15.66C Vancouver
ADS

Apr 19, 2021 3:10 PM -

ਵੈਨਕੂਵਰ ਦੇ ਇੱਕ ਰੈਸਟੋਰੈਂਟ ਦੇ ਬਾਹਰ ਗੋਲ਼ੀ ਚੱਲਣ ਦੀ ਵਾਰਦਾਤ ਵਿੱਚ ਇੱਕ ਆਦਮੀ ਦੀ ਮੌਤ

Share On
police-investigate-shooting-death-of-man-outside-downtown-vancouver-restaurant
Police cars are seen parked outside Vancouver Police Department headquarters in Vancouver on Saturday, January 9, 2021. THE CANADIAN PRESS/Darryl Dyck

ਵੈਨਕੂਵਰ ਪੁਲਿਸ ਵੱਲੋਂ ਸ਼ਨੀਵਾਰ ਰਾਤ ਨੂੰ ਡਾਊਨਟਾਊਨ ਦੇ ਕੋਲ ਹਾਰਬਰ ਇਲਾਕੇ ਵਿੱਚ ਗੋਲੀ ਚੱਲਣ ਦੀ ਇੱਕ ਵਾਰਦਾਤ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।

ਇਸ ਘਟਨਾ ਵਿੱਚ ਇੱਕ ਆਦਮੀ ਦੀ ਮੌਤ ਹੋ ਗਈ ਹੈ।

ਪੁਲਿਸ ਨੂੰ ਕਾਰਡੇਰੋਜ਼ ਰੈਸਟੋਰੈਂਟ ਦੇ ਬਾਹਰ ਰਾਤ ਤਕਰੀਬਨ 8:30 ਵਜੇ ਗੋਲੀਆਂ ਚੱਲਣ ਦੀ ਰਿਪੋਰਟ ਮਿਲੀ।

ਕਾਂਸਟੇਬਲ ਤਾਨਿਆ ਵਿਸਇੰਟਿਨ ਅਨੁਸਾਰ ਪੀੜਤ ਨੂੰ ਘਟਨਾ ਸਥਾਨ ’ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ।

ਅਧਿਕਾਰੀਆਂ ਮੁਤਾਬਕ ਮੁੱਢਲੀ ਜਾਂਚ ਤੋਂ ਪ੍ਰਤੀਤ ਹੁੰਦਾ ਹੈ ਕਿ ਮ੍ਰਿਤਕ ਨੂੰ ਮਿਥ ਕੇ ਨਿਸ਼ਾਨਾ ਬਣਾਇਆ ਗਿਆ ਸੀ।

ਵਿਸਇੰਟਿਨ ਅਨੁਸਾਰ ਇੱਕ ਮਸ਼ਹੂਰ ਜਗ੍ਹਾ ’ਤੇ ਵਾਪਰੀ ਇਸ ਘਟਨਾ ਸਦਕਾ ਬੇਕਸੂਰ ਲੋਕਾਂ ਦੀ ਜ਼ਿੰਦਗੀ ਜੋਖ਼ਮ ਵਿੱਚ ਪਾਈ ਗਈ ਹੈ।

ਪੁਲਿਸ ਵੱਲੋਂ ਫਿਲਹਾਲ ਇਸ ਮਾਮਲੇ ਵਿੱਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।

ਇਹ ਇਸ ਸਾਲ ਵੈਨਕੂਵਰ ਦੇ ਵਿੱਚ ਵਾਪਰੀ ਕਤਲ ਦੀ ਪੰਜਵੀਂ ਵਾਰਦਾਤ ਹੈ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link