14.22C Vancouver
ADS

Mar 12, 2026 5:43 PM - Connect Newsroom - Ramandeep Kaur

ਕਲੋਵਰਡੇਲ ਇਲਾਕੇ ਵਿੱਚ ਗੋਲੀਆਂ ਚੱਲਣ ਦੀ ਘਟਨਾ ਦੀ ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

Share On
police-investigate-early-morning-shots-fired-in-surreys-cloverdale-neighbourhood
Surrey Police Service vehicles near the 19500 block of 65 Avenue in Cloverdale on March 12, 2026, where officers investigated reports of shots fired. (Photo: X Surrey Police Service)

ਸਰੀ ਦੇ ਕਲੋਵਰਡੇਲ ਇਲਾਕੇ ਵਿਚ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਅਨੁਸਾਰ, ਘਟਨਾ ਸਵੇਰੇ ਕਰੀਬ 4:30 ਵਜੇ 65 ਐਵੇਨਿਊ ਦੇ 19500 ਬਲਾਕ ਵਿਚ ਵਾਪਰੀ। ਸੂਚਨਾ ਮਿਲਦੇ ਹੀ ਆਰ.ਸੀ.ਐਮ.ਪੀ. ਦੀ ਸਰੀ ਪ੍ਰੋਵਿੰਸ਼ੀਅਲ ਓਪਰੇਸ਼ਨਜ਼ ਸਪੋਰਟ ਯੂਨਿਟ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਿਸ ਨੂੰ ਜਾਂਚ ਦੌਰਾਨ ਘਰ 'ਤੇ ਗੋਲੀਆਂ ਦੇ ਨਿਸ਼ਾਨ ਅਤੇ ਮੌਕੇ ਤੋਂ ਵੱਡੀ ਮਾਤਰਾ ਵਿਚ ਸ਼ੈੱਲ ਕੇਸਿੰਗ ਬਰਾਮਦ ਹੋਏ ਹਨ।

ਖ਼ੁਸ਼ਕਿਸਮਤੀ ਇਹ ਰਹੀ ਕਿ ਇਸ ਹਮਲੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਹਾਲਾਂਕਿ, ਸ਼ੂਟਿੰਗ ਦੇ ਅਸਲ ਕਾਰਨਾਂ ਦੀ ਸਰੀ ਪੁਲਿਸ ਸਰਵਿਸ ਅਤੇ SPOSU ਵਲੋਂ ਜਾਂਚ ਕੀਤੀ ਜਾ ਰਹੀ ਹੈ ਪਰ ਐਸ.ਪੀ.ਐਸ. ਨੇ ਸਪੱਸ਼ਟ ਕੀਤਾ ਹੈ ਕਿ ਮੁੱਢਲੀ ਜਾਂਚ ਮੁਤਾਬਕ ਇਹ ਘਟਨਾ ਸਰੀ ਵਿਚ ਚੱਲ ਰਹੇ ਐਕਸਟੋਸ਼ਨ ਦੇ ਮਾਮਲਿਆਂ ਨਾਲ ਸਬੰਧਤ ਨਹੀਂ ਹੈ।

ਪੁਲਿਸ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਵੀ ਇਸ ਘਟਨਾ ਨਾਲ ਸਬੰਧਤ ਸੀ.ਸੀ.ਟੀ.ਵੀ. ਫੁਟੇਜ ਜਾਂ ਕੋਈ ਹੋਰ ਜਾਣਕਾਰੀ ਹੈ, ਤਾਂ ਉਹ ਤੁਰੰਤ ਐਸ.ਪੀ.ਐਸ. ਦੀ ਨੌਨ-ਐਮਰਜੈਂਸੀ ਲਾਈਨ 604-599-0502 'ਤੇ ਸੰਪਰਕ ਕਰ ਸਕਦੇ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link