12.43C Vancouver
ADS

Feb 17, 2022 2:08 AM - ANI

ਦੀਪ ਸਿੱਧੂ ਦੀ ਗੱਡੀ ਦੇ ਜਾਨਲੇਵਾ ਕ੍ਰੈਸ਼ ਬਾਰੇ ਹੁਣ ਤੱਕ ਪੁਲਿਸ ਦਾ ਕਿਸੇ ਸਾਜ਼ਿਸ਼ ਤੋਂ ਇਨਕਾਰ

Share On
police-official-says-partially-consumed-bottle-of-liquor-was-recovered-from-the-ill-fated-car-of-punjabi-actor-deep-sidhu
An FIR has been registered for rash and negligent driving against the driver of the truck with which the actor's car collided. Viscera samples of the actor have been collected.

ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੰਗਲਵਾਰ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।

ਪੁਲਿਸ ਨੇ ਦੀਪ ਸਿੱਧੂ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।

ਸ਼ੁਰੂਆਤੀ ਜਾਂਚ ਵਿੱਚ ਪੁਲਿਸ ਨੇ ਦੀਪ ਸਿੱਧੂ ਦੇ ਹਾਦਸੇ ਪਿੱਛੇ ਕਿਸੇ ਸਾਜਿਸ਼ ਤੋਂ ਇਨਕਾਰ ਕੀਤਾ ਹੈ।

ਪੁਲਿਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ 'ਚ ਇਹ ਮਾਮਲਾ ਹਾਦਸਾ ਜਾਪਦਾ ਹੈ।

ਪੁਲਿਸ ਅਨੁਸਾਰ ਜਿਸ ਟਰੱਕ ਨਾਲ ਗੱਡੀ ਟਕਰਾਈ ਸੀ ਉਸ ਦੇ ਚਾਲਕ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

ਪੁਲਿਸ ਦਾ ਕਹਿਣਾ ਹੈ ਕਿ ਟਰੱਕ ਚਾਲਕ ਖਿਲਾਫ ਰੈਸ਼ ਅਤੇ ਅਣਗਹਿਲੀ ਭਰੀ ਡਰਾਈਵਿੰਗ ਦੇ ਦੋਸ਼ ਲਗਾਏ ਗਏ ਹਨ।

ਦੀਪ ਸਿੱਧੂ ਨਾਲ ਵਾਪਰੀ ਘਟਨਾ ਨੂੰ ਲੈ ਕੇ ਸੋਨੀਪਤ ਪੁਲਿਸ ਵੱਲੋਂ ਇੱਕ ਅਪਡੇਟ ਜਾਰੀ ਕੀਤਾ ਗਿਆ ਹੈ।

ਐਸ.ਪੀ. ਸੋਨੀਪਤ ਰਾਹੁਲ ਸ਼ਰਮਾ ਅਨੁਸਾਰ, ''ਦੀਪ ਸਿੱਧੂ ਦੀ ਮਹਿਲਾ ਦੋਸਤ 13 ਜਨਵਰੀ ਨੂੰ ਹੀ ਅਮਰੀਕਾ ਤੋਂ ਭਾਰਤ ਆਈ ਸੀ।

ਦੋਵੇਂ ਗੁਰੂਗ੍ਰਾਮ 'ਚ ਹੀ ਕਿਤੇ ਰੁਕੇ ਹੋਏ ਸਨ।

ਸ਼ਾਮ 7:30 ਵਜੇ ਦੇ ਕਰੀਬ ਗੁਰੂਗ੍ਰਾਮ ਛੱਡਣ ਤੋਂ ਬਾਅਦ ਉਸਨੇ ਕੇ.ਐਮ.ਪੀ. ਦਾ ਰਸਤਾ ਫੜਿਆ ਸੀ।

ਜਿਸ ਤੋਂ ਬਾਅਦ ਰਾਤ ਕਰੀਬ 8 ਵਜੇ ਜਦੋਂ ਇਹ ਲੋਕ ਕੇ.ਐਮ.ਪੀ. 'ਤੇ ਖਰਖੌਦਾ ਨੇੜੇ ਪਹੁੰਚੇ ਤਾਂ ਹਾਦਸਾ ਵਾਪਰ ਗਿਆ।

ਮੀਡੀਆ ਰਿਪੋਰਟਸ ਅਨੁਸਾਰ, ''ਦੀਪ ਸਿੱਧੂ ਦੀ ਮਹਿਲਾ ਦੋਸਤ ਨੇ ਹੁਣ ਤਕ ਦੀ ਪੁੱਛਗਿੱਛ 'ਚ ਦੱਸਿਆ ਹੈ ਕਿ ਜਦੋਂ ਹਾਦਸਾ ਵਾਪਰਿਆ ਤਾਂ ਉਸ ਦੀ ਅੱਖ ਲੱਗ ਗਈ ਸੀ।

ਪੁਲਿਸ ਦਾ ਕਹਿਣਾ ਹੈ ਕਿ ਗੱਡੀ 'ਚ ਸ਼ਰਾਬ ਦੀ ਅੱਧੀ ਭਰੀ ਬੋਤਲ ਵੀ ਮਿਲੀ ਹੈ।

ਯਾਦ ਰਹੇ ਦੀਪ ਸਿੱਧੂ ਕਿਸਾਨ ਅੰਦੋਲਨ ਦੌਰਾਨ ਆਪਣੇ ਬਿਆਨਾਂ ਲਈ ਚਰਚਾ 'ਚ ਰਹੇ ਸਨ।

26 ਜਨਵਰੀ ਨੂੰ ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਵੀ ਦੀਪ ਸਿੱਧੂ ਨੂੰ ਮੁਲਜਮ ਬਣਾਇਆ ਗਿਆ ਸੀ।

ਦੀਪ ਸਿੱਧੂ ਨੇ ਕਈ ਪ੍ਰਸਿੱਧ ਫਿਲਮਾਂ 'ਚ ਵੀ ਕੰਮ ਕੀਤਾ ਸੀ।

ਜੋਰਾ 10 ਨੰਬਰੀਆ ਉਨ੍ਹਾਂ ਦੀਆਂ ਚਰਚਿਤ ਫਿਲਮਾਂ 'ਚ ਸ਼ਾਮਿਲ ਸੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link