11.21C Vancouver
ADS

Oct 24, 2022 10:12 PM - Connect News

ਜਸਵਿੰਦਰ ਵੜਿੰਗ ਬਾਰੇ ਕੁਝ ਪਤਾ ਲੱਗੇ ਤਾਂ ਦੱਸੋ; ਲੈਂਗਲੀ ਇਲਾਕੇ 'ਚ ਨਵੇਂ ਹਨ ਤੇ ਆਲੇ-ਦੁਆਲੇ ਦਾ ਕੁਝ ਪਤਾ ਨਹੀਂ ਹੈ

Share On
police-search-for-missing-jasvinder-virring-of-langley-3
Langley RCMP is seeking the assistance of the public to locate Jasvinder Virring. (Photo - Langley RCMP)

ਲੈਂਗਲੀ ਆਰ.ਸੀ.ਐਮ.ਪੀ. ਵੱਲੋਂ ਇੱਕ ਲਾਪਤਾ ਵਿਅਕਤੀ ਦੀ ਭਾਲ 'ਚ ਮਦਦ ਦੀ ਅਪੀਲ ਕੀਤੀ ਗਈ ਹੈ।

ਲਾਪਤਾ ਵਿਅਕਤੀ ਦਾ ਨਾਮ ਜਸਵਿੰਦਰ ਵੜਿੰਗ ਦੱਸਿਆ ਗਿਆ ਹੈ।

ਜਸਵਿੰਦਰ ਵੜਿੰਗ ਦੀ ਉਮਰ 62 ਸਾਲ ਹੈ ਅਤੇ ਉਨ੍ਹਾਂ ਨੂੰ ਲੈਂਗਲੀ ਦੇ ਵਿਲੋਬੀ ਇਲਾਕੇ ਦਾ ਨਿਵਾਸੀ ਦੱਸਿਆ ਗਿਆ ਹੈ।

ਜਸਵਿੰਦਰ ਸਿੰਘ ਦਾ ਕੱਦ ਕਰੀਬ 5'7" ਅਤੇ ਭਾਰ ਕਰੀਬ 230 ਪਾਉਂਡ ਹੈ।

ਆਖਰੀ ਵਾਰ ਵੇਖੇ ਜਾਣ ਮੌਕੇ ਉਨ੍ਹਾਂ ਹਰੇ ਰੰਗ ਦੀ ਲੰਮੀਆਂ ਬਾਹਵਾਂ ਵਾਲੀ ਕਮੀਜ ਅਤੇ ਕਾਲੀ ਪੈਂਟ ਪਹਿਨੀ ਹੋਈ ਸੀ।

ਉਨ੍ਹਾਂ ਆਪਣਾ ਘਰ ਸਵੇਰ ਕਰੀਬ 7 ਵਜੇ ਛੱਡਿਆ ਸੀ ਪਰ ਉਨ੍ਹਾਂ ਨੂੰ ਇਲਾਕੇ ਬਾਰੇ ਬਹੁਤਾ ਪਤਾ ਨਹੀਂ ਹੈ ਅਤੇ ਉਹ ਇਲਾਕੇ 'ਚ ਨਵੇਂ ਦੱਸੇ ਗਏ ਹਨ।

ਸੈਂਟਰਲ ਫਰੇਜ਼ਰ ਵੈਲੀ ਸਰਚ ਅਤੇ ਰੈਸਕਿਊ ਵੱਲੋਂ ਵੀ ਭਾਲ ਦੀ ਕੋਸ਼ਿਸ਼ ਆਰੰਭ ਦਿੱਤੀ ਗਈ ਹੈ।

ਜਸਵਿੰਦਰ ਵੜਿੰਗ ਦੀ ਤਸਵੀਰ ਕਨੈਕਟ ਐਫ.ਐਮ. ਦੇ ਫੇਸਬੁੱਕ ਪੇਜ 'ਤੇ ਵੇਖੀ ਜਾ ਸਕਦੀ ਹੈ।

ਉਨ੍ਹਾਂ ਦੀ ਜਾਣਕਾਰੀ ਮਿਲਣ 'ਤੇ 604 532 3200 'ਤੇ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।

