11.33C Vancouver
ADS

Nov 30, 2022 1:00 AM - Connect News

ਕੋਕਟਲਮ ਦੀ ਜੋਡੀਨ ਮਿਲਰ ਨੂੰ ਲਾਪਤਾ ਐਲਾਨਣ ਦੇ ਕੁਝ ਹੀ ਘੰਟੇ ਦਰਮਿਆਨ ਕ੍ਰੈਸ਼ ਹੋਇਆ ਮਿਲਿਆ ਔਰਤ ਦਾ ਖਾਲੀ ਵਾਹਨ, ਭਾਲ ਦੀਆਂ ਕੋਸ਼ਿਸ਼ਾਂ ਤੇਜ਼

Share On
police-seek-video-of-roll-over-collision-involving-high-risk-missing-persons-vehicle
Coquitlam RCMP is seeking video footage of an Abbotsford collision involving the vehicle of missing person, Jodine Millar. (Photo - Coquitlam RCMP)

ਕੋਕਟਲਮ ਆਰ.ਸੀ.ਐਮ.ਪੀ. ਵੱਲੋਂ ਸੋਮਵਾਰ ਨੂੰ ਇੱਕ ਔਰਤ ਦੀ ਜਾਣਕਾਰੀ ਸਾਂਝੀ ਕਰ ਉਸ ਦੀ ਭਾਲ 'ਚ ਮਦਦ ਦੀ ਅਪੀਲ ਕੀਤੀ ਗਈ ਸੀ।

ਹੁਣ ਮਾਮਲੇ 'ਚ ਇੱਕ ਨਵਾਂ ਮੋੜ ਆ ਗਿਆ ਹੈ।

ਔਰਤ ਦੇ ਜਿਸ ਗੱਡੀ 'ਚ ਹੋਣ ਦਾ ਸ਼ੱਕ ਸੀ, ਉਹ ਗੱਡੀ ਐਬਟਸਫੋਰਡ 'ਚ ਇੱਕ ਖੱਡ 'ਚ ਡਿੱਗੀ ਮਿਲੀ ਹੈ।

ਐਬਟਸਫੋਰਡ ਪੁਲਿਸ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਰਾਤ ਕਰੀਬ 8.50 ਵਜੇ ਹਾਈਵੇਅ 1 ਅਤੇ ਨੰਬਰ 3 ਰੋਡ ਕੋਲ ਇੱਕ ਸਿੰਗਲ ਵਾਹਨ ਕਰੈਸ਼ ਦੀ ਜਾਣਕਾਰੀ ਮਿਲੀ ਸੀ।

ਬਾਅਦ 'ਚ ਪਤਾ ਲੱਗਿਆ ਕਿ ਇਹ ਵਾਹਨ ਕੋਕਟਲਮ ਤੋਂ ਲਾਪਤਾ ਹਾਈ ਰਿਸਕ ਸ਼੍ਰੇਣੀ ਦੀ ਔਰਤ ਜੋਡੀਨ ਮਿਲਰ ਦੀ ਹੈ। ਇਹ ਔਰਤ 26 ਨਵੰਬਰ ਨੂੰ ਲਾਪਤਾ ਹੋਈ ਦੱਸੀ ਗਈ ਸੀ।

ਮੌਕੇ 'ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਭੂਰੇ ਰੰਗ ਦੀ 2011 ਮਾਡਲ ਹੰਢਾਈ ਟੁਕਸਨ (Hyundai Tucson) ਗੱਡੀ ਤੇਜ ਰਫ਼ਤਾਰ 'ਤੇ ਜਾ ਰਹੀ ਸੀ ਅਤੇ ਅਚਾਨਕ ਸੜਕ ਤੋਂ ਪਾਸੇ ਖੱਡ 'ਚ ਜਾ ਡਿੱਗੀ।

ਮਾਮਲੇ 'ਚ ਇੱਕ ਹੋਰ ਸਿਡਾਨ ਗੱਡੀ ਸ਼ਾਮਿਲ ਦੱਸੀ ਗਈ ਹੈ ਜਿਸ ਨੂੰ ਮੌਕੇ ਤੋਂ ਨਿਕਲਦੇ ਵੇਖਿਆ ਗਿਆ।

ਜਦ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਇਹ ਭੂਰੇ ਰੰਗ ਦੀ ਗੱਡੀ ਖਾਲੀ ਸੀ ਅਤੇ ਅੰਦਰ ਕੋਈ ਵਿਅਕਤੀ ਨਹੀਂ ਮਿਲਿਆ।

ਪੁਲਿਸ ਵੱਲੋਂ ਜੋਡੀਨ ਮਿਲਰ ਦੀ ਭਾਲ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਔਰਤ ਦੀ ਤਸਵੀਰ ਕਨੈਕਟ ਐਫ.ਐਮ. ਦੇ ਫੇਸਬੁੱਕ ਪੇਜ 'ਤੇ ਵੇਖੀ ਜਾ ਸਕਦੀ ਹੈ।

ਯਾਦ ਰਹੇ ਇਹ ਕਰੈਸ਼ ਸੰਬੰਧੀ ਘਟਨਾ ਸੋਮਵਾਰ ਨੂੰ ਉਸ ਸਮੇਂ ਵਾਪਰੀ ਹੈ ਜਦ ਕਰੀਬ ਇਸ ਤੋਂ 4 ਘੰਟੇ ਪਹਿਲਾਂ ਔਰਤ ਅਤੇ ਉਸ ਦੀ ਗੱਡੀ ਸੀ ਤਸਵੀਰ ਕੋਕਟਲਮ ਆਰ.ਸੀ.ਐਮ.ਪੀ. ਵੱਲੋਂ ਸਾਂਝੀ ਕੀਤੀ ਗਈ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link