16.12C Vancouver
ADS

Jun 24, 2020 8:07 PM -

ਪੁਲੀਸ ਦਾ ਮੰਨਣਾ ਹੈ ਕਿ ਸਰ੍ਹੀ ਵਿੱਚ ਹੋਇਆ ਚੀਨੀ ਔਰਤ ਦਾ ਕਤਲ ਮਿੱਥ ਕੇ ਕੀਤਾ ਗਿਆ

Share On
police-say-death-of-chinese-national-in-surrey-b-c-not-random-but-few-clues
File image of Bo Fan as provided by IHIT/ Connect News

ਸਰ੍ਹੀ ਵਿੱਚ 17 ਜੂਨ ਨੂੰ ਹੋਏ 41 ਵਰ੍ਹਿਆਂ ਦੀ ਔਰਤ ਦੇ ਕਤਲ ਦੇ ਮਾਮਲੇ ਦੀ ਜਾਂਚ ਆਈਹਿੱਟ ਵੱਲੋਂ ਕੀਤੀ ਜਾ ਰਹੀ ਹੈ।

ਆਈਹਿੱਟ ਵੱਲੋਂ ਜਾਰੀ ਇੱਕ ਬਿਆਨ ਦੇ ਮੁਤਾਬਿਕ, ਕਤਲ ਹੋਈ ਬੋ ਫ਼ਾਨ ਦੇ ਬਾਰੇ ਪੁਲੀਸ ਕੋਲ ਜ਼ਿਆਦਾ ਜਾਣਕਾਰੀ ਨਹੀਂ ਹੈ।

ਬੋ ਫ਼ਾਨ ਨੂੰ ਘਾਤਕ ਜ਼ਖ਼ਮਾਂ ਨਾਲ ਸਰ੍ਹੀ ਦੇ ਹਸਪਤਾਲ ਵਿੱਚ ਪਹੁੰਚਾਇਆ ਗਿਆ ਸੀ ਜਿੱਥੇ ਆਪਣੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ, ਉਹਨਾਂ ਨੇ ਦਮ ਤੋੜ ਦਿੱਤਾ।

ਸਾਰਜੈਂਟ ਫ੍ਰੈਂਕ ਜੈਂਗ ਨੇ ਦੱਸਿਆ ਕਿ ਪੁਲੀਸ ਦਾ ਮੰਨਣਾ ਹੈ ਕਿ ਇਹ ਕਤਲ ਮਿੱਥ ਕੇ ਕੀਤਾ ਗਿਆ।

ਉਹਨਾਂ ਦੱਸਿਆ ਕਿ ਫ਼ਾਨ, ਚੀਨ ਦੇ ਨਾਗਰਿਕ ਸਨ ਅਤੇ ਉਹਨਾਂ ਦਾ ਸੰਬੰਧ ਇੱਕ ਗੋਲਡਨ ਟੱਚ ਜਾਂ ਕਰੀਏਟ ਅਬੰਡੈਂਸ ਨਾਮਕ ਸੰਗਠਨ ਨਾਲ ਸੀ ਅਤੇ ਉਹ ਫ਼ਰਵਰੀ 2019 ਤੋਂ ਸਰ੍ਹੀ ਵਿੱਚ ਰਹਿ ਰਹੇ ਸਨ।

ਉਹਨਾਂ ਨੂੰ ਆਖਰੀ ਵਾਰ ਸੈਂਟ੍ਰਲ ਸਰ੍ਹੀ ਵਿੱਚ ਵੇਖਿਆ ਗਿਆ ਸੀ।

ਜੈਂਗ ਨੇ ਕਿਹਾ ਕਿ ਅਜੇ ਵੀ ਫ਼ਾਨ ਬਾਰੇ ਕਾਫ਼ੀ ਜਾਣਕਾਰੀ ਅਧੂਰੀ ਹੈ ਅਤੇ ਉਹਨਾਂ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਵੀ ਉਹਨਾਂ ਨਾਲ ਸੰਬੰਧਿਤ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਆਈਹਿੱਟ ਨੂੰ ਸੰਪਰਕ ਕਰਨ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link