12.99C Vancouver
ADS

Dec 7, 2021 8:29 PM - Connect News

ਸਰੀ 'ਚ ਟਾਇਲੈਟ ਤੋੜਨ ਤੇ ਹੋਰ ਪਬਲਿਕ ਵਾਸ਼ਰੂਮਸ 'ਚ ਤੋੜਭੰਨ ਸੰਬੰਧੀ ਹੋ ਰਹੀ ਜਾਂਚ, ਪੁਲਿਸ ਨੂੰ ਘਟਨਾਵਾਂ ਦੇ ਸੋਸ਼ਲ ਮੀਡੀਆ ਨਾਲ ਸੰਬੰਧਤ ਹੋਣ ਦਾ ਸ਼ੱਕ

Share On
police-investigating-vandalism-to-public-washrooms
Surrey RCMP is informing the public of multiple complaints of vandalism to public washrooms within Surrey parks. (Photo - Surrey RCMP)

ਸਰੀ ਆਰ.ਸੀ.ਐਮ.ਪੀ. ਵੱਲੋਂ ਕੁਝ ਤਸਵੀਰਾਂ ਜਾਰੀ ਕਰਦੇ ਹੋਏ ਜਾਣਕਾਰੀ ਦਿੱਤੀ ਗਈ ਹੈ ਕਿ ਬੀਤੇ ਕੁਝ ਸਮੇਂ 'ਚ ਸਰੀ ਪਾਰਕਸ ਨਾਲ ਸੰਬੰਧਤ ਪਬਲਿਕ ਵਾਸ਼ਰੂਮਸ ਵਿੱਚ ਤੋੜਭੰਨ ਕੀਤੀ ਗਈ ਹੈ।

ਪੁਲਿਸ ਨੇ ਦੱਸਿਆ ਹੈ ਕਿ ਬੀਤੇ ਕੁਝ ਮਹੀਨੇ ਤੋਂ ਅਜਿਹੀਆਂ ਸ਼ਿਕਾਇਤਾਂ ਮਿਲਦੀਆਂ ਰਹੀਆਂ ਹਨ ਜਦ ਪਬਲਿਕ ਵਾਸ਼ਰੂਮ ਨੂੰ ਤੋੜਭੰਨ ਦਾ ਨਿਸ਼ਾਨਾ ਬਣਾਇਆ ਗਿਆ।

ਇਸ 'ਚ ਖਾਸ ਤੌਰ 'ਤੇ ਕਲੋਵਰਡੇਲ ਇਲਾਕੇ ਬਾਰੇ ਦੱਸਿਆ ਗਿਆ ਹੈ।

ਨੁਕਸਾਨ ਵਿੱਚ ਤੋੜੇ ਹੋਏ ਟਾਇਲੈਟ, ਦਰਵਾਜੇ ਤੋੜਨ, ਪਾਰਟੀਸ਼ਨ ਅਤੇ ਵੈਂਟਸ ਤੋੜਨ ਅਤੇ ਸੋਪ ਡਿਸਪੈਂਸਰ ਚੋਰੀ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਉਹ ਸਮਝਦੇ ਹਨ ਕਿ ਇਹ ਸੋਸ਼ਲ ਮੀਡੀਆ ਦੇ ਟਰੈਂਡ ਦਾ ਵੀ ਹਿੱਸਾ ਹੋ ਸਕਦਾ ਹੈ ਜਿਸ 'ਚ ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਵੀਡੀਓ ਬਣਾਏ ਜਾਂਦੇ ਹਨ।

ਕਾਂਸਟੇਬਲ ਸਰਬਜੀਤ ਸੰਘਾ ਦਾ ਕਹਿਣਾ ਹੈ ਕਿ ਤੋੜਭੰਨ ਦੀਆਂ ਅਜਿਹੀਆਂ ਘਟਨਾਵਾਂ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ ਅਤੇ ਇਨ੍ਹਾਂ ਵਾਸ਼ਰੂਮਸ ਦੀ ਲੋਕਾਂ ਨੂੰ ਲੋੜ ਪੈਂਦੀ ਹੈ।

ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਗੱਲ ਕਰਨੀ ਚਾਹੀਦੀ ਹੈ ਕਿ ਅਜਿਹਾ ਕਰਨਾ ਮੌਜ-ਮਸਤੀ ਨਹੀਂ ਹੈ ਬਲਕਿ ਗੈਰਕਨੂੰਨੀ ਗਤੀਵਿਧੀ ਹੈ ਅਤੇ ਇਸ ਦੇ ਨਤੀਜੇ ਹੁਣ ਜਾਂ ਭਵਿੱਖ ਵਿੱਚ ਭੁਗਤਣੇ ਪੈ ਸਕਦੇ ਹਨ।

Latest news

surrey-mayor-brenda-locke-criticizes-metro-vancouver-governance-reforms-as-inadequate
Punjabi

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।
kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link