Latest news

two-homes-damaged-by-fire-in-port-coquitlam-about-12-people-displaced
Punjabi

ਪੋਰਟ ਕੋਕੁਇਟਲਮ ਵਿਚ ਦੋ ਘਰਾਂ ਨੂੰ ਲੱਗੀ ਅੱਗ, ਕਰੀਬ 12 ਲੋਕ ਹੋਏ ਬੇਘਰ

ਪੋਰਟ ਕੋਕੁਇਟਲਮ ਵਿਚ ਐਤਵਾਰ ਦੋ ਘਰਾਂ ਵਿਚ ਅੱਗ ਲੱਗਣ ਕਾਰਨ ਕਰੀਬ 12 ਲੋਕ ਬੇਘਰ ਹੋ ਗਏ। ਇਸ ਘਟਨਾ ਦੌਰਾਨ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਅੱਗ ਬੁਝਾਉਣ ਵਾਲੇ ਦਾ ਇੱਕ ਸਾਥੀ ਵੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ​ਘਟਨਾ ਸਥਾਨ ਦੀਆਂ ਤਸਵੀਰਾਂ ਵਿਚ Langan ਐਵੇਨਿਊ ਦੇ 1900 ਬਲਾਕ ਵਿਚ ਸਥਿਤ ਦੋ ਘਰਾਂ ਵਿਚੋਂ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ।
woman-dies-after-entering-lake-ontario-at-mississauga-park
Punjabi

ਮਿਸੀਸਾਗਾ ਵਿੱਚ ਲੇਕ ਓਨਟਾਰੀਓ ਵਿੱਚ ਡਿੱਗਣ ਤੋਂ ਬਾਅਦ ਮਹਿਲਾ ਦੀ ਮੌਤ

ਮਿਸੀਸਾਗਾ ਵਿਚ ਸ਼ਨੀਵਾਰ ਰਾਤ ਜੈਕ ਡਾਰਲਿੰਗ ਮੈਮੋਰੀਅਲ ਪਾਰਕ ਵਿਖੇ ਲੇਕ ਓਨਟਾਰੀਓ ਦੇ ਪਾਣੀ ਵਿਚ ਰੁੜ੍ਹ ਜਾਣ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ। ਪੀਲ ਰੀਜਨਲ ਪੁਲਿਸ ਮੁਤਾਬਕ ਘਟਨਾ ਰਾਤ ਕਰੀਬ 10:30 ਵਜੇ ਵਾਪਰੀ, ਜਦੋਂ ਮਹਿਲਾ ਲੇਕ ਦੇ ਨੇੜੇ ਮੌਜੂਦ ਸੀ ਅਤੇ ਅਚਾਨਕ ਪੈਰ ਫਿਸਲਣ ਜਾਂ ਪਾਣੀ ਦੀ ਤੇਜ਼ ਲਹਿਰ ਆਉਣ ਕਾਰਨ ਆਪਣਾ ਸੰਤੁਲਨ ਖੋਹ ਕੇ ਪਾਣੀ ਦੇ ਨਾਲ ਵਹਿ ਗਈ।
canada-u-s-trade-talks-enter-critical-stage-as-tariff-differences-remain
Punjabi

ਕੈਨੇਡਾ-ਅਮਰੀਕਾ ਵਪਾਰ ਵਾਰਤਾ ਫ਼ੈਸਲਾਕੁੰਨ ਪੜਾਅ ’ਚ, ਟੈਰਿਫ ’ਤੇ ਅਜੇ ਵੀ ਅੜਿੱਕਾ

ਕੈਨੇਡਾ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਵਪਾਰਕ ਵਾਰਤਾ ਇਸ ਹਫ਼ਤੇ ਫ਼ੈਸਲਾਕੁੰਨ ਦੌਰ ਵਿਚ ਪਹੁੰਚ ਗਈ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਾਗੂ ਕੀਤੇ ਜਾਣ ਵਾਲੇ ਨਵੇਂ 50 ਫੀਸਦੀ ਟੈਰਿਫਸ ਨੂੰ ਟਾਲਣ ਲਈ ਔਟਵਾ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ​ਵੀਕੈਂਡ ਦੌਰਾਨ ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਵਿਚਕਾਰ ਵਰਚੁਅਲ ਬੈਠਕ ਹੋਈ, ਜਿਸ ਵਿਚ ਕੈਨੇਡਾ ਦੀ ਮੁੱਖ ਵਪਾਰਕ ਵਾਰਤਾਕਾਰ ਜੈਨਿਸ ਚੈਰੇਟਵੀ ਸ਼ਾਮਲ ਸਨ।
peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link