14.6C Vancouver
ADS

Feb 17, 2021 2:13 AM -

ਗ੍ਰਿਫ਼ਤਾਰੀ ਦੌਰਾਨ ਗੰਭੀਰ ਜ਼ਖਮੀ ਹੋਏ ਵਿਅਕਤੀ ਦੀ ਪਛਾਣ 'ਚ ਹੋਈ ਸੀ ਗਲਤੀ, ਹੁਣ ਸਰੀ ਆਰ.ਸੀ.ਐਮ.ਪੀ. ਨੇ ਮੰਗੀ ਮੁਆਫੀ

Share On
police-watchdog-investigating-after-man-mistaken-for-suspect-seriously-injured
The RCMP logo is seen outside Royal Canadian Mounted Police "E" Division Headquarters, in Surrey, B.C., Friday, April 13, 2018. RCMP say an officer was taken to hospital with serious injuries after his vehicle hit a patch of ice and rolled over in Nanaimo, B.C. THE CANADIAN PRESS/Darryl Dyck

ਆਰ.ਸੀ.ਐਮ.ਪੀ. ਨੇ ਸਰੀ 'ਚ ਗੰਭੀਰ ਰੂਪ 'ਚ ਜ਼ਖਮੀ ਹੋਏ ਇੱਕ ਵਿਅਕਤੀ ਤੋਂ ਮੁਆਫੀ ਮੰਗੀ ਹੈ।

ਅਫ਼ਸਰਾਂ ਨੇ ਇਸ ਵਿਅਕਤੀ ਨੂੰ ਗਲਤੀ ਨਾਲ ਡਕੈਤੀ ਦਾ ਸ਼ੱਕੀ ਸਮਝ ਲਿਆ ਸੀ।

ਪੁਲਿਸ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਇੱਕ ਹਥਿਆਰਬੰਦ ਵਿਅਕਤੀ ਵੱਲੋਂ ਡਕੈਤੀ ਦੀ ਕੋਸ਼ਿਸ਼ ਦੇ ਮਾਮਲੇ 'ਚ ਜਾਂਚ ਲਈ 8 ਫਰਵਰੀ ਨੂੰ ਸਵੇਰ ਦੇ ਸਮੇਂ ਬੁਲਾਇਆ ਗਿਆ ਸੀ।

ਉਨ੍ਹਾਂ ਕਿਹਾ ਕਿ ਇੱਕ ਅਫ਼ਸਰ ਨੇ ਇੱਕ ਵਿਅਕਤੀ ਨੂੰ ਇਸ ਇਲਾਕੇ 'ਚ ਸਾਈਕਲ ਚਲਾਉਂਦੇ ਵੇਖਿਆ।

ਉਸ ਦੀ ਪਛਾਣ ਸ਼ੱਕੀ ਵਿਅਕਤੀ ਨਾਲ ਮਿਲਦੇ ਹੋਣ ਬਾਰੇ ਦੱਸਿਆ ਗਿਆ।

ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਇਸ ਵਿਅਕਤੀ ਨੇ ਪੁਲਿਸ ਵੱਲੋਂ ਹਿਰਾਸਤ 'ਚ ਲਏ ਜਾਣ ਦੀ ਕੋਸ਼ਿਸ਼ ਤੋਂ ਬਚਾਅ ਦੀ ਕੋਸ਼ਿਸ਼ ਕੀਤੀ ਸੀ।

ਫਿਰ ਮੌਕੇ 'ਤੇ ਬਾਕੀ ਅਫ਼ਸਰ ਪਹੁੰਚ ਗਏ ਅਤੇ ਇਸ ਵਿਅਕਤੀ ਨੂੰ ਕਾਬੂ ਕਰਨ ਲਈ ਤਾਕਤ ਦਾ ਇਸਤੇਮਾਲ ਕੀਤਾ ਗਿਆ।

ਪੀੜਤ ਵਿਅਕਤੀ ਨੂੰ ਬੀ.ਸੀ. ਐਮਰਜੈਂਸੀ ਹੈਲਥ ਸਰਵਿਸਿਜ਼ ਨੇ ਟ੍ਰੀਟਮੈਂਟ ਦਿੱਤਾ।

ਬਾਅਦ 'ਚ ਪਤਾ ਲੱਗਿਆ ਵਿਅਕਤੀ ਦੀ ਪਛਾਣ ਗਲਤ ਹੋ ਗਈ ਸੀ।

ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਮਾਮਲੇ ਦੀ ਜਾਣਕਾਰੀ ਇੰਡੀਪੈਂਡੈਂਟ ਇਨਵੈਸਟੀਗੇਸ਼ਨਸ ਆਫਿਸ ਨੂੰ ਦਿੱਤੀ ਗਈ ਸੀ।

ਹੁਣ ਆਈ.ਆਈ.ਓ. ਵੱਲੋਂ ਜਾਂਚ ਕੀਤੀ ਜਾਵੇਗੀ।

Latest news

highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link