14.4C Vancouver
ADS

Jun 14, 2024 4:47 PM - The Canadian Press

ਪ੍ਰਧਾਨ ਮੰਤਰੀ ਟਰੂਡੋ ਨੇ 7 ਨੇਤਾਵਾਂ ਦੇ ਸੰਮੇਲਨ ਦੇ ਦੂਜੇ ਦਿਨ ਪੋਪ ਫਰਾਂਸਿਸ ਨਾਲ ਕੀਤੀ ਮੁਲਾਕਾਤ

Share On
pope-francis-to-meet-with-trudeau-lead-session-on-artificial-intelligence
Leaders of the G7 countries announced on Thursday that they will deliver a US$50-billion loan to Ukraine using interest earned on profits from Russia's frozen central bank assets as collateral.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਟਲੀ ਵਿਚ ਜੀ 7 ਨੇਤਾਵਾਂ ਦੇ ਸੰਮੇਲਨ ਦੇ ਦੂਜੇ ਦਿਨ ਪੋਪ ਫਰਾਂਸਿਸ ਨਾਲ ਵੀ ਮੁਲਾਕਾਤ ਕੀਤੀ, ਜੋ ਇਸ ਸਮਿਟ ਵਿਚ ਸਪੈਸ਼ਲ ਗੈਸਟ ਵਜੋਂ ਸੱਦੇ ਗਏ ਸਨ। ਉਹ ਅਜਿਹੇ ਪਹਿਲੇ ਪੋਪ ਹਨ, ਜਿਨ੍ਹਾਂ ਨੇ 7 ਦੇਸ਼ਾਂ ਦੇ ਗਰੁੱਪ ਜੀ-7 ਦੇ ਨੇਤਾਵਾਂ ਨੂੰ ਸੰਬੋਧਨ ਕੀਤਾ ਅਤੇ ਵਿਸ਼ਵ ਦੇ ਨੇਤਾਵਾਂ ਸਾਹਮਣੇ ਬਣਾਵਟੀ ਗਿਆਨ ਦੀਆਂ ਸੰਭਾਵਨਾਵਾਂ ਅਤੇ ਖ਼ਤਰਿਆਂ ’ਤੇ ਗੱਲ ਕੀਤੀ।

ਉਨ੍ਹਾਂ ਦੁਨੀਆ ਭਰ ਦੇ ਨੇਤਾਵਾਂ ਨੂੰ ਬਣਾਵਟੀ ਗਿਆਨ ਦੇ ਵਿਕਾਸ ਅਤੇ ਵਰਤੋਂ ਵਿਚ ਮਨੁੱਖੀ ਸਨਮਾਨ ਨੂੰ ਸਰਵਉੱਚ ਰੱਖਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਸਿਆਸਤਦਾਨਾਂ ਨੂੰ ਏ. ਆਈ. ਨੂੰ ਮਨੁੱਖੀ ਕੇਂਦਰਿਤ ਬਣਾਉਣ ਵਿਚ ਪ੍ਰਮੁੱਖ ਭੂਮਿਕਾ ਨਿਭਾਉਣੀ ਚਾਹੀਦੀ ਹੈ ਤਾਂ ਜੋ ਮਨੁੱਖੀ ਫੈਸਲੇ ਹਮੇਸ਼ਾ ਇਨਸਾਨਾਂ ਵਲੋਂ ਹੀ ਲਏ ਜਾਣ ਨਾ ਕਿ ਮਸ਼ੀਨਾਂ ਵਲੋਂ। ਕੈਥੋਲਿਕ ਚਰਚ ਦੇ ਹੈੱਡ ਅਤੇ ਵੈਟੀਕਨ ਸਿਟੀ ਦੇ ਪ੍ਰਮੁੱਖ ਪੋਪ ਫਰਾਂਸਿਸ ਨੇ ਆਪਣੇ ਸੰਬੋਧਨ ਤੋਂ ਇਲਾਵਾ ਦਿਨ ਭਰ ਵੱਖ-ਵੱਖ ਨੇਤਾਵਾਂ ਨਾਲ ਮੁਲਾਕਾਤਾਂ ਕੀਤੀਆਂ।

ਉਨ੍ਹਾਂ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮਿਰ ਜ਼ੇਲੇਂਸਕੀ ਦੇ ਨਾਲ-ਨਾਲ ਅਲਜੀਰੀਆ, ਬ੍ਰਾਜ਼ੀਲ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੀਨੀਆ, ਤੁਰਕੀ ਅਤੇ ਇੰਡੋਨੇਸ਼ੀਆ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੂੰ ਵੀ ਮਿਲੇ।

ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸ਼ਨੀਵਾਰ ਨੂੰ ਸਵਿਟਜ਼ਰਲੈਂਡ ਵਿਚ ਹੋਣਗੇ, ਜਿੱਥੇ ਉਹ ਯੂਕਰੇਨ ਸ਼ਾਂਤੀ ਸੰਮੇਲਨ ਵਿਚ ਹਿੱਸਾ ਲੈਣਗੇ। ਰੂਸ, ਚੀਨ ਇਸ ਸੰਮੇਲਨ ਵਿਚ ਹਿੱਸਾ ਨਹੀਂ ਲੈ ਰਹੇ, ਜਦੋਂ ਕਿ ਪਾਕਿਸਤਾਨ ਨੇ ਯੂਕਰੇਨ ਸ਼ਾਂਤੀ ਸੰਮੇਲਨ ਲਈ ਸਵਿਟਜ਼ਰਲੈਂਡ ਦੇ ਸੱਦੇ ਨੂੰ ਠੁਕਰਾ ਦਿੱਤਾ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link