12.61C Vancouver
ADS

Oct 30, 2025 4:43 PM - Connect Newsroom

ਨਿਊ ਵੈਸਟਮਿੰਸਟਰ ਵਿੱਚ ਵਾਪਰੀਆਂ ਦੋ ਵੱਖ-ਵੱਖ ਘਟਨਾਵਾਂ, ਪੁਲਿਸ ਕਰ ਰਹੀ ਜਾਂਚ

Share On
police-investigate-attempted-home-break-in-in-new-westminster
New Westminster Police say they are investigating an attempted break-in reported early Thursday morning. (Photo: X New Westminster Police Department)

ਨਿਊ ਵੈਸਟਮਿੰਸਟਰ ਪੁਲਿਸ ਦੋ ਵੱਖ-ਵੱਖ ਘਟਨਾਵਾਂ ਦੀ ਜਾਂਚ ਕਰ ਰਹੀ ਹੈ,ਜਿਸ ਵਿਚ ਅੱਜ ਸਵੇਰੇ ਇੱਕ ਰਿਹਾਇਸ਼ ਵਿਚ ਚੋਰੀ ਦੀ ਹੋਈ ਕੋਸ਼ਿਸ਼ ਅਤੇ ਬੀਤੇ ਦਿਨੀਂ ਇੱਕ ਸਟ੍ਰੀਟ 'ਤੇ ਛੁਰੇ ਨਾਲ ਹੋਈ ਲੜਾਈ ਸ਼ਾਮਲ ਹੈ।

ਪੁਲਿਸ ਨੇ ਕਿਹਾ ਕਿ ਅੱਜ ਸਵੇਰੇ 11th ਸਟ੍ਰੀਟ ਦੇ 200 ਬਲਾਕ ਵਿਚ ਇੱਕ ਸ਼ੱਕੀ ਨੇ ਇੱਕ ਘਰ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਇਹ ਘਟਨਾ ਕਰੀਬ 4:30 ਵਜੇ ਦੇ ਕਰੀਬ ਵਾਪਰੀ, ਔਰਤ ਨੇ 911 'ਤੇ ਫ਼ੋਨ ਕਰਕੇ ਇਸ ਦੀ ਸੂਚਨਾ ਦਿੱਤੀ, ਨਿਊ ਵੈਸਟਮਿੰਸਟਰ ਪੁਲਿਸ ਅਨੁਸਾਰ,ਵਿਹੜੇ ਦਾ ਦਰਵਾਜ਼ਾ ਖੁੱਲ੍ਹਣ ਦੀ ਆਵਾਜ਼ ਨਾਲ ਔਰਤ ਦੀ ਅੱਖ ਖੁੱਲ੍ਹੀ ਅਤੇ ਜਦੋਂ ਉਹ ਵਿਹੜੇ ਦੇ ਦਰਵਾਜ਼ੇ ਦੇ ਨੇੜੇ ਪਹੁੰਚੀ ਤਾਂ ਜਿਵੇਂ ਹੀ ਉਸ ਨੇ ਸ਼ੱਕੀ ਨੂੰ ਘਰ ਵਿਚ ਪੈਰ ਰੱਖਦੇ ਦੇਖਿਆ,ਉਸੇ ਸਮੇਂ ਉਸ ਨੇ ਰੌਲਾ ਪਾ ਦਿੱਤਾ ਅਤੇ ਸ਼ੱਕੀ ਭੱਜ ਗਿਆ। ਹੁਣ ਤੱਕ ਸ਼ੱਕੀ ਦੀ ਪਛਾਣ ਨਹੀਂ ਹੋਈ।

ਉਥੇ ਹੀ, ਦੂਜੀ ਘਟਨਾ ਮੰਗਲਵਾਰ ਦੁਪਹਿਰ ਦੇ ਕਰੀਬ 8th ਸਟ੍ਰੀਟ ਦੇ 700 ਬਲਾਕ ਵਿਚ ਵਾਪਰੀ, ਜਿਥੇ ਦੋ ਵਿਅਕਤੀਆਂ ਵਿਚਕਾਰ ਹੱਥੋਪਾਈ ਹੋਈ ਅਤੇ ਇੱਕ ਵਿਅਕਤੀ ਨੇ ਛੁਰਾ ਕੱਢ ਲਿਆ। ਪੁਲਿਸ ਨੇ ਇਸ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਕਲੀਵਰ ਬਰਾਮਦ ਕਰ ਲਿਆ, ਜਦੋਂ ਕਿ ਦੂਜਾ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਭਾਲ ਵਿਚ ਮਦਦ ਲਈ ਇਨਵੈਸਟੀਗੇਟਰਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link