15.18C Vancouver
ADS

Jul 3, 2025 6:29 PM - The Canadian Press

ਡੈਨੀਅਲ ਸਮਿਥ ਅਤੇ ਮੇਅਰ ਜੋਤੀ ਗੋਂਡੇਕ ਨੇ ਕੈਲਗਰੀ ਸਟੈਂਪੀਡ ਦੇ ਫਸਟ ਫਲਿੱਪ ਵਿੱਚ ਲਿਆ ਹਿੱਸਾ

Share On
political-petting-zoo-politicos-arrive-to-flip-pancakes-at-calgary-stampede
Alberta Premier Danielle Smith and Calgary Mayor Jyoti Gondek led an early morning crowd through a series of ``Yahoos'' to herald the start of the rodeo that dubs itself The Greatest Outdoor Show on Earth.(Photo: Facebook/Danielle Smith)

ਐਲਬਰਟਾ ਪ੍ਰੀਮੀਅਰ ਡੈਨੀਅਲ ਸਮਿਥ ਅਤੇ ਕੈਲਗਰੀ ਦੇ ਮੇਅਰ ਜੋਤੀ ਗੋਂਡੇਕ ਨੇ ਵੀਰਵਾਰ ਸਵੇਰੇ 2025 ਕੈਲਗਰੀ ਸਟੈਂਪੀਡ ਦੇ ਫਸਟ ਫਲਿੱਪ ਵਿੱਚ ਹਿੱਸਾ ਲਿਆ। ਗੋਂਡੇਕ ਅਤੇ ਸਮਿਥ ਨੇ ਗਰਿੱਲ ਚਲਾਉਣ ਅਤੇ ਕੈਲਗਰੀ ਵਾਸੀਆਂ ਤੇ ਸੈਲਾਨੀਆਂ ਨੂੰ ਪੈਨਕੇਕ ਪਰੋਸਣ ਲਈ ਐਪਰਨ ਅਤੇ ਕਾਉਬੌਏ ਟੋਪੀਆਂ ਪਾਈਆਂ।

ਗੋਂਡੇਕ ਨੇ ਇਸ ਮੌਕੇ ਕਿਹਾ ਕਿ ਸਟੈਂਪੀਡ ਦੀ ਲਗਾਤਾਰ ਵੱਧਦੀ ਸਫਲਤਾ ਸ਼ਹਿਰ ਵਿੱਚ ਨਿਰੰਤਰ ਨਿਵੇਸ਼ ਦਾ ਨਤੀਜਾ ਹੈ। ਪ੍ਰੀਮੀਅਰ ਸਮਿਥ ਨੇ ਕੈਲਗਰੀ ਸਟੈਂਪੀਡ ਨੂੰ ਆਪਣਾ ਇਤਿਹਾਸ ਦੱਸਦੇ ਹੋਏ ਕਿਹਾ ਕਿ ਇਹ ਸਾਡਾ ਸਭਿਆਚਾਰ ਹੈ, ਇਹ ਸਾਡਾ ਅਤੀਤ ਹੈ, ਇਹ ਸਾਡਾ ਵਰਤਮਾਨ ਹੈ ਤੇ ਇਹ ਸਾਡਾ ਭਵਿੱਖ ਹੈ।

ਉਨ੍ਹਾਂ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਟੈਂਪੀਡ ਵਿੱਚ ਲੋਕਾਂ ਦੀ ਹਾਜ਼ਰੀ ਨੂੰ ਰਿਕਾਰਡ ਪੱਧਰ ਤੱਕ ਦਰਜ ਕਰਨ ਦੀ ਉਮੀਦ ਜਤਾਈ। ਗੌਰਤਲਬ ਹੈ ਕਿ ਇਸ ਸਾਲ ਸਟੈਂਪੀਡ ਵਿੱਚ 1.3 ਮਿਲੀਅਨ ਤੋਂ ਵੱਧ ਲੋਕਾਂ ਦੇ ਹਿੱਸਾ ਲੈਣ ਦੀ ਉਮੀਦ ਹੈ, ਜਿਸ ਨਾਲ ਅਰਥਵਿਵਸਥਾ ਨੂੰ ਇੱਕ ਵੱਡਾ ਹੁਲਾਰਾ ਮਿਲਣ ਦੀ ਵੀ ਸੰਭਾਵਨਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link