13.94C Vancouver
ADS

Dec 22, 2025 7:26 PM - Connect Newsroom - Ramandeep Kaur with files from The Canadian Press

ਬੀ.ਸੀ. ਦੀ ਅਲਰਟ ਬੇਅ ਆਰ.ਸੀ.ਐਮ.ਪੀ. ਨੇ ਵੱਡੇ ਪੱਧਰ 'ਤੇ ਕੰਮ ਕਰ ਰਹੇ ਫਰਾਡ ਗਿਰੋਹ ਦਾ ਕੀਤਾ ਪਰਦਾਫਾਸ਼

Share On
police-stop-406-000-fraud-targeting-northern-vancouver-island-first-nation
Alert Bay RCMP officers said a bank account freeze helped prevent a fraud scheme targeting a northern Vancouver Island First Nation. (Photo: The Canadian Press)

ਬੀ.ਸੀ. ਦੀ ਅਲਰਟ ਬੇਅ ਆਰ.ਸੀ.ਐਮ.ਪੀ. ਨੇ ਇੱਕ ਵੱਡੇ ਪੱਧਰ 'ਤੇ ਕੰਮ ਕਰ ਰਹੇ ਫਰਾਡ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਦਾ ਪਤਾ ਉਦੋਂ ਲੱਗਾ ਜਦੋਂ ਨਮਗਿਸ ਫਸਟ ਨੇਸ਼ਨ ਦੇ ਨਵੇਂ ਵੈਲਨੈਸ ਤੇ ਟ੍ਰੀਟਮੈਂਟ ਸੈਂਟਰ ਦੀ ਉਸਾਰੀ ਲਈ ਰੱਖੇ ਗਏ ਫੰਡ ਨੂੰ ਟਾਰਗੇਟ ਕੀਤੇ ਜਾਣ ਦੀ ਰਿਪੋਰਟ ਮਿਲੀ।

ਅਲਰਟ ਬੇਅ ਆਰ.ਸੀ.ਐਮ.ਪੀ. ਅਨੁਸਾਰ, ਉਨ੍ਹਾਂ ਨੂੰ 13 ਮਈ ਨੂੰ ਨਮਗਿਸ ਫਸਟ ਨੇਸ਼ਨ ਤੋਂ ਰਿਪੋਰਟ ਮਿਲੀ ਸੀ ਕਿ ਉਨ੍ਹਾਂ ਦੇ ਠੇਕੇਦਾਰਾਂ ਨੂੰ ਭੇਜੇ ਜਾਣ ਵਾਲੀ ਕਰੀਬ $400,000 ਦੀ ਪੇਮੈਂਟ ਨੂੰ ਇੱਕ ਫਰਜ਼ੀ ਈ-ਮੇਲ ਰਾਹੀਂ ਇੱਕ ਫੇਕ ਬੈਂਕ ਅਕਾਊਂਟ ਵਿਚ ਰੀ-ਡਾਇਰੈਕਟ ਕੀਤਾ ਗਿਆ ਹੈ।

ਇਸ ਦੀ ਸੂਚਨਾ ਮਿਲਣ 'ਤੇ ਆਰ.ਸੀ.ਐਮ.ਪੀ. ਨੇ ਫੌਰੀ ਜਾਂਚ ਕਰਦੇ ਹੋਏ ਪੂਰਬੀ ਕੈਨੇਡਾ ਵਿਚ ਸਰਗਰਮ ਇੱਕ ਓਰਗਨਾਈਜ਼ਡ ਕ੍ਰਾਈਮ ਗਰੁੱਪ ਨਾਲ ਜੁੜੇ ਬੈਂਕ ਖਾਤੇ ਵਿਚ ਇੱਕ ਵੱਡੀ ਰਕਮ ਫ੍ਰੀਜ਼ ਕਰਨ ਵਿਚ ਸਫਲਤਾ ਹਾਸਲ ਕੀਤੀ। ਇਸ ਜਾਂਚ ਦੇ ਸਬੰਧ ਵਿਚ ਓਨਟਾਰੀਓ ਦੇ ਸ਼ਹਿਰ ਅਰੌਰਾ ਵਿਚ ਇੱਕ ਰਿਹਾਇਸ਼ 'ਤੇ ਸਰਚ ਵਾਰੰਟ ਲਾਗੂ ਕੀਤੇ ਗਏ, ਜਿਥੋਂ ਫਰਜ਼ੀ ਦਸਤਾਵੇਜ਼, ਬੈਂਕ ਟੋਕਨ, ਇਲੈਕਟ੍ਰਾਨਿਕ ਡਿਵਾਈਸ ਦੇ ਨਾਲ-ਨਾਲ ਵੱਡੀ ਮਾਤਰਾ ਵਿਚ ਸ਼ੱਕੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ।

