11.25C Vancouver
ADS

Apr 10, 2025 5:00 PM - Connect Newsroom

ਵਿਕਟੋਰੀਆ ਪੁਲਿਸ ਨੇ ਡਾਊਨਟਾਊਨ ਏਰੀਏ ਵਿਚ ਇਕ ਵਿਅਕਤੀ 'ਤੇ ਹੋਏ ਹਮਲੇ ਮਗਰੋਂ ਲੋਕਾਂ ਨੂੰ ਕੀਤਾ ਸਾਵਧਾਨ

Share On
police-urge-caution-after-man-injured-in-random-stabbing-in-downtown-victoria
Victoria police say officers were called this morning to a parkade on Blanshard Street, where a man was found with a stab wound.

ਵਿਕਟੋਰੀਆ ਪੁਲਿਸ ਨੇ ਡਾਊਨਟਾਊਨ ਏਰੀਏ ਵਿਚ ਇਕ ਵਿਅਕਤੀ 'ਤੇ ਹੋਏ ਹਮਲੇ ਮਗਰੋਂ ਲੋਕਾਂ ਨੂੰ ਸਾਵਧਾਨ ਕੀਤਾ ਹੈ। ਬੀਤੇ ਦਿਨ ਔਫੀਸਰਜ਼ ਨੂੰ ਬਲੈਨਸ਼ਾਰਡ ਸਟ੍ਰੀਟ ਦੇ ਪਾਰਕੇਡ ਵਿਚ ਇਕ ਵਿਅਕਤੀ ਜ਼ਖਮੀ ਹਾਲਤ ਵਿਚ ਮਿਲਿਆ ਸੀ।

ਜਾਂਚ ਅਧਿਕਾਰੀਆਂ ਮੁਤਾਬਕ ਸ਼ੱਕੀ ਔਰਤ ਕਾਕੇਸ਼ੀਅਨ ਮੂਲ ਦੀ ਹੈ ਜਿਸ ਦੀ ਉਮਰ ਕਰੀਬ 20 ਸਾਲ ਹੈ। ਉਨ੍ਹਾਂ ਕਿਹਾ ਕਿ ਅਜੇ ਸ਼ੱਕੀ ਔਰਤ ਦੀ ਪਛਾਣ ਨਹੀਂ ਹੋ ਸਕੀ ਅਤੇ ਨਾ ਹੀ ਹਿਰਾਸਤ ਵਿਚ ਲਈ ਗਈ ਹੈ। ਇਸ ਨੂੰ ਰੈਂਡਮ ਹਮਲਾ ਦੱਸਿਆ ਜਾ ਰਿਹਾ ਹੈ।

ਔਫੀਸਰਜ਼ ਮੁਤਾਬਕ ਵਿਅਕਤੀ 'ਤੇ ਮੰਗਲਵਾਰ ਦੁਪਹਿਰ ਜੌਹਨਸਨ ਸਟ੍ਰੀਟ ਦੇ ਸਿਨੇਪਲੈਕਸ ਓਡੀਓਨ ਮੂਵੀ ਥੀਏਟਰ ਨੇੜੇ ਹਮਲਾ ਹੋਇਆ ਸੀ। ਉਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਔਫੀਸਰਜ਼ ਨੇ ਲੋਕਾਂ ਨੂੰ ਇਸ ਇਲਾਕੇ ਵਿਚੋਂ ਲੰਘਦੇ ਹੋਏ ਵਧੇਰੇ ਅਲਰਟ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਸ਼ੱਕੀ ਔਰਤ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਉਨ੍ਹਾਂ ਦੀ ਮਦਦ ਕਰ ਸਕਦਾ ਹੈ।

Latest news

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link