12.72C Vancouver
ADS

Jul 12, 2020 2:59 PM -

ਵਾਲ੍ਹੀ ਵਿੱਚ ਹੋਏ ਜਿਨਸੀ ਹਮਲੇ ਅਤੇ ਡਕੈਤੀ ਦੀ ਪੁਲਿਸ ਕਰ ਰਹੀ ਹੈ ਜਾਂਚ

Share On
police-investigating-sexual-assault-and-robbery-in-whalley
A file image of the RCMP insignia/ The Canadian Press

ਸਰ੍ਹੀ ਆਰ.ਸੀ.ਐਮ.ਪੀ. ਸ਼ੁੱਕਰਵਾਰ ਰਾਤ ਨੂੰ ਕਿੰਗ ਜਾਰਜ ਸਕਾਈਟ੍ਰੇਨ ਸਟੇਸ਼ਨ ਦੇ ਨੇੜੇ ਹੋਈ ਡਕੈਤੀ ਅਤੇ ਜਿਨਸੀ ਹਮਲੇ ਦੀ ਜਾਂਚ ਕਰ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਰਾਤ ਕਰੀਬ 10:45 ਵਜੇ ਇੱਕ ਔਰਤ ਫਰੇਜ਼ਰ ਹਾਈਵੇ ਦੇ ਨੇੜੇ ਐਕਸਪੋ ਲਾਈਨ ਦੇ ਹੇਠਾਂ ਪੈਦਲ ਜਾ ਰਹੀ ਸੀ ਕਿ ਇੱਕ ਹਥਿਆਰਬੰਦ ਆਦਮੀ ਨੇ ਉਸ ਤੱਕ ਪਹੁੰਚ ਕੀਤੀ।

ਔਰਤ ਨੂੰ ਕਥਿਤ ਤੌਰ 'ਤੇ ਲੁੱਟਿਆ ਗਿਆ, ਨੇੜੇ ਦੀਆਂ ਝਾੜੀਆਂ ਵਿੱਚ ਖਿੱਚਿਆ ਗਿਆ ਅਤੇ ਉਸ ਉੱਤੇ ਜਿਨਸੀ ਹਮਲਾ ਕੀਤਾ ਗਿਆ।

ਪੁਲਿਸ ਮੁਤਾਬਕ ਸ਼ੱਕੀ ਵਿਅਕਤੀ ਇੱਕ 30-40 ਵਰ੍ਹਿਆਂ ਦਾ ਗੋਰਾ ਆਮਦੀ ਹੈ, ਜਿਸਦਾ ਕੱਦ ਲੱਗਭਗ 5 ਫੁੱਟ 10 ਇੰਚ ਹੈ।

ਉਸ ਨੇ ਚਹਿਰੇ 'ਤੇ ਲਾਲ ਅਤੇ ਨੀਲੇ ਰੰਗ ਦਾ ਬੈਂਡੈਨਾ ਪਾਇਆ ਹੋਇਆ ਹੈ ਅਤੇ ਉਸ ਦੇ ਸਾਰੇ ਕਪੜੇ ਕਾਲੇ ਰੰਗ ਦੇ ਹਨ।

Latest news

toronto-police-arrest-suspect-wanted-in-u-s-consulate-shooting-investigation
Punjabi

ਟੋਰਾਂਟੋ ਪੁਲਿਸ ਨੇ ਅਮਰੀਕੀ ਕੌਂਸਲੇਟ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਸ਼ੱਕੀ ਨੂੰ ਕੀਤਾ ਗ੍ਰਿਫ਼ਤਾਰ

ਟੋਰਾਂਟੋ ਪੁਲਿਸ ਨੇ ਮਾਰਚ ਵਿਚ ਅਮਰੀਕੀ ਕੌਂਸਲੇਟ ‘ਤੇ ਹੋਈ ਸ਼ੂਟਿੰਗ ਦੀ ਵਾਰਦਾਤ ਦੇ ਮਾਮਲੇ ਵਿਚ ਫਰਾਰ ਚੱਲ ਰਹੇ ਇੱਕ 19 ਸਾਲਾ ਜ਼ਾਰਾ ਜੱਬੀ ਨਾਂ ਦੇ ਮੁਲਜ਼ਮ ਨੂੰ ਬੁੱਧਵਾਰ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਉਸ ‘ਤੇ ਚੋਰੀ ਦੀ ਗੱਡੀ ਵਰਤਣ, ਗੈਰ-ਕਾਨੂੰਨੀ ਹਥਿਆਰ ਚਲਾਉਣ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸੁਰੱਖਿਅਤ ਵਿਅਕਤੀ ਦੀ ਇਮਾਰਤ ‘ਤੇ ਹਮਲਾ ਕਰਨ ਦੇ ਚਾਰਜਿਜ਼ ਲਗਾਏ ਗਏ ਹਨ।
alberta-to-provide-100-energy-rebate-to-eligible-adults-instead-of-fuel-tax-relief
Punjabi

ਸਾਲਾਨਾ $225,000 ਤੋਂ ਘੱਟ ਆਮਦਨ ਵਾਲੇ ਐਲਬਰਟਾ ਵਾਸੀਆਂ ਨੂੰ ਮਿਲੇਗੀ $100 ਨਕਦ ਐਨਰਜੀ ਰੀਬੇਟ

ਐਲਬਰਟਾ ਸਰਕਾਰ ਨੇ ਇਸ ਵਾਰ ਪੈਟਰੋਲ/ਡੀਜ਼ਲ 'ਤੇ ਮਿਲਣ ਵਾਲੀ ਫਿਊਲ ਟੈਕਸ ਰਿਲੀਫ ਨੂੰ ਬੰਦ ਕਰਕੇ ਸਿੱਧਾ ਨਕਦ ਰਾਹਤ ਦੇਣ ਦਾ ਫੈਸਲਾ ਕੀਤਾ ਹੈ।ਇਸ ਨਵੀਂ ਯੋਜਨਾ ਮੁਤਾਬਕ, ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ $225,000 ਤੋਂ ਘੱਟ ਹੈ, ਉਨ੍ਹਾਂ ਦੇ ਹਰ ਇੱਕ Adult ਮੈਂਬਰ ਨੂੰ $100 ਦੀ ਨਕਦ ਰਾਹਤ ਦਿੱਤੀ ਜਾਵੇਗੀ।
burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link