10.93C Vancouver
ADS

Jan 24, 2023 1:58 AM - The Canadian Press

ਕੈਲੀਫੋਰਨੀਆ 'ਚ ਵਾਪਰੀ ਮਾਸ-ਸ਼ੂਟਿੰਗ 'ਚ ਮ੍ਰਿਤਕਾਂ ਦੀ ਗਿਣਤੀ 11 ਤੱਕ ਪਹੁੰਚੀ

Share On
police-seek-why-72-year-old-gunman-shot-up-la-dance-hall
Investigators searching for a motive in the worst mass shooting in Los Angeles County history say a search of the gunman's home discovered a rifle, hundreds of rounds of ammunition and evidence he was manufacturing gun silencers. (Photo - LAPD)

ਕੈਲੀਫੋਰਨੀਆ 'ਚ ਵਾਪਰੀ ਮਾਸ-ਸ਼ੂਟਿੰਗ 'ਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ 11 ਤੱਕ ਪਹੁੰਚ ਗਈ ਹੈ।

ਪਹਿਲਾਂ ਇਸ ਘਟਨਾ 'ਚ 10 ਲੋਕਾਂ ਦੇ ਮਾਰੇ ਜਾਣ ਦੀ ਖਬਰ ਸੀ ਪਰ ਹੁਣ ਦੱਸਿਆ ਗਿਆ ਹੈ ਕਿ ਇੱਕ ਹੋਰ ਵਿਅਕਤੀ ਦੀ ਜਾਨ ਚਲੀ ਗਈ ਹੈ।

ਘਟਨਾ ਇਸ ਵੀਕਐਂਡ ਦੌਰਾਨ ਕੈਲੀਫੋਰਨੀਆ 'ਚ ਮੌਂਟੇਰੀ ਪਾਰਕ ਕੋਲ ਸਥਿਤ ਇੱਕ ਡਾਂਸ ਸਟੂਡੀਓ 'ਚ ਵਾਪਰੀ ਸੀ।

ਪੁਲਿਸ ਦਾ ਕਹਿਣਾ ਹੈ ਕਿ ਘਟਨਾ ਪਿੱਛੇ ਦੇ ਇਰਾਦੇ ਦਾ ਪਤਾ ਲਗਾਉਣ ਲਈ ਕੀਤੀ ਜਾ ਰਹੀ ਜਾਂਚ ਦੌਰਾਨ ਇੱਕ ਮੋਬਾਈਲ ਹੋਮ ਕਮਿਊਨਿਟੀ ਕੋਲ ਪਹੁੰਚ ਕੀਤੀ ਗਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਘਟਨਾ 'ਚ 72 ਸਾਲਾ ਸ਼ੱਕੀ ਹਮਲਾਵਰ ਦੇ ਪਿਛੋਕੜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਦੇ ਡਾਂਸ ਸਟੂਡੀਓ ਨਾਲ ਰਿਸ਼ਤੇ ਸੰਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ।

ਸ਼ੱਕੀ ਹਮਲਾਵਰ ਦੀ ਪਛਾਣ ਹੂ ਕਾਨ ਟ੍ਰਾਨ ਵਜੋਂ ਹੋਈ ਹੈ।

ਇਸ ਵਿਅਕਤੀ ਨੂੰ ਇੱਕ ਚਿੱਟੇ ਰੰਗ ਦੀ ਵੈਨ 'ਚ ਮ੍ਰਿਤ ਪਾਇਆ ਗਿਆ ਸੀ।

ਪੁਲਿਸ ਮੁਤਾਬਿਕ ਵਿਅਕਤੀ ਦੀ ਮੌਤ ਖੁਦ ਨੂੰ ਗੋਲੀ ਮਾਰਨ ਕਾਰਨ ਹੋਈ ਮੰਨੀ ਜਾ ਰਹੀ ਹੈ।

ਇਸ ਵਿਅਕਤੀ ਦੇ ਘਰੇਲੂ ਸ਼ਹਿਰ 'ਚ ਪੁਲਿਸ ਦਾ ਕਹਿਣਾ ਹੈ ਕਿ ਉਸ ਨੇ ਆਖਿਆ ਸੀ ਕਿ ਉਹ 10 ਤੋਂ 20 ਸਾਲ ਪਹਿਲਾਂ ਲੌਸ ਐਂਜਲਿਸ ਵਿੱਚ ਠੱਗੀ ਅਤੇ ਚੋਰੀ ਦਾ ਸ਼ਿਕਾਰ ਹੋਇਆ ਸੀ ਅਤੇ ਇਸ ਦੇ ਜ਼ਿੰਮੇਵਾਰ ਪਰਿਵਾਰਿਕ ਮੈਂਬਰ ਸਨ।

ਹਾਲਾਂਕਿ ਇਸੇ ਵਿਚਾਲੇ ਪੁਲਿਸ ਨੇ ਦੱਸਿਆ ਹੈ ਕਿ ਹਮਲਾਵਰ ਨੇ ਡਾਂਸ ਸਟੂਡੀਓ 'ਚ ਕੁੱਲ 42 ਰਾਊਂਡ ਫੇਯਰ ਕੀਤੇ ਸਨ।

ਜਾਣਕਾਰੀ ਦਿੱਤੀ ਗਈ ਕਿ ਉਸ ਦੇ ਘਰ ਦੀ ਤਲਾਸ਼ੀ ਦੌਰਾਨ ਇੱਕ ਰਾਈਫਲ, ਸੈਂਕੜੇ ਕਾਰਤੂਸ ਅਤੇ ਗੰਨ ਸਾਈਲੈਂਸਰ ਬਣਾਉਣ ਦੇ ਸਬੂਤ ਮਿਲੇ ਹਨ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link