20.47C Vancouver
ADS

Jun 23, 2025 8:24 PM - Connect Newsroom

ਮਿਸ਼ਨ 'ਚ ਔਰਤ ਨਾਲ ਹਜ਼ਾਰਾਂ ਡਾਲਰਾਂ ਦੀ ਠੱਗੀ, ਪੁਲਿਸ ਕਰ ਰਹੀ ਬੈਂਕ ਸਕੈਮ ਸੰਬੰਧੀ ਸਾਵਧਾਨ

Share On
police-warn-about-elaborate-bank-scam
Mission RCMP are issuing a warning to the public about a complex bank scam that led to a woman losing tens of thousands of dollars.

ਬ੍ਰਿਟਿਸ਼ ਕੋਲੰਬੀਆ ਵਿਚ ਬੈਂਕ ਘੋਟਾਲੇ ਦਾ ਮਾਮਲਾ ਸਾਹਮਣੇ ਆਇਆ ਹੈ, ਮਿਸ਼ਨ ਦੀ ਇੱਕ 68 ਸਾਲਾ ਮਹਿਲਾ ਨੂੰ ਇਸ ਵਿਚ $60,000 ਦਾ ਨੁਕਸਾਨ ਹੋਇਆ ਹੈ। ਆਰਸੀਐਮਪੀ ਨੇ ਕਿਹਾ ਕਿ ਮਹਿਲਾ ਨੇ ਸਕੈਮ ਵਿਚ ਰਕਮ ਗੁਆਉਣ ਤੋਂ ਬਾਅਦ 28 ਮਈ ਨੂੰ ਪੁਲਿਸ ਨੂੰ ਸੂਚਨਾ ਦਿੱਤੀ।

ਜਾਂਚਕਰਤਾ ਨੇ ਦੱਸਿਆ ਕਿ ਮਹਿਲਾ ਨੂੰ ਇੱਕ ਵਿਅਕਤੀ ਨੇ ਫੋਨ ਕੀਤਾ, ਜਿਸ ਨੇ ਖੁਦ ਨੂੰ ਬੈਂਕ ਤੋਂ ਦੱਸਦੇ ਕਿਹਾ ਕਿ ਬੈਂਕ ਕਾਰਡ ਨਾਲ ਛੇੜਛਾੜ ਹੋਈ ਹੈ ਅਤੇ ਇਸ ਲਈ ਨਵੇਂ ਕਾਰਡ ਜਾਰੀ ਕੀਤੇ ਜਾ ਰਹੇ ਹਨ। ਪੁਲਿਸ ਮੁਤਾਬਕ, ਇੱਕ ਰਾਈਡਸ਼ੇਅਰ ਡਰਾਈਵਰ ਨੂੰ ਉਸ ਦੇ ਘਰ ਕਾਰਡ ਲੈਣ ਲਈ ਭੇਜਿਆ ਗਿਆ ਅਤੇ ਮਹਿਲਾ ਨੇ ਕਾਰਡ ਸੌਂਪ ਦਿੱਤਾ।

ਇੱਕ ਘੰਟੇ ਬਾਅਦ ਸਕੈਮਰ ਨੇ ਵਾਪਸ ਫ਼ੋਨ ਕਰਕੇ ਕਿਹਾ ਕਿ ਉਸ ਦੇ ਸਾਰੇ ਬੈਂਕ ਖਾਤਿਆਂ ਨਾਲ ਛੇੜਛਾੜ ਹੋਈ ਹੈ ਅਤੇ ਉਸ ਦੇ ਬਾਕੀ ਰਹਿੰਦੇ ਕ੍ਰੈਡਿਟ ਅਤੇ ਡੈਬਿਟ ਕਾਰਡ ਲੈਣ ਇੱਕ ਹੋਰ ਰਾਈਡਸ਼ੇਅਰ ਡਰਾਈਵਰ ਨੂੰ ਭੇਜਿਆ ਗਿਆ, ਥੋੜ੍ਹੀ ਦੇਰ ਬਾਅਦ ਜਦੋਂ ਔਰਤ ਨੂੰ ਅਹਿਸਾਸ ਹੋਇਆ ਤਾਂ ਉਸ ਦੇ ਖਾਤੇ ਖਾਲੀ ਹੋ ਗਏ ਸਨ।

ਪੁਲਿਸ ਨੇ ਕਿਹਾ ਕਿ ਉਸ ਨੇ ਇੱਕ ਰਾਈਡਸ਼ੇਅਰ ਡਰਾਈਵਰ ਦਾ ਪਤਾ ਲਗਾਇਆ ਹੈ, ਜੋ ਜਾਂਚ ਵਿਚ ਸਹਿਯੋਗ ਕਰ ਰਿਹਾ ਹੈ ਪਰ ਦੂਜੇ ਡਰਾਈਵਰ ਦਾ ਪਤਾ ਨਹੀਂ ਲੱਗ ਸਕਿਆ ਹੈ।

Latest news

carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
trump-administrations-new-50-per-cent-tariffs-on-110-canadian-products-take-effect
Punjabi

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link