16.91C Vancouver
ADS

Aug 31, 2022 12:32 AM - Connect News

ਨਿਊ ਵੈਸਟਮਿਨਸਟਰ 'ਚ ਕਵੇਸਾਈਡ ਡਰਾਈਵ 'ਤੇ ਵੈਨ 'ਚ ਖਿੱਚਣ ਦੀ ਕਥਿਤ ਨਾਕਾਮ ਕੋਸ਼ਿਸ਼ ਦੀ ਪੁਲਿਸ ਕਰ ਰਹੀ ਜਾਂਚ

Share On
police-investigating-suspicious-incident-on-quayside-drive-in-new-westminster
New Westminster Police Department was notified about a suspicious incident that occurred earlier in the evening at approximately 7:30pm on Quayside Drive. (Photo - New Westminster police/Twitter)

ਨਿਊ ਵੈਸਟਮਿਨਸਟਰ 'ਚ ਇੱਕ ਹੈਰਾਨ ਕਰਨ ਦੇਣ ਵਾਲੀ ਘਟਨਾ ਵਾਪਰੀ ਹੈ, ਜਿਸ ਦੌਰਾਨ ਇੱਕ ਵਿਅਕਤੀ ਨੂੰ ਵੈਨ 'ਚ ਖਿੱਚਣ ਦੀ ਕਥਿਤ ਕੋਸ਼ਿਸ਼ ਕੀਤੀ ਗਈ ਹੈ।

ਮਾਮਲਾ 27 ਅਗਸਤ ਦਾ ਦੱਸਿਆ ਗਿਆ ਹੈ। ਪੁਲਿਸ ਨੂੰ ਸ਼ੱਕੀ ਘਟਨਾ ਬਾਰੇ ਦੱਸਿਆ ਗਿਆ ਕਿ ਕਵੇਸਾਈਡ ਡਰਾਈਵ ਦੇ ਇਲਾਕੇ 'ਚ ਸ਼ਾਮ ਕਰੀਬ 7.30 ਵਜੇ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ।

ਪੀੜਤ ਦਾ ਕਹਿਣਾ ਸੀ ਕਿ ਉਹ ਕਵੇਸਾਈਡ ਡਰਾਈਵ ਦੇ ਨਾਲ ਤੁਰ ਕੇ ਜਾ ਰਹੇ ਸਨ ਜਦ ਇੱਕ ਨੀਲੇ ਰੰਗ ਦੀ ਵੈਨ ਨੇੜ ਹੀ ਰੁਕੀ ਅਤੇ ਵੈਨ ਵਿੱਚੋਂ ਇੱਕ ਆਦਮੀ ਨੇ ਨਿਕਲ ਕੇ ਪੀੜਤ ਨੂੰ ਵੈਨ 'ਚ ਖਿੱਚਣ ਦੀ ਕੋਸ਼ਿਸ਼ ਕੀਤੀ।

ਆਦਮੀ ਅਜਿਹਾ ਕਰਨ 'ਚ ਨਾਕਾਮ ਰਿਹਾ, ਪਰ ਫਿਰ ਆਦਮੀ ਹੱਸਣ ਲੱਗਾ ਅਤੇ ਪਸੈਂਜਰ ਵਾਲੇ ਪਾਸੇ ਬੈਠ ਗਿਆ ਅਤੇ ਵਾਹਨ ਚਾਲਕ ਮੌਕੇ ਤੋਂ ਨਿਕਲ ਗਿਆ।

ਸ਼ੱਕੀ ਆਦਮੀ ਨੂੰ ਦੱਖਣ ਏਸ਼ੀਆਈ ਮੂਲ ਦਾ ਕਰੀਬ 6 ਫੁੱਟ ਲੰਮਾ ਵਿਅਕਤੀ ਦੱਸਿਆ ਗਿਆ ਹੈ ਜਿਸ ਦੀ ਉਮਰ 35 ਤੋਂ 40 ਸਾਲ ਦਰਮਿਆਨ ਮੰਨੀ ਜਾ ਰਹੀ ਹੈ।

ਵਾਹਨ ਚਾਲਕ ਦੀ ਕੋਈ ਪਛਾਣ ਸੰਬੰਧੀ ਜਾਣਕਾਰੀ ਨਹੀਂ ਦਿੱਤੀ ਗਈ। ਸਾਰਜੈਂਟ ਜਸਟਿਨ ਥੌਮ ਨੇ ਕਿਹਾ ਕਿ ਇਹ ਘਟਨਾ ਪੀੜਤ ਲਈ ਕਾਫੀ ਸਦਮੇ ਭਰੀ ਸੀ।

ਉਨ੍ਹਾਂ ਕਿਹਾ ਕਿ ਇਸ ਪ੍ਰਕਾਰ ਦੀਆਂ ਘਟਨਾਵਾਂ ਆਮ ਨਹੀਂ ਵਾਪਰਦੀਆਂ ਪਰ ਹਮੇਸ਼ਾ ਚੁਕੰਨਾ ਰਹਿਣਾ ਜਰੂਰੀ ਹੈ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਟਨਾ ਸੰਬੰਧੀ ਕੋਈ ਜਾਣਕਾਰੀ ਜਾਂ ਕੋਈ ਫੁਟੇਜ ਹੋਵੇ ਤਾਂ ਦੱਸਿਆ ਜਾਵੇ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link