18.07C Vancouver
ADS

Aug 19, 2020 11:32 PM -

2,300 ਡਾਲਰ ਵਾਲਾ ਬਟੂਆ ਮੋੜਨ ਵਾਲੇ ਵਿਅਕਤੀ ਦੀ ਨਿਊ ਵੈਸਟਮਿਨਸਟਰ ਪੁਲਿਸ ਕਰ ਰਹੀ ਤਾਰੀਫ਼

Share On
police-in-new-westminster-are-applauding-a-good-samaritan-who-returned-a-wallet-with-nearly-2-300-dollars
The RCMP logo is seen outside Royal Canadian Mounted Police "E" Division Headquarters, in Surrey, B.C., on Friday April 13, 2018. THE CANADIAN PRESS/Darryl Dyck

ਨਿਊ ਵੈਸਟਮਿਨਸਟਰ 'ਚ ਪੁਲਿਸ ਵੱਲੋਂ ਇੱਕ ਵਿਅਕਤੀ ਦੀ ਤਾਰੀਫ਼ ਕੀਤੀ ਜਾ ਰਹੀ ਹੈ, ਜਿਸ ਨੇ ਪੈਸਿਆਂ ਨਾਲ ਭਰਿਆ ਬਟੂਆ ਪੁਲਿਸ ਤੱਕ ਪਹੁੰਚ ਦਿੱਤਾ।

ਪੁਲਿਸ ਨੇ ਜਾਣਕਾਰੀ ਦਿੱਤੀ ਕਿ ਵਿਅਕਤੀ ਨੂੰ ਇੱਕ ਬਟੂਆ ਮਿਲਿਆ, ਜਿਸ 'ਚ ਕਰੀਬ $2,300 ਸਨ।

ਵਿਅਕਤੀ ਇੱਕ ਗਲੀ 'ਚ ਤੁਰ ਕੇ ਜਾ ਰਿਹਾ ਸੀ, ਜਦ ਉਸ ਨੂੰ ਇਹ ਬਟੂਆ ਡਿੱਗਿਆ ਹੋਇਆ ਵਿਖਾਈ ਦਿੱਤਾ।

ਇਸ 'ਚ ਇੰਨੇ ਪੈਸੇ ਸਨ ਕਿ, ਬਟੂਆ ਬੰਦ ਵੀ ਨਹੀਂ ਹੋ ਰਿਹਾ ਸੀ।

ਉਸ ਨੇ ਇਸ ਨੂੰ ਚੁੱਕਿਆ ਅਤੇ ਪੁਲਿਸ ਕੋਲ ਪਹੁੰਚਾ ਦਿੱਤਾ, ਅਤੇ ਉਸ ਨੂੰ ਉਮੀਦ ਸੀ ਕਿ ਇਸ ਦਾ ਅਸਲ ਮਾਲਿਕ ਭਾਲ ਕਰਦਾ ਹੋਇਆ ਪੁਲਿਸ ਤੱਕ ਪਹੁੰਚ ਜ਼ਰੂਰ ਕਰੇਗਾ।

ਬਟੂਆ ਅਸਲ ਮਾਲਿਕ ਤੱਕ ਪਹੁੰਚ ਗਿਆ ਹੈ, ਅਤੇ ਉਸ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਬੈਂਕ ਵੱਲ ਜਾਂਦੇ ਹੋਏ ਉਸ ਦਾ ਬਟੂਆ ਡਿੱਗ ਗਿਆ ਸੀ, ਅਤੇ ਉਹ ਇਸ ਨੂੰ ਹਾਸਿਲ ਕਰ ਕੇ ਬੇਹੱਦ ਖੁਸ਼ ਹੈ।

ਪੁਲਿਸ ਅਧਿਕਾਰੀ ਦਾ ਕਹਿਣਾ ਸੀ ਕਿ ਕੋਵਿਡ-19 ਕਾਰਨ ਬਣੇ ਨੈਗੇਟਿਵ ਹਾਲਾਤਾਂ 'ਚ ਅਜਿਹਾ ਮਾਮਲਾ ਉਤਸ਼ਾਹਿਤ ਕਰਦਾ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link