11.58C Vancouver
ADS

Aug 17, 2021 4:36 PM -

ਨਵੇਂ ਸਰਵੇਖਣ ਦੇ ਨਤੀਜਿਆਂ ਦੇ ਮੁਤਾਬਿਕ ਲਿਬ੍ਰਲ ਪਾਰਟੀ 5 ਪੋਈਂਟਸ ਦੀ ਬੜਤ ਬਣਾ ਕੇ ਰੱਖਣ ਵਿੱਚ ਸਫਲ

Share On
poll-shows-slight-liberal-lead
Liberal Party Leader Justin Trudeau greets a crowd of supporters with his family in tow after triggering a federal election, in Ottawa, Sunday, Aug. 15, 2021. New survey results suggest Justin Trudeau's Liberals were clinging to a five-point lead on the eve of the federal election campaign. THE CANADIAN PRESS/Sean Kilpatrick

ਇੱਕ ਨਵੇਂ ਸਰਵੇਖਣ ਦੇ ਨਤੀਜਿਆਂ ਦੇ ਮੁਤਾਬਿਕ ਚੋਣ ਮੁਹਿੰਮ ਦੇ ਪਹਿਲੇ ਦਿਨ ਵੀ ਲਿਬ੍ਰਲ ਪਾਰਟੀ 5 ਪੋਈਂਟਸ ਦੀ ਬੜਤ ਬਣਾ ਕੇ ਰੱਖਣ ਵਿੱਚ ਸਫਲ ਰਹੀ।

ਆਪਣਾ ਫੈਸਲਾ ਬਣਾ ਚੁੱਕੇ ਵੋਟਰਾਂ ਵਿੱਚੋਂ 35% ਲਿਬ੍ਰਲ ਪਾਰਟੀ ਨੂੰ ਸਮਰਥਨ ਦੇ ਰਹੇ ਹਨ, 30% ਕਨਸਰਵੇਟਿਵ ਅਤੇ 20% ਐਨ ਡੀ ਪੀ ਦੇ ਨਾਲ ਹਨ।

ਬਲੋਕ ਲਈ 7% ਲੋਕ ਵੋਟ ਪਾਉਂਣਗੇ ਜਦ ਕਿ ਗ੍ਰੀਨ ਪਾਰਟੀ ਨੂੰ 5% ਅਤੇ ਪੀਪਲ ਪਾਰਟੀ ਔਫ ਕੈਨੇਡਾ ਨੂੰ 2% ਲੋਕ ਆਪਣਾ ਸਮਰਥਨ ਦਿੰਦੇ ਹਨ।

ਇਹ ਆਨਲਾਇਨ ਸਰਵੇ 13 ਅਗਸਤ ਤੋਂ 15 ਅਗਸਤ ਤਕ ਲੇਜੇਰ ਵੱਲੋਂ ਕੈਨੇਡਿਯਨ ਪ੍ਰੈਸ ਨਾਲ ਰਲ਼ ਕੇ ਕਰਵਾਇਆ ਗਿਆ ਜਿਸ ਵਿੱਚ ਕੈਨੇਡਾ ਦੇ 2007 ਲੋਕਾਂ ਨੂੰ ਸ਼ਾਮਿਲ ਕੀਤਾ ਗਿਆ ਸੀ।

ਐਤਵਾਰ ਨੂੰ ਚੋਣਾਂ ਐਲਾਨਅਣ ਤੋਂ ਤੁਰੰਤ ਬਾਅਦ ਟਰੂਡੋ ਨੇ ਕਿਹਾ ਸੀ ਕਿ ਇਹ ਚੋਣਾਂ ਉਹਨਾਂ ਦੀ ਸਰਕਾਰ ਵੱਲੋਂ ਮਹਾਂਮਾਰੀ ਦੌਰਾਨ ਕੈਨੇਡਾ ਦੇ ਲੋਕਾਂ ਦੀ ਕੀਤੀ ਗਈ ਮੱਦਦ ਦਾ ਰੈਫ਼ਰੈਂਡਮ ਹੋਣਗੀਆਂ।

ਇਸ ਵਾਰ ਦੀ ਚੋਣ ਮੁਹਿੰਮ 36 ਦਿਨ ਚੱਲੇਗੀ ਜੋ ਕਿ ਇਲੈਕਸ਼ਨ ਲਾਅ ਅਧੀਨ ਸਭ ਤੋਂ ਘੱਟ ਸਮੇਂ ਦੀ ਮੁਹਿੰਮ ਹੋਵੇਗੀ।

ਵੋਟਾਂ 20 ਸਤੰਬਰ ਨੂੰ ਪੈਣੀਆਂ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link