16.75C Vancouver
ADS

Jul 6, 2022 7:28 PM - The Canadian Press

ਹਾਈਲੈਂਡ ਪਾਰਕ 'ਚ ਸ਼ੂਟਿੰਗ ਨੂੰ ਅੰਜਾਮ ਦੇਣ ਤੋਂ ਬਾਅਦ ਸ਼ੂਟਰ ਦਾ ਮੈਡੀਸਨ 'ਚ ਮਾਸ ਸ਼ੂਟਿੰਗ ਦਾ ਸੀ ਇਰਾਦਾ: ਪੁਲਿਸ

Share On
police-parade-shooting-suspect-contemplated-2nd-shooting
The man charged with killing seven people at an Independence Day parade confessed to police that he unleashed a hail of bullets from a rooftop in suburban Chicago and then fled to the Madison, Wisconsin, area, where he contemplated shooting up an event there. (Photo - Highland Park police)

ਸ਼ਿਕਾਗੋ ਦੇ ਇਲਾਕੇ ਹਾਈਲੈਂਡ ਪਾਰਕ 'ਚ ਸੋਮਵਾਰ ਨੂੰ ਜੁਲਾਈ ਫੋਰਥ ਪਰੇਡ ਦੌਰਾਨ ਵਾਪਰੀ ਮਾਸ ਸ਼ੂਟਿੰਗ ਦੇ ਮਾਮਲੇ 'ਚ ਕਾਬੂ ਕੀਤੇ ਗਏ ਸ਼ੱਕੀ ਬਾਰੇ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਉਸ ਦਾ ਇੱਕ ਹੋਰ ਮਾਸ ਸ਼ੂਟਿੰਗ ਨੂੰ ਅੰਜਾਮ ਦੇਣ ਦਾ ਪਲੈਨ ਸੀ।

ਪੁਲਿਸ ਦਾ ਕਹਿਣਾ ਹੈ ਕਿ ਸ਼ੱਕੀ ਮੌਕੇ ਤੋਂ ਨਿਕਲ ਗਿਆ ਸੀ ਅਤੇ ਉਸ ਦਾ ਵਿਸਕੌਨਸਿਨ ਦੇ ਮੈਡੀਸਨ ਪਹੁੰਚਣ ਦਾ ਇਰਾਦਾ ਸੀ।

ਪੁਲਿਸ ਅਨੁਸਾਰ ਇਸ ਇਲਾਕੇ 'ਚ ਵੀ ਸ਼ੱਕੀ ਵੱਲੋਂ ਹਾਈਲੈਂਡ ਪਾਰਕ ਦੀ ਤਰ੍ਹਾਂ ਮਾਸ ਸ਼ੂਟਿੰਗ ਨੂੰ ਅੰਜਾਮ ਦੇਣ ਦਾ ਇਰਾਦਾ ਸੀ।

ਪੁਲਿਸ ਅਨੁਸਾਰ ਸ਼ੱਕੀ ਨੂੰ ਰਸਤੇ ਵਿੱਚ ਲੱਗਿਆ ਕਿ ਉਹ ਹਾਈਲੈਂਡ ਪਾਰਕ ਜਿਹੀ ਵਾਰਦਾਤ ਨੂੰ ਅੰਜਾਮ ਦੇਣ ਲਈ ਪੂਰੀ ਤਰ੍ਹਾਂ ਤਿਆਰ ਨਹੀਂ ਹੈ ਅਤੇ ਫਿਰ ਰਸਤੇ ਵਿੱਚੋਂ ਹੀ ਉਸ ਨੇ ਵਾਪਿਸ ਪਰਤਣ ਦਾ ਪਲੈਨ ਬਣਾਇਆ।

ਯਾਦ ਰਹੇ ਇਸ ਮਾਸ ਸ਼ੂਟਿੰਗ 'ਚ 7 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 30 ਦੇ ਕਰੀਬ ਲੋਕ ਜਖਮੀ ਹੋਏ ਹਨ।

ਮੰਗਲਵਾਰ ਨੂੰ ਲੇਕ ਕਾਉਂਟੀ ਸਟੇਟਸ ਅਟੌਰਨੀ ਐਰਿਕ ਰਾਈਨਹਾਰਟ ਨੇ ਜਾਣਕਾਰੀ ਦਿੱਤੀ ਕਿ ਮਾਮਲੇ 'ਚ ਸ਼ੱਕੀ 'ਤੇ ਫਰਸਟ ਡਿਗਰੀ ਕਤਲ ਦੇ 7 ਦੋਸ਼ ਲੱਗੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਸ਼ੱਕੀ 'ਤੇ ਫਿਲਹਾਲ ਦੋਸ਼ ਤੈਅ ਕੀਤੇ ਜਾਣ ਦੀ ਪ੍ਰੀਕਿਰਿਆ ਪੂਰੀ ਨਹੀਂ ਹੋਈ ਹੈ ਅਤੇ ਇਸ ਵਿਅਕਤੀ 'ਤੇ ਹੋਰ ਵੀ ਦੋਸ਼ ਤੈਅ ਕੀਤੇ ਜਾਣਗੇ।

ਯਾਦ ਰਹੇ ਸੋਮਵਾਰ ਨੂੰ ਵਾਪਰੀ ਵਾਰਦਾਤ 'ਚ ਰੌਬਰਟ ਈ. ਕਰੀਮੋ ਨਾਮ ਦੇ ਯੁਵਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਘਟਨਾ 'ਚ ਜਾਨ ਗਵਾਉਣ ਵਾਲੇ 7 ਵਿੱਚੋਂ 6 ਪੀੜਤਾਂ ਦੀ ਪਛਾਣ ਮੰਗਲਵਾਰ ਨੂੰ ਸਾਂਝੀ ਕੀਤੀ ਗਈ ਸੀ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link