13.42C Vancouver
ADS

Aug 20, 2025 6:40 PM - The Canadian Press

ਕੈਲਗਰੀ ਦੇ ਇੱਕ ਵਿਅਕਤੀ ਨੂੰ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਕੀਤਾ ਗਿਆ ਗ੍ਰਿਫਤਾਰ

Share On
police-say-man-charged-after-alberta-youth-launch-catch-a-predator-scheme
The suspect, a 37-year-old, refused to stop for police and was later arrested at a Calgary residence..(Photo- The Canadian Press)

ਕੈਲਗਰੀ ਦੇ ਇੱਕ ਵਿਅਕਤੀ ਨੂੰ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਏਅਰਡ੍ਰੀ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।ਏਅਰਡ੍ਰੀ ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਅਧਿਕਾਰੀਆਂ ਨੂੰ ਸੋਮਵਾਰ ਰਾਤ 8 ਵਜੇ ਦੇ ਕਰੀਬ ਬੱਚੇ ਦੇ ਅਗਵਾ ਹੋਣ ਦੀ ਸੂਚਨਾ ਮਿਲੀ। ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਪੀੜਤ ਇੱਕ 12 ਸਾਲਾ ਲੜਕਾ ਸੀ। ਜੋ ਲਾਲ ਬੱਤੀ 'ਤੇ ਵਾਹਨ ਦੇ ਰੁਕਣ ਸਮੇਂ ਇਸ 'ਚੋਂ ਉੱਤਰ ਕੇ ਭੱਜ ਗਿਆ ਅਤੇ 911 'ਤੇ ਕਾਲ ਕੀਤੀ।

ਅਧਿਕਾਰੀਆਂ ਨੇ ਥੋੜ੍ਹੀ ਦੇਰ ਬਾਅਦ ਉਸ ਵਾਹਨ ਨੂੰ ਲੱਭ ਲਿਆ ਜਿਸ ਵਿੱਚੋਂ ਬੱਚਾ ਭੱਜਿਆ ਸੀ। ਪੁਲਿਸ ਨੇ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਡਰਾਈਵਰ ਹਾਈਵੇਅ 2 'ਤੇ ਦੱਖਣ ਵੱਲ ਵਧਦਾ ਰਿਹਾ। ਆਰ.ਸੀ.ਐਮ.ਪੀ., ਕੈਲਗਰੀ ਪੁਲਿਸ ਅਤੇ HAWCS ਹੈਲੀਕਾਪਟਰ ਦੀ ਮਦਦ ਨਾਲ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ।

ਕੈਲਗਰੀ ਦਾ ਰਹਿਣ ਵਾਲਾ 37 ਸਾਲਾ ਦੋਸ਼ੀ ਅਗਵਾ, sexual interference, invitation to sexual touching ਅਤੇ ਇੱਕ ਪੁਲਿਸ ਅਧਿਕਾਰੀ ਤੋਂ ਭੱਜਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਉਸ ਨੂੰ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Latest news

could-your-name-b-chosen-for-a-potential-police-dog
Punjabi

ਪੁਲਿਸ 'ਤੇ ਮੀਡੀਆ ਨਾਲ ਸਰੀ 'ਚ ਆਰ.ਸੀ.ਐਮ.ਪੀ. ਹੈਡਕੁਆਟਰਸ 'ਚ ਪੱਪੀਜ਼ ਦੀ ਮਸਤੀ

ਆਮ ਤੌਰ 'ਤੇ ਪੁਲਿਸ ਨਾਲ ਮੀਡੀਆ ਦਾ ਰਾਬਤਾ ਕਿਸੇ ਗੰਭੀਰ ਘਟਨਾ ਆਦਿ ਸੰਬੰਧੀ ਹੁੰਦਾ ਹੈ।
former-vancouver-island-hockey-coach-sentenced-to-12-months-for-child-luring
Punjabi

ਵੈਨਕੂਵਰ ਆਈਲੈਂਡ ਦੇ ਸਾਬਕਾ ਹਾਕੀ ਕੋਚ ਨੂੰ ਬੱਚਿਆਂ ਨੂੰ ਲੁਭਾਉਣ ਦੇ ਦੋਸ਼ ਵਿੱਚ 12 ਮਹੀਨੇ ਦੀ ਸਜ਼ਾ

ਵੈਨਕੂਵਰ ਆਈਲੈਂਡ ਦੇ ਇੱਕ ਸਾਬਕਾ ਹਾਕੀ ਕੋਚ ਨੂੰ ਬੱਚਿਆਂ ਨੂੰ ਲੁਭਾਉਣ ਦੇ ਜੁਰਮ ਵਿਚ 12 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਇਹ ਕੋਚ ਬਾਅਦ ਵਿਚ ਵਿਕਟੋਰੀਆ ਪੁਲਿਸ ਵਿਚ ਜੇਲ੍ਹ ਗਾਰਡ ਵਜੋਂ ਸੇਵਾ ਨਿਭਾ ਰਿਹਾ ਸੀ। ਕੋਰਟ ਫੈਸਲੇ ਅਨੁਸਾਰ, ਫੋਸਟਰ ਚੈਡਵਿਕ ਮਾਰਟਿਨ 'ਤੇ ਇਹ ਦੋਸ਼ 2020 ਵਿਚ ਇੱਕ ਹੌਕੀ ਕੈਂਪ ਦੌਰਾਨ ਲੱਗੇ ਸਨ।
carney-appoints-blackrock-economist-glen-purves-as-deputy-minister-of-international-trade
Punjabi

