12.58C Vancouver
ADS

May 16, 2025 6:54 PM - Connect Newsroom

ਪੋਰਟਰ ਏਅਰਲਾਈਨਜ਼ ਨੇ ਔਟਵਾ ਅਤੇ ਵਿਕਟੋਰੀਆ ਵਿਚਕਾਰ ਨਵੀਂ ਸਿੱਧੀ ਉਡਾਣ ਕੀਤੀ ਸ਼ੁਰੂ

Share On
porter-airlines-launches-new-direct-flight-between-ottawa-and-victoria
Porter Airlines has launched a new non-stop flight between Victoria International Airport and Ottawa International Airport.(Photo: Porter Airlines X)

ਬੀ.ਸੀ. ਦੀ ਰਾਜਧਾਨੀ ਵਿਕਟੋਰੀਆ ਤੋਂ ਹੁਣ ਔਟਵਾ ਲਈ ਸਿੱਧੀ ਉਡਾਣ ਭਰੀ ਜਾ ਸਕਦੀ ਹੈ। ਪੋਰਟਰ ਏਅਰਲਾਈਨਜ਼ ਨੇ ਵਿਕਟੋਰੀਆ ਇੰਟਰਨੈਸ਼ਨਲ ਏਅਰਪੋਰਟ ਅਤੇ ਔਟਵਾ ਇੰਟਰਨੈਸ਼ਨਲ ਏਅਰਪੋਰਟ ਵਿਚਕਾਰ ਨਵੀਂ ਨਾਨ-ਸਟਾਪ ਫਲਾਈਟ ਸ਼ੁਰੂ ਕਰ ਦਿੱਤੀ ਹੈ। ਏਅਰਲਾਈਨ ਨੇ ਕਿਹਾ ਕਿ ਇਹ ਫਲਾਈਟ ਵਿਕਟੋਰੀਆ ਤੋਂ ਸਵੇਰ 11:50 ਵਜੇ ਚੱਲਿਆ ਕਰੇਗੀ।

ਇਹ ਫਲਾਈਟ ਸ਼ੁਰੂ ਵਿਚ ਹਫ਼ਤੇ ਵਿਚ ਚਾਰ ਵਾਰ ਚੱਲੇਗੀ ਪਰ16 ਜੂਨ ਤੋਂ ਸ਼ੁਰੂ ਹੋਣ ਵਾਲੇ ਗਰਮੀਆਂ ਦੇ ਪੀਕ ਸੀਜ਼ਨ ਦੌਰਾਨ ਏਅਰਲਾਈਨ ਦੀ ਯੋਜਨਾ ਇਸ ਫਲਾਈਟ ਨੂੰ ਰੋਜ਼ਨਾ ਚਲਾਉਣ ਦੀ ਹੈ। ਇਨ੍ਹਾਂ ਉਡਾਣਾਂ ਲਈ ਪੋਰਟਰ ਵਲੋਂ 132 ਸੀਟਰ ਹਵਾਈ ਜਹਾਜ਼ ਇਸਤੇਮਾਲ ਕੀਤਾ ਜਾ ਰਿਹਾ ਹੈ।

ਵਿਕਟੋਰੀਆ ਏਅਰਪੋਰਟ ਅਥਾਰਟੀ ਦੇ ਪ੍ਰਧਾਨ ਅਤੇ ਸੀਈਓ, ਐਲਿਜ਼ਾਬੈਥ ਬ੍ਰਾਊਨ ਮੁਤਾਬਕ, ਬੀਤੇ ਕੱਲ੍ਹ ਔਟਵਾ ਤੋਂ ਪੋਰਟਰ ਦੀ ਆਉਣ ਵਾਲੀ ਫਲਾਈਟ ਵਿਚ 130 ਯਾਤਰੀ ਸਵਾਰ ਸਨ, ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਹ ਰੁਝਾਨ ਜਾਰੀ ਰਹੇਗਾ, ਜਿਸ ਨਾਲ ਸਥਾਨਕ ਅਰਥਵਿਵਸਥਾ ਨੂੰ ਲਾਭ ਹੋਵੇਗਾ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link