13.09C Vancouver
ADS

Nov 25, 2024 8:13 PM - Connect Newsroom

ਕੈਨੇਡੀਅਨ ਪਾਰਲੀਮੈਂਟ ਵਿਚ $250 ਦੇ ਰਿਬੇਟ ਯੋਜਨਾ ਨੂੰ ਲੈ ਕੇ ਵਧੀ ਪਰੇਸ਼ਾਨੀ

Share On
political-tensions-rise-in-parliament-over-250-rebate-plan
Poilievre suggested that if this is all the government plans to do, they should call for an immediate election so Canadians can decide who they want to lead.(Photo: The Canadian Press)

ਕੈਨੇਡੀਅਨ ਸੰਸਦ ਵਿਚ ਅੱਜ ਐੱਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਪੀ.ਐੱਮ. ਜਸਟਿਨ ਟਰੂਡੋ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਉਨ੍ਹਾਂ ਵਲੋਂ ਬਜ਼ੁਰਗਾਂ ਅਤੇ ਮੌਜੂਦਾ ਸਮੇਂ ਕੰਮ ਕਰ ਰਹੇ ਲੋਕਾਂ ਨੂੰ 250 ਡਾਲਰ ਰਿਬੇਟ ਤੋਂ ਬਾਹਰ ਰੱਖਣ ਦੇ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਲਿਬਰਲ ਸਰਕਾਰ ਕੈਨੇਡਾ ਦੇ ਉਨ੍ਹਾਂ ਲੋਕਾਂ ਨੂੰ ਰਿਬੇਟ ਤੋਂ ਬਾਹਰ ਰੱਖ ਰਹੀ ਹੈ, ਜਿਨ੍ਹਾਂ ਨੂੰ ਇਸ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ।

ਉੱਥੇ ਹੀ, ਇਸ ਦੌਰਾਨ ਕੰਜ਼ਰਵੇਟਿਵ ਲੀਡਰ ਪੀਅਰੇ ਪੋਲੀਵਰੇ ਨੇ ਜਗਮੀਤ ਸਿੰਘ ’ਤੇ ਨਿਸ਼ਾਨਾ ਸਾਧਿਆ, ਪੋਲੀਵਰੇ ਨੇ ਕਿਹਾ ਕਿ ਇਕ ਪਾਸੇ ਜਗਮੀਤ ਸਿੰਘ ਕਹਿੰਦੇ ਹਨ ਕਿ ਉਨ੍ਹਾਂ ਨੇ ਸਰਕਾਰ ਨਾਲ ਸਮਝੌਤਾ ਖ਼ਤਮ ਕਰ ਦਿੱਤਾ ਹੈ, ਦੂਜੇ ਪਾਸੇ ਦੋ ਮਹੀਨੇ ਦੀ ਰਾਹਤ ਲਈ ਟਰੂਡੋ ਨੂੰ ਸਪੋਰਟ ਦੇ ਰਹੇ ਹਨ।

ਪੋਲੀਵਰੇ ਨੇ ਕਿਹਾ ਕਿ ਜੇ ਇੰਨਾ ਹੀ ਹੈ ਤਾਂ ਉਹ ਤਤਕਾਲ ਇਲੈਕਸ਼ਨ ਲਈ ਵੋਟ ਕਰਨ ਤਾਂ ਜੋ ਕੈਨੇਡੀਅਨ ਖੁਦ ਫੈਸਲਾ ਕਰ ਸਕਣ ਕਿ ਕਿਸ ਨੂੰ ਚੁਣਨਾ ਹੈ।

ਗੌਰਤਲਬ ਹੈ ਕਿ ਪੀਐੱਮ ਟਰੂਡੋ ਨੇ ਉਨ੍ਹਾਂ ਕੈਨੇਡੀਅਨ ਨੂੰ ਮਾਰਚ 2025 ਤੋਂ $250 ਦੇ ਚੈਕ ਭੇਜਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੀ 2023 ਵਿਚ ਟੈਕਸ ਤੋਂ ਬਾਅਦ $150,000 ਤੱਕ ਇਨਕਮ ਰਹੀ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link