12.72C Vancouver
ADS

Nov 6, 2024 7:26 PM - The Canadian Press

ਕੈਲਗਰੀ ਦਾ ਇਕ ਵਿਅਕਤੀ ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਚਾਰਜ

Share On
police-lay-sex-assault-charges-against-calgary-man-who-volunteered-to-help-newcomers
Police say the accused had been assigned to a newcomer family through a local organization, and they allege he took advantage of the complainant's immigration status to commit the assaults.

ਕੈਲਗਰੀ ਦੇ ਇਕ ਬਜ਼ੁਰਗ ਵਿਅਕਤੀ ਨੂੰ ਇਮੀਗ੍ਰੇਸ਼ਨ ਰਾਹੀਂ ਲੋਕਾਂ ਨੂੰ ਕੈਨੇਡਾ ਬੁਲਾਉਣ ਬਦਲੇ ਉਨ੍ਹਾਂ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿਚ ਚਾਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਉਨ੍ਹਾਂ ਨੂੰ ਪਿਛਲੇ ਮਹੀਨੇ ਜਾਣਕਾਰੀ ਮਿਲੀ ਸੀ ਕਿ ਜ਼ਿਲ੍ਹਾ ਦਫ਼ਤਰ ਦੇ 83 ਸਾਲਾ ਔਫੀਸਰ ਰਾਬਰਟ ਐਡਵਰਡ ਚੋਕੇਟ ਵਲੋਂ ਇਕ ਬਾਲਗ ਦਾ ਸ਼ੋਸ਼ਣ ਕੀਤਾ ਗਿਆ।

ਜਾਂਚ ਵਿਚ ਸਾਹਮਣੇ ਆਇਆ ਕਿ ਚੋਕੇਟ ਨੇ ਦਸੰਬਰ 2023 ਤੋਂ ਜੂਨ 2024 ਦਰਮਿਆਨ ਲੋਕਾਂ ਨੂੰ ਆਪਣੇ ਝਾਂਸੇ ਵਿਚ ਲਿਆ। ਉਸ ਨੇ ਇੱਥੇ ਨਵੇਂ ਆਏ ਪਰਿਵਾਰਾਂ ਨਾਲ ਵੱਖ-ਵੱਖ ਸਮੇਂ ਮੁਲਾਕਾਤ ਕੀਤੀ ਸੀ।

ਮੰਨਿਆ ਜਾ ਰਿਹਾ ਹੈ ਕਿ ਉਸ ਨੇ ਆਪਣੇ ਅਹੁਦੇ ਦੀ ਵਰਤੋਂ ਕਰਦਿਆਂ ਉਨ੍ਹਾਂ ਲੋਕਾਂ ਨੂੰ ਆਪਣੇ ਮਗਰ ਲਾਇਆ ਸੀ। ਇਸ ਸਮੇਂ ਉਹ ਜਿਨਸੀ ਸ਼ੋਸ਼ਣ ਦੇ ਤਿੰਨ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਉਸ ਨੂੰ 27 ਨਵੰਬਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link