12.29C Vancouver
ADS

Jan 11, 2023 1:41 AM - The Canadian Press

ਬੀ.ਸੀ. 'ਚ ਦਰਦਨਾਕ ਘਟਨਾ 'ਚ ਪੁਲਿਸ ਅਫ਼ਸਰ ਦੀ ਮੌਤ, ਪ੍ਰਧਾਨ ਮੰਤਰੀ ਸਮੇਤ ਅਨੇਕਾਂ ਲੋਕ ਕਰ ਰਹੇ ਦੁੱਖ ਦਾ ਪ੍ਰਗਟਾਵਾ

Share On
police-officer-killed-in-b-c-avalanche-idd-as-43-year-old-constable-wade-tittemore
A police officer killed in an avalanche while skiing in a backcountry area north of Nelson has been identified as a four-year member of the local force who moved to BC after an 11 year stint with the Calgary Police Service. (Photo - City of Nelson/facebook)

ਬੀ.ਸੀ. 'ਚ ਇੱਕ ਪੁਲਿਸ ਅਫ਼ਸਰ ਦੀ ਮੌਤ ਹੋ ਗਈ ਹੈ। ਇੱਕ ਐਵਲਾਂਚ/ਬਰਫ ਖਿਸਕਣ ਦੀ ਘਟਨਾ ਵਿੱਚ ਇੱਕ ਅਫ਼ਸਰ ਦੀ ਜਾਨ ਜਾਣ ਅਤੇ ਇੱਕ ਅਫ਼ਸਰ ਦੇ ਗੰਭੀਰ ਜ਼ਖਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਘਟਨਾ ਬੀ.ਸੀ. ਦੇ ਨੈਲਸਨ ਇਲਾਕੇ 'ਚ ਵਾਪਰੀ।

ਮਾਮਲੇ ਸੰਬੰਧੀ ਅੱਜ ਨੈਲਸਨ ਦੀ ਮੇਅਰ ਜੈਨਿਸ ਮੌਰੀਸਨ ਅਤੇ ਪੁਲਿਸ ਮੁਖੀ ਡੋਨਾਵਨ ਫਿਸ਼ਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਘਟਨਾ 'ਚ 43 ਸਾਲਾ ਅਫ਼ਸਰ, ਵੇਡ ਟਿਟਮੋਰ ਨੇ ਜਾਨ ਗਵਾ ਦਿੱਤੀ।

ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਹਿਰ ਤੋਂ ਕਰੀਬ 70km ਦੂਰ ਕਾਸਲੋ ਦੇ ਇਲਾਕੇ 'ਚ ਦੋਵੇਂ ਅਫ਼ਸਰ ਘਟਨਾ ਦਾ ਸ਼ਿਕਾਰ ਹੋ ਗਏ।

ਦੋਵਾਂ ਦਾ ਕਹਿਣਾ ਸੀ ਕਿ ਘਟਨਾ ਤੋਂ ਬਾਅਦ ਦੁੱਖ ਦਾ ਪ੍ਰਗਟਾਵਾ ਕਰਨ ਲਈ ਦੇਸ਼ ਭਰ ਤੋਂ ਅਨੇਕਾਂ ਕਾਲਸ ਆ ਰਹੀਆਂ ਹਨ।

ਇਸੇ ਘਟਨਾ 'ਚ 28 ਸਾਲਾ ਕਾਂਸਟੇਬਲ ਮੈਥਿਊ ਨੌਲੇਟ ਦੇ ਗੰਭੀਰ ਜ਼ਖਮੀ ਹੋਣ ਦੀ ਜਾਣਕਾਰੀ ਦਿੱਤੀ ਗਈ।

ਇਸ ਤੋਂ ਪਹਿਲਾਂ ਐਵਲਾਂਚ ਕੈਨੇਡਾ ਨੇ ਚੇਤਾਵਨੀ ਜਾਰੀ ਕੀਤੀ ਸੀ ਕਿ ਬੀ.ਸੀ. 'ਚ ਸਨੋਪੈਕ ਬੇਹੱਦ ਕਮਜੋਰ ਹਨ ਅਤੇ ਅਜਿਹੇ 'ਚ ਬਰਫ ਖਿਸਕਣ ਦਾ ਖਤਰਾ ਕਾਫੀ ਜ਼ਿਆਦਾ ਹੈ।

ਮੈਕਸੀਕੋ 'ਚ 3 ਅਮੀਗੋਸ ਬੈਠਕ ਦਾ ਹਿੱਸਾ ਬਣਨ ਪਹੁੰਚੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਟਵੀਟ ਕਰ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ।

ਟਰੂਡੋ ਨੇ ਕਿਹਾ ਬੀ.ਸੀ. 'ਚ ਵਾਪਰੀ ਘਟਨਾ 'ਚ ਪੁਲਿਸ ਅਫ਼ਸਰ ਦੀ ਮੌਤ ਤੋਂ ਉਹ ਬੇਹੱਦ ਦੁਖੀ ਹਨ।

ਉਨ੍ਹਾਂ ਕਿਹਾ ਕਿ ਦੁੱਖ ਦੀ ਘੜੀ 'ਚ ਕੈਨੇਡਾ ਵਾਸੀ ਪੀੜਤ ਪਰਿਵਾਰ ਦੇ ਨਾਲ ਹਨ।

ਉਨ੍ਹਾਂ ਨਾਲ ਹੀ ਜ਼ਖਮੀ ਅਫ਼ਸਰ ਦੇ ਜਲਦੀ ਠੀਕ ਹੋਣ ਦੀ ਉਮੀਦ ਜਤਾਈ।

ਸੂਬੇ ਦੇ ਪਬਲਿਕ ਸੇਫਟੀ ਮੰਤਰੀ ਮਾਈਕ ਫਾਰਨਵਰਥ ਨੇ ਵੀ ਘਟਨਾ 'ਤੇ ਸੋਗ ਜ਼ਾਹਿਰ ਕੀਤਾ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link