19.53C Vancouver
ADS

Dec 17, 2025 6:22 PM - Connect Newsroom - Ramandeep Kaur with files from The Canadian Press

ਮਿਸ਼ਨ ਵਿਚ ਦੋ ਔਰਤਾਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਪੁਲਿਸ ਵਲੋਂ ਕੀਤੀ ਜਾ ਰਹੀ ਸ਼ੱਕੀ ਦੀ ਭਾਲ

Share On
police-investigate-two-attempted-abductions-in-mission-within-24-hours
Mission RCMP are investigating two attempted abductions in the community within 24 hours.(Photo: The Canadian Press)

ਮਿਸ਼ਨ ਵਿਚ ਦੋ ਔਰਤਾਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਪੁਲਿਸ ਵਲੋਂ ਸਾਊਥ ਏਸ਼ੀਆ ਮੂਲ ਦੇ ਇੱਕ ਸ਼ੱਕੀ ਦੀ ਭਾਲ ਕੀਤੀ ਜਾ ਰਹੀ ਹੈ। ਆਰ.ਸੀ.ਐਮ.ਪੀ. ਮੁਤਾਬਕ, ਇੱਕ ਚਿੱਟੇ ਰੰਗ ਦੀ ਐਸ.ਯੂ.ਵੀ. ਦੇ ਡਰਾਈਵਰ ਨੇ ਦੋ ਵੱਖ-ਵੱਖ ਘਟਨਾਵਾਂ ਵਿਚ ਔਰਤਾਂ ਨੂੰ ਟਾਰਗੇਟ ਕੀਤਾ, ਜੋ ਸਮਾਜ ਦੇ ਕਮਜ਼ੋਰ ਵਰਗ ਨਾਲ ਤਾਲੁਕ ਰੱਖਦੀਆਂ ਸਨ।

ਪੁਲਿਸ ਮੁਤਾਬਕ, ਪਹਿਲੀ ਘਟਨਾ ਐਤਵਾਰ ਰਾਤ 11 ਵਜੇ ਤੋਂ ਸੋਮਵਾਰ ਤੜਕੇ 1 ਵਜੇ ਵਿਚਕਾਰ ਲੋਗਨ ਐਵੇਨਿਊ 'ਤੇ ਵਾਪਰੀ, ਜਿੱਥੇ ਇੱਕ ਔਰਤ ਪੈਦਲ ਜਾ ਰਹੀ ਸੀ ਜਦੋਂ ਐਸ.ਯੂ.ਵੀ. ਉਸ ਕੋਲ ਆ ਕੇ ਰੁਕੀ। ਗੱਡੀ ਚਲਾ ਰਹੇ ਸਾਊਥ ਏਸ਼ੀਆ ਮੂਲ ਦੇ ਵਿਅਕਤੀ ਨੇ ਔਰਤ ਅੱਗੇ ਅਸ਼ਲੀਲ ਮੰਗ ਰੱਖੀ, ਜਦੋਂ ਉਸ ਨੇ ਮਨ੍ਹਾ ਕੀਤਾ ਤਾਂ ਮੁਲਜ਼ਮ ਨੇ ਗੱਡੀ ਤੋਂ ਉਤਰ ਕੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਜ਼ਬਰਦਸਤੀ ਗੱਡੀ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ।

ਔਰਤ ਦੇ ਭੱਜਣ 'ਤੇ ਮੁਲਜ਼ਮ ਨੇ ਉਸ 'ਤੇ ਬੇਅ ਸਪਰੇਅ ਕੀਤੀ। ​ਦੂਜੀ ਘਟਨਾ ਸੋਮਵਾਰ ਸ਼ਾਮ ਕਰੀਬ 6:30 ਵਜੇ ਵਾਪਰੀ। ਇੱਕ ਔਰਤ ਨੇ ਥਰਡ ਐਵੇਨਿਊ 'ਤੇ ਲੋਕਾਂ ਤੋਂ ਮਦਦ ਮੰਗੀ ਅਤੇ ਦੱਸਿਆ ਕਿ ਇੱਕ ਚਿੱਟੀ ਐਸ.ਯੂ.ਵੀ. ਸਵਾਰ ਵਿਅਕਤੀ ਨੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਹੈ।

ਹਾਲਾਂਕਿ, ਇਹ ਔਰਤ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਉੱਥੋਂ ਚਲੀ ਗਈ ਸੀ, ਜਿਸ ਕਾਰਨ ਪੁਲਿਸ ਹੁਣ ਉਸ ਦੀ ਵੀ ਭਾਲ ਕਰ ਰਹੀ ਹੈ ਤਾਂ ਜੋ ਹੋਰ ਜਾਣਕਾਰੀ ਮਿਲ ਸਕੇ। ਮਿਸ਼ਨ ਆਰ.ਸੀ.ਐਮ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਸ਼ੱਕੀ ਵਿਅਕਤੀ ਜਾਂ ਗੱਡੀ ਬਾਰੇ ਜਾਣਕਾਰੀ ਹੈ ਤਾਂ ਪੁਲਿਸ ਨਾਲ ਜਾਂਚ ਵਿਚ ਸਹਿਯੋਗ ਦਿੱਤਾ ਜਾਵੇ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link