18.42C Vancouver
ADS

Jun 13, 2024 3:49 PM - Connect Newsroom

ਅਕਾਲੀ ਦਲ ਵਿਚ ਸਿਆਸੀ ਭੂਚਾਲ, ਹੁਣ ਚਰਨਜੀਤ ਬਰਾੜ ਨੇ ਦਿੱਤੀ ਸੁਖਬੀਰ ਬਾਦਲ ਨੂੰ ਸਲਾਹ

Share On
political-earthquake-in-akali-dal-now-charanjit-brar-advises-sukhbir-badal
Sukhbir Badal said that a strategy will be made for the seats where the by-elections are to be held. Meanwhile, there has been a demand to change the president of Shiromani Akali Dal.(Photo: Facebook/Shiromani Akali Dal)

ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਨਿਰਾਸ਼ਾਜਨਕ ਹਾਰ ’ਤੇ ਮੰਥਨ ਕਰਨ ਲਈ ਅੱਜ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਹੋਈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਵਾਰ ਸਾਰੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰ ਖੜ੍ਹੇ ਕੀਤੇ ਸਨ ਪਰ ਪਾਰਟੀ ਨੂੰ ਸਿਰਫ ਇਕ ਸੀਟ ’ਤੇ ਸਫਲਤਾ ਮਿਲੀ। ਪਾਰਟੀ ਦੀ ਵੋਟ ਪ੍ਰਤੀਸ਼ਤਤਾ ਵੀ ਘਟੀ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਜਿਨ੍ਹਾਂ ਸੀਟਾਂ ’ਤੇ ਜ਼ਿਮਨੀ ਚੋਣਾਂ ਹੋਣੀਆਂ ਹਨ, ਉਸ ਸਬੰਧੀ ਰਣਨੀਤੀ ਬਣਾਈ ਜਾਵੇਗੀ। ਇਸ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਬਦਲਣ ਦੀ ਮੰਗ ਵੀ ਉੱਠੀ ਹੈ।

ਇਸ ਸਬੰਧੀ ਚਰਨਜੀਤ ਸਿੰਘ ਬਰਾੜ ਵਲੋਂ ਸੁਖਬੀਰ ਬਾਦਲ ਨੂੰ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਇਹ ਪ੍ਰਕਿਰਿਆ 14 ਦਸੰਬਰ 2024 ਤੱਕ ਪੂਰੀ ਕਰ ਲਈ ਜਾਵੇ ਅਤੇ ਉਦੋਂ ਤੱਕ ਪਾਰਟੀ ਦੇ ਹਿੱਤਾਂ ਲਈ ਪੰਚ ਪ੍ਰਧਾਨੀ ਬਣਾਈ ਜਾਵੇ।

ਇਸ ਤੋਂ ਪਹਿਲਾਂ ਪਿਛਲੀ ਦਿਨੀਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਸੀ ਕਿ ਅਕਾਲੀ ਦਲ ਦੀ ਨਮੋਸ਼ੀ ਭਰੀ ਹਾਰ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਦਾ ਤੁਰੰਤ ਅਸਤੀਫਾ ਦੇਣਾ ਬਣਦਾ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link