11.15C Vancouver
ADS

Mar 27, 2024 8:11 PM - The Canadian Press

ਮਾਂਟਰੀਅਲ ਨੇੜੇ ਇਕ ਘਰ ’ਚੋਂ ਮਿਲੀਆਂ ਲਾਸ਼ਾਂ, ਪੁਲਿਸ ਨੇ ਜਾਂਚ ਕੀਤੀ ਸ਼ੁਰੂ

Share On
police-investigating-after-two-bodies-found-in-home-northwest-of-montreal
The bodies were found about 9:15 a.m. inside a residence in Lac-Supérieur, Que., about 105 kilometres northwest of Montreal.(Photo: The Canadian Press)

ਮਾਂਟਰੀਅਲ ਦੇ ਉੱਤਰ-ਪੱਛਮੀ ਘਰ ਵਿੱਚ ਦੋ ਲਾਸ਼ਾਂ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਲਾਸ਼ਾਂ ਮਿਲਣ ਤੋਂ ਬਾਅਦ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਲਾਸ਼ਾਂ ਮਾਂਟਰੀਅਲ ਤੋਂ ਲਗਭਗ 105 ਕਿਲੋਮੀਟਰ ਉੱਤਰ-ਪੱਛਮ ਵਿੱਚ, ਲੈਕ-ਸੁਪੇਰੀਅਰ, ਕਿਊ. ਵਿੱਚ ਇੱਕ ਰਿਹਾਇਸ਼ ਦੇ ਅੰਦਰ ਸਵੇਰੇ 9:15 ਵਜੇ ਮਿਲੀਆਂ। ਇਸ ਸੰਬੰਧੀ ਸੂਬਾਈ ਪੁਲਿਸ ਦੇ ਬੁਲਾਰੇ ਕੈਮਿਲ ਸਾਵੋਈ ਨੇ ਕਿਹਾ ਕਿ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।

ਸਾਵੋਈ ਦਾ ਕਹਿਣਾ ਹੈ ਕਿ ਇਨ੍ਹਾਂ ਹੋਈਆਂ 2 ਮੌਤਾਂ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ। ਵਿਅਕਤੀ ਵਿਰੁੱਧ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਇਹ ਹੋਈਆਂ ਦੋਵਾਂ ਮੌਤਾਂ ਬਾਰੇ ਪੁਲਿਸ ਅਜੇ ਕੋਈ ਵੀ ਟਿੱਪਣੀ ਨਹੀਂ ਕਰ ਰਹੀ ਹੈ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link