ਪੁਲਿਸ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਉਨ੍ਹਾਂ ਸ਼ੱਕੀਆਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਦੇ ਸਬੰਧ ਦੇਸ਼ ਭਰ ਵਿਚ ਸਰਗਰਮ ਸੰਗਠਿਤ ਵਿੱਤੀ ਅਪਰਾਧ ਨੈੱਟਵਰਕ ਅਤੇ ਵੱਡੇ ਧੋਖਾਧੜੀ ਦੇ ਮਾਮਲਿਆਂ ਨਾਲ ਹਨ। ਪੁਲਿਸ ਨੇ ਕਿਹਾ ਕਿ ਜਾਂਚ ਅਜੇ ਵੀ ਜਾਰੀ ਹੈ।

Latest news

toronto-police-arrest-suspect-wanted-in-u-s-consulate-shooting-investigation
Punjabi

ਟੋਰਾਂਟੋ ਪੁਲਿਸ ਨੇ ਅਮਰੀਕੀ ਕੌਂਸਲੇਟ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਸ਼ੱਕੀ ਨੂੰ ਕੀਤਾ ਗ੍ਰਿਫ਼ਤਾਰ

ਟੋਰਾਂਟੋ ਪੁਲਿਸ ਨੇ ਮਾਰਚ ਵਿਚ ਅਮਰੀਕੀ ਕੌਂਸਲੇਟ ‘ਤੇ ਹੋਈ ਸ਼ੂਟਿੰਗ ਦੀ ਵਾਰਦਾਤ ਦੇ ਮਾਮਲੇ ਵਿਚ ਫਰਾਰ ਚੱਲ ਰਹੇ ਇੱਕ 19 ਸਾਲਾ ਜ਼ਾਰਾ ਜੱਬੀ ਨਾਂ ਦੇ ਮੁਲਜ਼ਮ ਨੂੰ ਬੁੱਧਵਾਰ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਉਸ ‘ਤੇ ਚੋਰੀ ਦੀ ਗੱਡੀ ਵਰਤਣ, ਗੈਰ-ਕਾਨੂੰਨੀ ਹਥਿਆਰ ਚਲਾਉਣ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸੁਰੱਖਿਅਤ ਵਿਅਕਤੀ ਦੀ ਇਮਾਰਤ ‘ਤੇ ਹਮਲਾ ਕਰਨ ਦੇ ਚਾਰਜਿਜ਼ ਲਗਾਏ ਗਏ ਹਨ।
alberta-to-provide-100-energy-rebate-to-eligible-adults-instead-of-fuel-tax-relief
Punjabi

ਸਾਲਾਨਾ $225,000 ਤੋਂ ਘੱਟ ਆਮਦਨ ਵਾਲੇ ਐਲਬਰਟਾ ਵਾਸੀਆਂ ਨੂੰ ਮਿਲੇਗੀ $100 ਨਕਦ ਐਨਰਜੀ ਰੀਬੇਟ

ਐਲਬਰਟਾ ਸਰਕਾਰ ਨੇ ਇਸ ਵਾਰ ਪੈਟਰੋਲ/ਡੀਜ਼ਲ 'ਤੇ ਮਿਲਣ ਵਾਲੀ ਫਿਊਲ ਟੈਕਸ ਰਿਲੀਫ ਨੂੰ ਬੰਦ ਕਰਕੇ ਸਿੱਧਾ ਨਕਦ ਰਾਹਤ ਦੇਣ ਦਾ ਫੈਸਲਾ ਕੀਤਾ ਹੈ।ਇਸ ਨਵੀਂ ਯੋਜਨਾ ਮੁਤਾਬਕ, ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ $225,000 ਤੋਂ ਘੱਟ ਹੈ, ਉਨ੍ਹਾਂ ਦੇ ਹਰ ਇੱਕ Adult ਮੈਂਬਰ ਨੂੰ $100 ਦੀ ਨਕਦ ਰਾਹਤ ਦਿੱਤੀ ਜਾਵੇਗੀ।
burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link