28.99C Vancouver
ADS

Jun 12, 2025 6:26 PM - Connect Newsroom

ਸਕਵਾਮਿਸ਼ ਕੋਲ ਲੱਗੀ ਭਿਆਨਕ ਜੰਗਲੀ ਅੱਗ ਦੇ ਕਾਰਨ ਸੰਬੰਧੀ ਪੁਲਿਸ ਕਰ ਰਹੀ ਜਾਂਚ

Share On
police-seeking-information-on-dryden-creek-wildfire
Squamish RCMP is working closely with BC Wildfire Service and Squamish Fire Rescue.(Photo: The Canadian Press)

ਵੈਨਕੂਵਰ ਦੇ ਉੱਤਰੀ ਸ਼ਹਿਰ ਸਕਵਾਮਿਸ਼ ਦੇ ਜੰਗਲ ਵਿਚ ਅੱਗ ਲੱਗਣ ਦੇ ਕਾਰਨ ਦੀ ਜਾਂਚ ਆਰ.ਸੀ.ਐਮ.ਪੀ. ਨੇ ਸ਼ੁਰੂ ਕਰ ਦਿੱਤੀ ਹੈ। ਸਕਵਾਮਿਸ਼ ਆਰ.ਸੀ.ਐਮ.ਪੀ. ਨੇ ਲੋਕਾਂ ਨੂੰ ਕਿਸੇ ਵੀ ਅਜਿਹੀ ਜਾਣਕਾਰੀ ਨਾਲ ਅੱਗੇ ਆਉਣ ਦੀ ਅਪੀਲ ਕੀਤੀ ਹੈ ਜੋ ਉਨ੍ਹਾਂ ਨੂੰ ਜਾਂਚ ਲਈ ਢੁਕਵੀਂ ਲੱਗਦੀ ਹੈ।

ਪੁਲਿਸ ਦਾ ਮੰਨਣਾ ਹੈ ਕਿ ਇਹ ਅੱਗ ਟੈਂਟਲਸ ਰੋਡ ਦੇ ਅੰਤ ਵਿਚ ਇੱਕ ਬਾਈਕ ਟ੍ਰੇਲ ਕੋਲ ਸ਼ੁਰੂ ਹੋਈ ਸੀ। ਸਾਰਜੈਂਟ ਗੈਰੇਥ ਬ੍ਰੈਡਲੀ ਨੇ ਬਿਆਨ ਵਿਚ ਕਿਹਾ ਕਿ ਸਾਡਾ ਮੰਨਣਾ ਹੈ ਕਿ ਅੱਗ ਲੱਗਣ ਸਮੇਂ ਕੁਝ ਲੋਕ ਉੱਥੇ ਮੌਜੂਦ ਸਨ, ਜਿਨ੍ਹਾਂ ਕੋਲ ਇਸ ਸਬੰਧੀ ਜਾਣਕਾਰੀ ਹੋ ਸਕਦੀ ਹੈ।

ਗੌਰਤਲਬ ਹੈ ਕਿ ਇਸ ਅੱਗ ਦਾ ਕਾਰਨ ਮਨੁੱਖੀ ਮੰਨਿਆ ਜਾ ਰਿਹਾ ਹੈ, ਸੋਮਵਾਰ ਦੁਪਹਿਰ ਨੂੰ ਇਹ ਡੋਵਾਡ ਡਰਾਈਵ ਅਤੇ ਡਿਪੂ ਰੋਡ ਵਿਚਕਾਰ ਘਾਹ ਵਾਲੀ ਪਹਾੜੀ 'ਤੇ ਲੱਗੀ ਸੀ, ਜੋ ਕੁਝ ਹੀ ਘੰਟਿਆਂ ਵਿਚ ਪੰਜ ਹੈਕਟੇਅਰ ਵਿਚ ਫੈਲ ਗਈ ਅਤੇ ਹੁਣ ਇਸ ਨੇ 50 ਹੈਕਟੇਅਰ ਤੋਂ ਵੱਧ ਖੇਤਰ ਨੂੰ ਆਪਣੇ ਘੇਰੇ ਵਿਚ ਲੈ ਲਿਆ ਹੈ, ਜਿਸ ਦੇ ਨਤੀਜੇ ਵਜੋਂ ਨੇੜਲੇ ਐਲਿਸ ਲੇਕ ਪ੍ਰੋਵਿੰਸ਼ੀਅਲ ਪਾਰਕ ਨੂੰ ਖਾਲੀ ਕਰਵਾਉਣਾ ਪਿਆ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link