20.97C Vancouver
ADS

Sep 19, 2025 11:42 PM - Connect Newsroom - Pervez Sandhu

ਸਰੀ 'ਚ ਫਿਰ ਚੱਲੀ ਗੋਲੀ, ਪੁਲਿਸ ਕਰ ਰਹੀ ਜਾਂਚ

Share On
police-investigate-shooting-in-northwest-surrey-2
Surrey Police Service received reports of a shooting near 108 Avenue and 125 Street, Surrey. (Photo - Connect FM)

ਸਰੀ ਵਿੱਚ ਅੱਜ ਸਵੇਰ ਦੇ ਸਮੇਂ ਗੋਲੀ ਚੱਲਣ ਦੀ ਘਟਨਾ ਵਾਪਰੀ।

ਘਟਨਾ 125 ਸਟ੍ਰੀਟ ਦੇ 10800 ਬਲੌਕ 'ਚ ਵਾਪਰੀ।

ਪੁਲਿਸ ਨੇ ਮੌਕੇ 'ਤੇ ਪਹੁੰਚ ਇਨਵੈਸਟੀਗੇਟ ਕੀਤਾ ਤਾਂ ਪਤਾ ਲੱਗਿਆ ਕਿ ਇੱਕ ਵਪਾਰਿਕ ਜਗ੍ਹਾ ਦੇ ਪਿਛਲੇ ਇਲਾਕੇ ਵਿੱਚ ਗੋਲੀਆਂ ਚੱਲਣ ਕਾਰਨ ਮਲਟੀਪਲ ਸੁਰਾਖ ਸਨ।

ਪੁਲਿਸ ਅਨੁਸਾਰ ਘਟਨਾ 'ਚ ਕਿਸੇ ਦੇ ਜਖਮੀ ਹੋਣ ਤੋਂ ਬਚਾਅ ਰਿਹਾ।

ਕਨੈਕਟ ਐਫ.ਐਮ. ਨੇ ਘਟਨਾ ਸੰਬੰਧੀ ਸਾਰਜੈਂਟ ਟੀਜ ਪੋਲੌਕ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਘਟਨਾ ਸਵੇਰ ਕਰੀਬ ਸਾਡੇ 8 ਵਜੇ ਵਾਪਰੀ ਸੀ।

ਉਨ੍ਹਾਂ ਦੱਸਿਆ ਕਿ ਸਰੀ ਪੁਲਿਸ ਦੀ ਫਰੰਟਲਾਈਨ ਇਨਵੈਸਟੀਗੇਸ਼ਨ ਸੱਪੋਰਟ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਘਟਨਾ ਸੰਬੰਧੀ ਇਰਾਦੇ ਜਾਂ ਕਾਰਨ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਕਮਿਊਨਿਟੀ ਸੋਰਸਿਸ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਕਨੈਕਟ ਐਫ.ਐਮ. ਨੇ ਸਾਰਜੈਂਟ ਪੋਲੌਕ ਤੋਂ ਪੁੱਛਿਆ, ਕੀ ਜਿੰਨਾ ਦੀ ਵਪਾਰਿਕ ਜਗ੍ਹਾ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਉਨ੍ਹਾਂ ਦੇ ਹੀ ਘਰ ਜਾਂ ਵਪਾਰਿਕ ਜਗ੍ਹਾ ਨੂੰ ਨਿਸ਼ਾਨਾ ਬਣਾਏ ਜਾਣ ਦਾ ਇਹ ਦੂਜਾ ਮੌਕਾ ਹੈ।

ਇਸ 'ਤੇ ਸਾਰਜੈਂਟ ਪੋਲੌਕ ਨੇ ਪੀੜਤ ਦੀ ਪਛਾਣ ਜਾਹਿਰ ਹੋਣ ਦੇ ਖਤਰੇ ਦਾ ਹਵਾਲਾ ਦਿੰਦਿਆਂ, ਜਾਣਕਾਰੀ ਸਹੀ ਜਾਂ ਗਲਤ ਹੋਣ ਸੰਬੰਧੀ ਪੁਸ਼ਟੀ ਨਹੀਂ ਕੀਤੀ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਸ ਦੇ ਔਕਸਟੌਰਸ਼ਨ ਸੰਬੰਧਤ ਹੋਣ ਜਾਂ ਨਾ ਹੋਣ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ।

ਉਨ੍ਹਾਂ ਮੰਨਿਆ ਕਿ ਕਿਸੇ ਵੀ ਮੌਕੇ ਸ਼ੂਟਿੰਗ ਜਿਹੀ ਘਟਨਾ ਵਾਪਰਦੀ ਹੈ ਤਾਂ ਕਮਿਊਨਿਟੀ 'ਚ ਫਿਕਰ ਹੁੰਦਾ ਹੈ ਅਤੇ ਪੁਲਿਸ ਵੱਲੋਂ ਘਟਨਾ ਪਿੱਛੇ ਜਿੰਮੇਵਾਰ ਲੋਕਾਂ ਤੱਕ ਪਹੁੰਚਣ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link