ਪੀ.ਐਮ. ਕਾਰਨੀ ਵੱਲੋਂ ਗਲੇਨ ਪਰਵਸ ਨੂੰ ਡਿਪਟੀ ਮਨਿਸਟਰ ਔਫ ਇੰਟਰਨੈਸ਼ਨਲ ਟਰੇਡ ਕੀਤਾ ਗਿਆ ਨਿਯੁਕਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਦੇਸ਼ ਦੇ ਅੰਤਰਰਾਸ਼ਟਰੀ ਵਪਾਰ ਨੂੰ ਨਵੀਂ ਦਿਸ਼ਾ ਦੇਣ ਲਈ ਦੁਨੀਆ ਦੀ ਸਭ ਤੋਂ ਵੱਡੀ ਇਨਵੈਸਟਮੈਂਟ ਕੰਪਨੀ ਬਲੈਕ ਰੌਕ ਦੇ ਅਰਥਸ਼ਾਸਤਰੀ ਗਲੇਨ ਪਰਵਸ ਨੂੰ ਕੈਨੇਡਾ ਦੇ ਨਵੇਂ ਡਿਪਟੀ ਮਨਿਸਟਰ ਔਫ ਇੰਟਰਨੈਸ਼ਨਲ ਟਰੇਡ ਨਿਯੁਕਤ ਕੀਤਾ ਹੈ।
sri-lanka-recovers-87-bodies-after-u-s-submarine-sinks-iranian-warship-in-indian-ocean
Punjabi

ਅਮਰੀਕੀ ਪਣਡੁੱਬੀ ਵਲੋਂ ਸ੍ਰੀਲੰਕਾ ਕੋਲ ਈਰਾਨ ਦੇ ਜੰਗੀ ਬੇੜੇ ’ਤੇ ਹਮਲਾ, 87 ਮੌਤਾਂ

ਅਮਰੀਕਾ, ਇਜ਼ਰਾਇਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦੇ ਪੰਜਵੇਂ ਦਿਨ ਸ੍ਰੀਲੰਕਾ ਦੇ ਸਮੁੰਦਰੀ ਤੱਟ ਕੋਲ ਹਿੰਦ ਮਹਾਸਾਗਰ ਵਿੱਚ ਇੱਕ ਈਰਾਨੀ ਜੰਗੀ ਜਹਾਜ਼ ਆਈ.ਆਰ.ਆਈ.ਐਸ. Dena 'ਤੇ ਪਣਡੁੱਬੀ ਰਾਹੀਂ ਹਮਲਾ ਕੀਤਾ ਗਿਆ। ਇਸ ਹਮਲੇ ਤੋਂ ਬਾਅਦ ਜਹਾਜ਼ ਸਮੁੰਦਰ ਵਿੱਚ ਡੁੱਬ ਗਿਆ।
edmonton-man-wanted-on-canada-wide-warrant-in-toronto-homicide
Punjabi

ਐਡਮਿੰਟਨ ਦਾ ਵਿਅਕਤੀ ਟੋਰੌਂਟੋ ਵਿਚ ਕਤਲ ਕੇਸ ਵਿਚ ਵਾਂਟੇਡ

ਸਰੀ ਪੁਲਿਸ ਸਰਵਿਸ ਨੇ ਟੋਰੌਂਟੋ ਪੁਲਿਸ ਵਲੋਂ ਇੱਕ ਭਾਰਤੀ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਵਾਂਟੇਡ ਸ਼ੱਕੀ ਦੀ ਭਾਲ ਸਬੰਧੀ ਪ੍ਰੈਸ ਰਿਲੀਜ਼ ਜਾਰੀ ਕੀਤੀ ਹੈ। ਟੋਰੌਂਟੋ ਪੁਲਿਸ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬਰੈਂਪਟਨ ਦੇ 37 ਸਾਲਾ ਚੰਦਨ ਕੁਮਾਰ ਰਾਜਾ ਨੰਦਕੁਮਾਰ ਦੇ ਕਤਲ ਮਾਮਲੇ ਵਿਚ ਵਾਂਟੇਡ ਮੁਲਜ਼ਮ 19 ਸਾਲਾ ਯਸਾਯਾਹ ਥਾਮਸ ਬੈਜਰ ਹੋਰਨਾਂ ਸੂਬਿਆਂ ਵਿਚ ਲੁਕਿਆ ਹੋ ਸਕਦਾ ਹੈ। ਸ਼ੱਕੀ ਮੂਲ ਰੂਪ ਵਿਚ ਐਡਮਿੰਟਨ ਦਾ ਰਹਿਣ ਵਾਲਾ ਹੈ, ਜਿਸ ਖਿਲਾਫ ਕੈਨੇਡਾ ਭਰ ਵਿਚ ਵਾਰੰਟ ਜਾਰੀ ਕੀਤੇ ਗਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link