14.44C Vancouver
ADS

Mar 19, 2026 1:56 PM - Connect Newsroom - Ramandeep Kaur

ਮਿਲਟਨ ਦੇ ਇਲਾਕੇ ਵਿੱਚ ਘੁਸਪੈਠ ਮਾਮਲੇ 'ਚ ਕਈ ਸ਼ੱਕੀਆਂ ਦੀ ਤਲਾਸ਼ ਜਾਰੀ, ਪੁਲਿਸ ਵਲੋਂ ਮੰਗੀ ਜਾ ਰਹੀ ਵੀਡੀਓ

Share On
police-seek-video-multiple-suspects-after-milton-home-invasion
Halton Regional Police are seeking surveillance footage after a home invasion in Milton on March 18, 2026. (Photo: X Halton Police)

ਓਨਟਾਰੀਓ ਵਿਚ ਘਰ 'ਤੇ ਹਮਲੇ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ, ਬੁੱਧਵਾਰ ਨੂੰ ਮਿਲਟਨ ਦੇ ਇੱਕ ਇਲਾਕੇ ਵਿਚ ਪੰਜ ਅਣਪਛਾਤੇ ਵਿਅਕਤੀਆਂ ਨੇ ਇੱਕ ਘਰ ਵਿਚ ਜ਼ਬਰਦਸਤੀ ਦਾਖਲ ਹੋ ਕੇ ਲੁੱਟਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਹਾਲਟਨ ਰਿਜਨਲ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਕੱਲ੍ਹ ਸਵੇਰ ਕਰੀਬ 2:45 ਵਜੇ ਰੋਜ਼ ਵੇਅ ਅਤੇ ਵੈਲਵੁੱਡ ਟੈਰੇਸ ਦੇ ਇਲਾਕੇ ਵਿਚ ਵਾਪਰੀ।

ਪੁਲਿਸ ਅਨੁਸਾਰ, ਪੰਜ ਸ਼ੱਕੀ, ਜਿਨ੍ਹਾਂ ਨੇ ਆਪਣੇ ਚਿਹਰੇ ਢਕੇ ਹੋਏ ਸਨ, ਘਰ ਦਾ ਸਾਹਮਣਾ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਏ। ਮੁਲਜ਼ਮਾਂ ਨੇ ਘਰ ਵਿਚ ਮੌਜੂਦ ਇੱਕ ਮਹਿਲਾ ਨੂੰ ਡਰਾਇਆ-ਧਮਕਾਇਆ ਅਤੇ ਉਸ ਕੋਲੋਂ ਪੈਸੇ ਸਮੇਤ ਕੁਝ ਕੀਮਤੀ ਡਿਜ਼ਾਇਨਰ ਕੱਪੜੇ ਖੋਹ ਕੇ ਫ਼ਰਾਰ ਹੋ ਗਏ। ਉਨ੍ਹਾਂ ਮਹਿਲਾ ਨਾਲ ਹੱਥੋਪਾਈ ਵੀ ਕੀਤੀ ਗਈ, ਜਿਸ ਕਾਰਨ ਉਸ ਦੇ ਮਾਮੂਲੀ ਸੱਟਾਂ ਲੱਗੀਆਂ।

ਹਾਲਾਂਕਿ, ਪੁਲਿਸ ਨੇ ਦੱਸਿਆ ਕਿ ਵਾਰਦਾਤ ਦੌਰਾਨ ਕੋਈ ਹਥਿਆਰ ਨਹੀਂ ਦੇਖਿਆ ਗਿਆ। ਜ਼ਿਕਰਯੋਗ ਹੈ ਕਿ ਇਸੇ ਹਫ਼ਤੇ Vaughan ਵਿਚ ਵੀ ਘਰ 'ਤੇ ਹਮਲੇ ਦੀ ਘਟਨਾ ਹੋਈ ਸੀ,ਜਿੱਥੇ ਘਰ ਦੇ ਮਾਲਕ ਨੇ ਬਚਾਅ ਵਿਚ ਇੱਕ ਘੁਸਪੈਠੀਏ 'ਤੇ ਗੋਲੀ ਚਲਾ ਦਿੱਤੀ ਸੀ। ਉਸ ਮਾਮਲੇ ਵਿਚ ਸੂਬੇ ਦੇ ਪ੍ਰੀਮੀਅਰ ਡੱਗ ਫੋਰਡ ਨੇ ਨਿਵਾਸੀ ਦੀ ਦਲੇਰੀ ਦੀ ਸ਼ਲਾਘਾ ਕੀਤੀ ਅਤੇ ਪੁਲਿਸ ਨੇ ਮਾਲਕ 'ਤੇ ਕੋਈ ਚਾਰਜ ਨਹੀਂ ਲਗਾਇਆ ਹੈ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link