13.14C Vancouver
ADS

Oct 20, 2022 1:10 AM - The Canadian Press

ਬਰਨਬੀ 'ਚ ਔਨ ਡਿਊਟੀ ਜਾਨ ਗਵਾਉਣ ਵਾਲੀ ਕਾਂਸਟੇਬਲ ਸ਼ੈਲੀਨ ਯੈਂਗ ਨੂੰ ਔਟਵਾ 'ਚ ਸਿਆਸਤਦਾਨਾਂ ਨੇ ਕੀਤਾ ਯਾਦ

Share On
political-leaders-in-ottawa-pay-tribute-to-the-police-officer-who-was-stabbed-to-death-in-burnaby
Political leaders in Ottawa are paying tribute today to the 31-year-old police officer who was stabbed to death in Burnaby. (Photo - The Canadian Press)

ਬਰਨਬੀ 'ਚ ਡਿਊਟੀ ਨਿਭਾਉਂਦੇ ਹੋਏ ਜਾਨ ਗਵਾਉਣ ਵਾਲੀ ਬਰਨਬੀ ਆਰ.ਸੀ.ਐਮ.ਪੀ. ਦੀ ਕਾਂਸਟੇਬਲ ਸ਼ੈਲੀਨ ਯੈਂਗ ਬਾਰੇ ਅੱਜ ਹਾਊਸ ਆਫ ਕਾਮਨਜ਼ 'ਚ ਵੀ ਦੁੱਖ ਜਾਹਿਰ ਕੀਤੇ ਗਿਆ।

ਅੱਜ ਦੀ ਗੱਲਬਾਤ ਦੀ ਸ਼ੁਰੂਆਤ ਵਿੱਚ ਵਿਰੋਧੀ ਧਿਰ ਕੰਜ਼ਰਵੇਟਿਵਸ ਦੇ ਲੀਡਰ ਪੀਅਰ ਪੌਲੀਐਵ ਨੇ ਕਿਹਾ ਕਿ ਕਾਂਸਟੇਬਲ ਯੈਂਗ ਦੀ ਮੌਤ ਦੁੱਖਦਾਈ ਹੈ ਅਤੇ ਫੈਡਰਲ ਸਰਕਾਰ ਨੂੰ ਪੁਲਿਸ ਕਰਮਚਾਰੀਆਂ ਦੀ ਸੁਰੱਖਿਆ ਨੂੰ ਪੁਖਤਾ ਕਰਨ ਅਤੇ ਮੈਂਟਲ ਹੈਲਥ ਦੇ ਮਾਮਲੇ 'ਚ ਮਜਬੂਤ ਕਦਮ ਚੁੱਕਣ ਦੀ ਲੋੜ ਹੈ।

ਇਸ 'ਤੇ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਾਂਸਟੇਬਲ ਯੈਂਗ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਔਂਟੈਰੀਓ ਤੇ ਦੇਸ਼ ਦੇ ਹੋਰ ਇਲਾਕਿਆਂ 'ਚ ਵੀ ਪੁਲਿਸ ਅਫਸਰਾਂ ਨੇ ਡਿਊਟੀ ਨਿਭਾਉਂਦੇ ਹੋਏ ਜਾਨ ਗਵਾ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਸ 'ਚ ਕੋਈ ਸ਼ੱਕ ਨਹੀਂ ਹੈ ਕਿ ਮੈਂਟਲ ਹੈਲਥ ਫੰਡਿੰਗ 'ਚ ਵਾਧੇ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਇਹ ਪੁਖਤਾ ਕਰਨ ਦੀ ਲੋੜ ਹੈ ਕਿ ਪੁਲਿਸ ਅਫ਼ਸਰ ਹੀ ਮੈਂਟਲ ਹੈਲਥ ਵਰਕਰ ਦੀ ਭੂਮਿਕਾ ਨਾ ਨਿਭਾਉਣ ਪਰ ਬਦਕਿਸਮਤੀ ਨਾਲ ਅਜਿਹਾ ਨਹੀਂ ਹੋ ਰਿਹਾ।

ਟਰੂਡੋ ਨੇ ਕਿਹਾ ਕਿ ਸੂਬਾ ਸਰਕਾਰਾਂ ਅਤੇ ਫੈਡਰਲ ਸਰਕਾਰ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਵਧੇਰੇ ਮੈਂਟਲ ਹੈਲਥ ਸੱਪੋਰਟ ਹਾਸਿਲ ਕੀਤੀ ਜਾ ਸਕੇ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link