18.82C Vancouver
ADS

Jun 16, 2026 2:00 PM - Connect Newsroom - Ramandeep Kaur with files from The Canadian Press

ਕੈਲਗਰੀ ਪੁਲਿਸ ਵੱਲੋਂ ਤਿੰਨ ਵਾਹਨਾਂ ਦੀ ਭੰਨਤੋੜ ਮਾਮਲੇ ਵਿੱਚ ਦੋ ਸ਼ੱਕੀਆਂ ਦੀ ਭਾਲ ਜਾਰੀ

Share On
police-seek-two-suspects-in-calgary-vehicle-vandalism-investigation
Police said the incident took place at the same location where an extortion-related shooting was reported on March 4. (Photo: The Canadian Press)

ਕੈਲਗਰੀ ਪੁਲਿਸ ਵੱਲੋਂ ਪਿਛਲੇ ਹਫ਼ਤੇ ਤਿੰਨ ਵਾਹਨਾਂ ਦੀ ਭੰਨਤੋੜ ਕਰਨ ਦੇ ਮਾਮਲੇ ਵਿੱਚ ਦੋ ਸ਼ੱਕੀ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਘਟਨਾ ਸ਼ਹਿਰ ਦੇ ਦੱਖਣੀ ਏਸ਼ੀਆਈ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਜਬਰਨ ਵਸੂਲੀ ਦੀਆਂ ਘਟਨਾਵਾਂ ਨਾਲ ਸਬੰਧਿਤ ਹੋ ਸਕਦੀ ਹੈ।

ਪੁਲਿਸ ਨੇ ਲੋੜੀਂਦੇ ਦੋ ਸ਼ੱਕੀਆਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ 12 ਜੂਨ ਨੂੰ ਸਵੇਰੇ 5:15 ਵਜੇ ਦੇ ਕਰੀਬ ਉੱਤਰ-ਪੂਰਬੀ ਕੈਲਗਰੀ ਦੇ 300 ਬਲਾਕ ਸਕਾਈਵਿਊ ਪਾਰਕਵੇਅ ਨੌਰਥ ਈਸਟ ਵਿੱਚ ਵਾਪਰੀ। ਇਹ ਉਹੀ ਸਥਾਨ ਹੈ ਜਿੱਥੇ 4 ਮਾਰਚ ਨੂੰ ਜਬਰਨ ਵਸੂਲੀ ਨਾਲ ਜੁੜੀ ਇੱਕ ਗੋਲੀਬਾਰੀ ਦੀ ਘਟਨਾ ਵੀ ਵਾਪਰੀ ਸੀ।

ਪੁਲਿਸ ਦੋ ਸ਼ੱਕੀ ਵਿਅਕਤੀਆਂ ਅਤੇ ਇੱਕ ਗ੍ਰੇਅ ਰੰਗ ਦੀ Ford Expedition ਦੀ ਭਾਲ ਕਰ ਰਹੀ ਹੈ। ਪੁਲਿਸ ਵੱਲੋਂ ਜਾਰੀ ਵੇਰਵਿਆਂ ਮੁਤਾਬਕ ਪਹਿਲੇ ਸ਼ੱਕੀ ਨੇ ਕਾਲੇ ਰੰਗ ਦੀ ਜੈਕਟ, ਕਾਲੀ ਪੈਂਟ ਅਤੇ ਚਿੱਟੇ ਬੂਟ ਪਾਏ ਹੋਏ ਹਨ। ਦੂਜੇ ਸ਼ੱਕੀ ਨੇ ਕੋਰਲ ਰੰਗ ਦੀ ਹੁੱਡੀ, ਕਾਲੀ ਜੈਕਟ, ਨੀਲੀ ਜੀਨਸ ਅਤੇ ਹਰੇ ਲੋਗੋ ਵਾਲੇ ਕਾਲੇ ਬੂਟ ਪਹਿਨੇ ਹੋਏ ਸੀ। ਪੁਲਿਸ ਨੇ ਇਸ ਮਾਮਲੇ ਸਬੰਧੀ ਜਾਣਕਾਰੀ ਰੱਖਣ ਵਾਲੇ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link