14.26C Vancouver
ADS

Sep 5, 2025 1:08 PM - The Canadian Press

ਲਿਸਬਨ ਸਟ੍ਰੀਟਕਾਰ ਹਾਦਸੇ ਵਿੱਚ ਦੋ ਕੈਨੇਡੀਅਨਾਂ ਦੀ ਮੌਤ

Share On
portuguese-police-say-two-canadians-dead-in-lisbon-streetcar-crash
The dead also included five Portuguese nationals, three British citizens, two South Koreans, one American, one French, one Swiss and one Ukrainian, police said in a statement.(Photo- The Canadian Press)

ਕੈਨੇਡਾ ਨਾਲ ਸਬੰਧਤ ਦੋ ਲੋਕਾਂ ਦੀ ਪੁਰਤਗਾਲ ਦੀ ਰਾਜਧਾਨੀ ਲਿਸਬਨ ਵਿਚ ਬੁੱਧਵਾਰ ਨੂੰ ਹੋਏ ਸਟ੍ਰੀਟ ਕਾਰ ਹਾਦਸੇ ਵਿਚ ਮਰਨ ਦੀ ਪੁਸ਼ਟੀ ਹੋਈ ਹੈ,ਪੁਰਤਗਾਲ ਦੀ ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮਾਰੇ ਗਏ 16 ਲੋਕਾਂ ਵਿਚੋਂ 11 ਵਿਦੇਸ਼ੀ ਸਨ। ਮ੍ਰਿਤਕਾਂ ਵਿਚ ਇੱਕ ਔਰਤ ਕੋਲ ਫਰਾਂਸ ਅਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਵੀ ਸੀ। ਸਟ੍ਰੀਟਕਾਰ ਇੱਥੋਂ ਦੀ ਇਤਿਹਾਸਕ ਟੂਰਿਸਟ ਟ੍ਰੇਨ ਹੈ,ਜਿਸ ਦੇ ਪਟੜੀ ਤੋਂ ਉਤਰਨ ਨਾਲ 21 ਹੋਰ ਲੋਕ ਵੀ ਜ਼ਖਮੀ ਹੋਏ।

ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਵਿਚ ਸਪੇਨ,ਇਟਲੀ ਅਤੇ ਬ੍ਰਾਜ਼ੀਲ ਦੇ ਨਾਗਰਿਕ ਸ਼ਾਮਲ ਸਨ,ਜਿਨ੍ਹਾਂ ਵਿਚੋਂ ਕਈ ਪੁਰਤਗਾਲ ਦੇ ਸਨ। ਪਹਿਲਾਂ ਪੁਲਿਸ ਨੇ ਇਸ ਟਰੇਨ ਹਾਦਸੇ ਵਿਚ 17 ਲੋਕਾਂ ਦੀ ਮੌਤ ਹੋਣ ਦੀ ਗੱਲ ਆਖੀ ਸੀ ਪਰ ਤਾਜ਼ਾ ਬਿਆਨ ਵਿਚ ਕਿਹਾ ਕਿ ਇੱਕ ਜਰਮਨੀ ਦਾ ਵਿਅਕਤੀ ਜਿਸ ