12.53C Vancouver
ADS

Aug 12, 2025 4:49 PM - Connect Newsroom

ਪ੍ਰਿੰਸ ਜਾਰਜ 'ਚ ਵੀਕਐਂਡ 'ਤੇ ਵਾਪਰੀ ਗੋਲੀ ਚੱਲਣ ਦੀ ਵਾਰਦਾਤ ਦੀ ਆਰ.ਸੀ.ਐਮ.ਪੀ. ਕਰ ਰਹੀ ਜਾਂਚ

Share On
police-investigating-weekend-shooting-in-prince-george
The investigation is currently with our Investigative Support Team, which is actively working to identify the outstanding suspect.

ਪ੍ਰਿੰਸ ਜਾਰਜ ਆਰਸੀਐਮਪੀ ਵੀਕੈਂਡ 'ਤੇ ਹੋਈ ਇੱਕ ਗੋਲੀਬਾਰੀ ਦੀ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਵਿਚ 22 ਸਾਲਾ ਨੌਜਵਾਨ ਗੰਭੀਰ ਰੂਪ ਤੋਂ ਜ਼ਖਮੀ ਹਸਪਤਾਲ ਵਿਚ ਦਾਖ਼ਲ ਹੈ। ਹਾਲਾਂਕਿ, ਉਸ ਦੀ ਜਾਨ ਖਤਰੇ ਵਿਚ ਬਾਹਰ ਦੱਸੀ ਜਾਂਦੀ ਹੈ। ਪੁਲਿਸ ਦਾ ਕਹਿਣਾ ਹੈ ਕਿ ਐਤਵਾਰ ਨੂੰ ਦੁਪਹਿਰ 12:30 ਵਜੇ ਪ੍ਰਿੰਸ ਜਾਰਜ ਆਰਸੀਐਮਪੀ ਨੂੰ ਕੁਇੰਸ ਸਟ੍ਰੀਟ ਦੇ 2000-ਬਲਾਕ 'ਤੇ ਗੋਲੀਬਾਰੀ ਦੀ ਸੂਚਨਾ ਮਿਲੀ ਸੀ।

ਪੁਲਿਸ ਨੇ ਕਿਹਾ ਕਿ ਜਾਂਚ ਅਜੇ ਵੀ ਸ਼ੁਰੂਆਤੀ ਦੌਰ ਵਿਚ ਹੈ ਪਰ ਇਹ ਸੰਭਾਵਤ ਤੌਰ 'ਤੇ ਟਾਰਗੇਟਿਡ ਗੋਲੀਬਾਰੀ ਸੀ। Cst. ਜੇਨਾ ਮੂਰ ਨੇ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਘਟਨਾ ਸਥਾਨ ਦੇ ਆਂਢ-ਗੁਆਂਢ ਦੇ ਲੋਕਾਂ ਤੋਂ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਾਡੀ ਜਾਂਚ ਸਹਿਯੋਗੀ ਟੀਮ ਸ਼ੱਕੀ ਦੀ ਪਛਾਣ ਕਰਨ ਵਿਚ ਸਰਗਮੀ ਨਾਲ ਕੰਮ ਕਰ ਰਹੀ ਹੈ। ਇਨਵੈਸਟੀਗੇਟਰ ਇਸ ਸੰਬੰਧ ਵਿਚ ਇਲਾਕੇ ਤੋਂ ਡੈਸ਼ ਕੈਮ ਫੁਟੇਜ, ਸੈੱਲ ਫੋਨ ਵੀਡੀਓ ਜਾਂ ਸੀਸੀਟੀਵੀ ਫੁਟੇਜ ਦੀ ਤਲਾਸ਼ ਵੀ ਕਰ ਰਹੇ ਹਨ।

Latest news

canada-investment-summit-opens-in-toronto-with-1-trillion-investment-target
Punjabi

ਕੈਨੇਡਾ ਨਿਵੇਸ਼ ਸੰਮੇਲਨ ਟੋਰੌਂਟੋ ਵਿੱਚ ਸ਼ੁਰੂ, ਪੰਜ ਸਾਲਾਂ ਵਿੱਚ $1 ਟ੍ਰਿਲੀਅਨ ਨਿਵੇਸ਼ ਦਾ ਟੀਚਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਟੋਰੌਂਟੋ ਵਿਚ ਦੋ ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੀ ਸ਼ੁਰੂਆਤ ਕਰ ਰਹੇ ਹਨ, ਜਿਸ ਦਾ ਟੀਚਾ ਅਗਲੇ ਪੰਜ ਸਾਲਾਂ ਵਿਚ $1 ਟ੍ਰਿਲੀਅਨ ਦਾ ਨਿਵੇਸ਼ ਜੁਟਾਉਣਾ ਹੈ। ਇਹ ਸੰਮੇਲਨ ਰਜਾ, ਬੁਨਿਆਦੀ ਢਾਂਚਾ, ਏ.ਆਈ.ਅਤੇ ਮਹੱਤਵਪੂਰਨ ਖਣਿਜ ਵਰਗੇ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਆਯੋਜਿਤ ਕੀਤਾ ਗਿਆ ਹੈ ਅਤੇ ਇਹ ਕੈਨੇਡਾ ਦਾ ਅਜਿਹਾ ਪਹਿਲਾ ਇਨਵੈਸਟਮੈਂਟ ਸੰਮੇਲਨ ਹੈ, ਜਿੱਥੇ ਦੇਸ਼ ਅਤੇ ਦੁਨੀਆ ਭਰ ਦੇ ਸੈਂਕੜੇ ਨਿਵੇਸ਼ਕ ਹਿੱਸਾ ਲੈ ਰਹੇ ਹਨ।
bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link