12.46C Vancouver
ADS

Jun 13, 2025 6:47 PM - Connect Newsroom

ਅਪਟਾਊਨ ਹਮਲੇ ਤੋਂ ਬਾਅਦ ਪੁਲਿਸ ਕਰ ਰਹੀ ਗਵਾਹਾਂ ਦੀ ਭਾਲ

Share On
police-seeking-witnesses-after-uptown-assault
The suspect was located by officers near the New Westminster Public Library and arrested.(Photo:New Westminster police X.)

ਨਿਊ ਵੈਸਟਮਿੰਸਟਰ ਪੁਲਿਸ ਨੇ ਅਪਟਾਊਨ ਇਲਾਕੇ ਵਿਚ ਲੋਕਾਂ ਦਾ ਪਿੱਛਾ ਕਰਨ ਅਤੇ ਉਨ੍ਹਾਂ 'ਤੇ ਕੁਝ ਚੀਜ਼ਾਂ ਸੁੱਟਣ ਦੀ ਰਿਪੋਰਟ 'ਤੇ ਕਾਰਵਾਈ ਕਰਦੇ ਹੋਏ ਇੱਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਹੁਣ ਗਵਾਹਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਪੀੜਤਾਂ ਨੂੰ ਅੱਗੇ ਆਉਣ ਲਈ ਕਿਹਾ ਗਿਆ ਹੈ।

ਪੁਲਿਸ ਨੇ ਕਿਹਾ ਕਿ ਇਹ ਮਾਮਲਾ 7 ਜੂਨ ਦੀ ਸ਼ਾਮ ਕਰੀਬ 6.20 ਵਜੇ ਦਾ ਹੈ ਜਦੋਂ ਵਿਟਨੈਸ ਨੇ ਦੱਸਿਆ ਕਿ ਸ਼ੱਕੀ ਲੋਕਾਂ ਦੇ ਪਿੱਛਾ ਕਰਕੇ ਉਨ੍ਹਾਂ 'ਤੇ ਕੁਝ ਚੀਜ਼ਾਂ ਸੁੱਟ ਰਿਹਾ ਸੀ ਅਤੇ ਇੱਕ ਦਰਖ਼ਤ ਦੀ ਟਾਹਣੀ ਤੋੜ ਕੇ ਵੀ ਉਸ ਨੇ ਕਈ ਲੋਕਾਂ 'ਤੇ ਇਸ ਨਾਲ ਹਮਲਾ ਕੀਤਾ।

ਪੁਲਿਸ ਨੇ ਉਸ ਨੂੰ ਸ਼ਹਿਰ ਦੀ ਪਬਲਿਕ ਲਾਈਬ੍ਰੇਰੀ ਨੇੜਿਓਂ ਗ੍ਰਿਫਤਾਰ ਕੀਤਾ। ਸਾਰਜੈਂਟ ਐਂਡਰਿਊ ਲੀਵਰ ਨੇ ਕਿਹਾ ਕਿ ਇਹ ਉਨ੍ਹਾਂ ਲੋਕਾਂ ਲਈ ਡਰਾਉਣਾ ਅਨੁਭਵ ਹੋ ਸਕਦਾ ਹੈ ਜਿਨ੍ਹਾਂ ਨੇ ਇਸ ਨੂੰ ਦੇਖਿਆ ਜਾਂ ਜੋ ਸਿੱਧੇ ਤੌਰ 'ਤੇ ਪ੍ਰਭਾਵਿਤ ਹੋਏ। ਪੁਲਿਸ ਨੇ ਕਿਹਾ ਕਿ ਜਿਸ ਕਿਸੇ ਨੇ ਵੀ ਇਸ ਘਟਨਾ ਨੂੰ ਦੇਖਿਆ ਹੈ ਜਾਂ ਹਮਲੇ ਤੋਂ ਬਾਅਦ ਉਥੋਂ ਭੱਜ ਗਿਆ ਸੀ ਉਸ ਨੂੰ ਨਿਊ ਵੈਸਟਮਿੰਸਟਰ ਪੁਲਿਸ ਵਿਭਾਗ ਨਾਲ ਸੰਪਰਕ ਕਰਨਾ ਚਾਹੀਦਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link