14.2C Vancouver
ADS

Oct 6, 2025 6:13 PM - Connect Newsroom - Pervez Sandhu

ਸਰੀ 'ਚ ਅੱਜ ਤੜਕੇ ਉਸਤਾਦ ਜੀ76 ਦੀ ਸਾਊਥ ਸਰੀ ਲੋਕੇਸ਼ਨ 'ਤੇ ਚੱਲੀਆਂ ਗੋਲੀਆਂ

Share On
police-investigating-overnight-shooting-at-south-surrey-business
Image taken by Connect FM team at Ustaad G76 restaurant's South Surrey location after the shooting incident on Oct. 6 2025.

ਸਰੀ ਵਿੱਚ ਅੱਜ ਤੜਕੇ ਕਰੀਬ 2:20 ਵਜੇ ਸਾਊਥ ਸਰੀ ਸਥਿਤ ਉਸਤਾਦ ਜੀ76 ਰੈਸਟੂਰੈਂਟ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।

ਸਰੀ ਪੁਲਿਸ ਸਰਵਿਸ ਤੋਂ ਸਟਾਫ਼ ਸਾਰਜੈਂਟ ਲਿੰਡਸੀ ਹੁਟਨ ਨੇ ਪੁਸ਼ਟੀ ਕੀਤੀ ਕਿ ਘਟਨਾ 'ਚ ਵਪਾਰ ਨੂੰ ਨੁਕਸਾਨ ਪਹੁੰਚਿਆ ਹੈ।

ਉਨ੍ਹਾਂ ਦੱਸਿਆ ਕਿ ਵਾਰਦਾਤ ਮੌਕੇ ਵਪਾਰਿਕ ਜਗ੍ਹਾ 'ਤੇ ਕੋਈ ਵਿਅਕਤੀ ਮੌਜੂਦ ਨਹੀਂ ਸੀ ਅਤੇ ਕਿਸੇ ਦੇ ਜਖਮੀ ਹੋਣ ਤੋਂ ਬਚਾਅ ਰਿਹਾ।

ਪੁਲਿਸ ਕੋਲ ਤੜਕੇ ਕਰੀਬ ਸਵਾ ਦੋ ਵਜੇ ਕਿੰਗ ਜੌਰਜ ਬੁਲੇਵਾਰਡ 'ਤੇ 2100 ਬਲੌਕ 'ਚ ਸਥਿਤ ਇੱਕ ਵਪਾਰ 'ਤੇ ਗੋਲੀਆਂ ਚਲਾਏ ਜਾਣ ਦੀ ਜਾਣਕਾਰੀ ਮਿਲੀ ਸੀ।

ਇਸ ਰੈਸਟੂਰੈਂਟ ਦੇ ਬਿਲਕੁਲ ਪਿੱਛੇ ਇੱਕ ਮੋਟਲ ਹੈ ਅਤੇ ਇਸ ਦੇ ਬਿਲਕੁਲ ਸਾਹਮਣੇ ਇੱਕ ਗੈਸ ਸਟੇਸ਼ਨ ਹੈ ਅਤੇ ਅਜਿਹੀ ਲੋਕੇਸ਼ਨ ਦੇ ਮੱਦੇਨਜਰ ਸ਼ੂਟਿੰਗ ਦੀ ਵਾਰਦਾਤ ਸੇਫਟੀ ਅਤੇ ਸੁਰੱਖਿਆ ਸੰਬੰਧੀ ਅਹਿਮ ਸਵਾਲ ਖੜੇ ਕਰਦੀ ਹੈ।

Ustaad G76 South Surrey
Ustaad G76 restaurant's South Surrey location can be seen surrounded by yellow tape after the shooting incident.

ਕਨੈਕਟ ਐਫ.ਐਮ. ਦੀ ਟੀਮ ਨੇ ਸਵੇਰ ਕਰੀਬ 10 ਵਜੇ ਮੌਕੇ ਦਾ ਜਾਇਜ਼ਾ ਲਿਆ ਤਾਂ ਰੈਸਟੂਰੈਂਟ ਨੂੰ ਪੀਲੀ ਟੇਪ ਨਾਲ ਕਵਰ ਕਰ ਦਿੱਤਾ ਗਿਆ ਸੀ ਅਤੇ ਮੌਕੇ 'ਤੇ ਅਫ਼ਸਰ ਮੌਜੂਦ ਸਨ।

ਸਟਾਫ਼ ਸਾਰਜੈਂਟ ਹੁਟਨ ਨੇ ਦੱਸਿਆ ਕਿ ਅਫ਼ਸਰ ਅੱਜ ਮੌਕੇ 'ਤੇ ਮੌਜੂਦ ਰਹਿਣਗੇ ਅਤੇ ਫਿਜੀਕਲ ਅਤੇ ਡਿਜੀਟਲ ਐਵੀਡੈਂਸ ਇਕੱਤਰ ਕਰਨਗੇ। ਇਸ ਤੋਂ ਪਹਿਲਾਂ ਇਸੇ ਵਪਾਰ ਦੀ ਮੇਪਲ ਰਿਜ ਲੋਕੇਸ਼ਨ 'ਤੇ ਵੀ ਗੋਲੀਆਂ ਚੱਲੀਆਂ ਸਨ।

ਸਟਾਫ਼ ਸਾਰਜੈਂਟ ਹੁਟਨ ਨੇ ਦੱਸਿਆ ਕਿ ਆਉਂਦੇ ਸਮੇਂ ਵਿੱਚ ਇਸ ਫਾਈਲ ਦੀ ਜਿੰਮੇਵਾਰੀ ਐਕਸਟੌਰਸ਼ਨ ਟਾਸਕ ਫੋਰਸ ਕੋਲ ਪਹੁੰਚ ਸਕਦੀ ਹੈ।

ਇਸ ਦੇ ਨਾਲ ਹੀ ਅੱਜ ਦੀ ਗੱਲਬਾਤ ਦੌਰਾਨ ਉਨ੍ਹਾਂ ਪੁਸ਼ਟੀ ਕੀਤੀ ਕਿ ਸਰੀ 'ਚ ਐਕਸਟੌਰਸ਼ਨ ਸੰਬੰਧੀ ਫਾਈਲਸ ਦੀ ਗਿਣਤੀ 56 ਤੱਕ ਪਹੁੰਚ ਗਈ ਹੈ ਅਤੇ ਇਸ 'ਚ 31 ਮਾਮਲੇ ਸ਼ੂਟਿੰਗ ਸੰਬੰਧਤ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link