13.77C Vancouver
ADS

Oct 11, 2022 7:16 PM - Connect News

ਸਰੀ 'ਚ ਸਕੌਟ ਰੋਡ 'ਤੇ ਗੱਡੀ 'ਚ ਬੈਠੇ ਵਿਅਕਤੀ 'ਤੇ ਚੱਲੀ ਗੋਲੀ, ਜ਼ਖਮੀ ਖੁਦ ਗੱਡੀ ਚਲਾ ਪਹੁੰਚਿਆ ਹਸਪਤਾਲ

Share On
police-seek-information-after-shooting-victim-drives-himself-to-hospital
Surrey RCMP is seeking information on a shooting that occurred on Sunday and requesting anyone with dash camera footage from the area to contact police. (Photo - Surrey RCMP)

ਸਰੀ 'ਚ ਗੋਲੀ ਚੱਲਣ ਦੀ ਵਾਰਦਾਤ ਵਾਪਰੀ ਹੈ। ਘਟਨਾ ਐਤਵਾਰ ਨੂੰ ਵਾਪਰੀ ਅਤੇ ਪੁਲਿਸ ਨੇ ਲੋਕਾਂ ਤੋਂ ਮੰਗ ਕੀਤੀ ਹੈ ਕਿ ਕੋਈ ਜਾਣਕਾਰੀ ਜਾਂ ਫੁਟੇਜ ਹੋਵੇ ਤਾਂ ਦੱਸਿਆ ਜਾਵੇ।

ਸ਼ਾਮ ਕਰੀਬ 6.15 ਵਜੇ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਗੋਲੀ ਲੱਗਣ ਕਾਰਨ ਜਖਮੀ ਹੋਇਆ ਇੱਕ ਵਿਅਕਤੀ ਇੱਕ ਹੋਰ ਜਿਉਰਿਸਡਿਕਸ਼ਨ ਦੇ ਹਸਪਤਾਲ ਪਹੁੰਚਿਆ ਹੈ।

ਕਥਿਤ ਤੌਰ 'ਤੇ ਪੀੜਤ ਆਦਮੀ ਗੱਡੀ 'ਚ ਬੈਠਾ ਸੀ ਜਦ ਉਸ 'ਤੇ ਸਕੌਟ ਰੋਡ ਅਤੇ 110 ਐਵੀਨਿਊ ਕੋਲ ਗੋਲੀ ਚਲਾ ਦਿੱਤੀ ਗਈ ਸੀ।

ਉਸ ਦੇ ਹੱਥ 'ਤੇ ਸੱਟ ਲੱਗਣ ਬਾਰੇ ਦੱਸਿਆ ਗਿਆ ਅਤੇ ਕਥਿਤ ਤੌਰ 'ਤੇ ਉਹ ਖੁਦ ਗੱਡੀ ਚਲਾ ਕੇ ਹਸਪਤਾਲ ਪਹੁੰਚਿਆ ਸੀ।

ਮਾਮਲੇ ਦੀ ਜਾਂਚ ਸਰੀ ਆਰ.ਸੀ.ਐਮ.ਪੀ. ਦੇ ਜਨਰਲ ਇਨਵੈਸਟੀਗੇਸ਼ਨ ਯੂਨਿਟ ਵੱਲੋਂ ਕੀਤੀ ਜਾ ਰਹੀ ਹੈ।

ਹਾਲ ਦੀ ਘੜੀ ਮਾਮਲੇ ਨੂੰ ਟਾਰਗੈਟਿਡ ਘਟਨਾ ਮੰਨਿਆ ਜਾ ਰਿਹਾ ਹੈ। ਪੀੜਤ ਆਦਮੀ 'ਤੇ ਜਦ ਹਮਲਾ ਹੋਇਆ ਤਾਂ ਉਹ 2016 ਮਾਡਲ ਦੀ ਹੌਂਡਾ ਸਿਵਿਕ ਗੱਡੀ ਚਲਾ ਰਿਹਾ ਸੀ।

ਘਟਨਾ ਐਤਵਾਰ ਸ਼ਾਮ 4.30 ਵਜੇ ਤੋਂ 5.30 ਵਜੇ ਦਰਮਿਆਨ ਵਾਪਰੀ ਮੰਨੀ ਜਾ ਰਹੀ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link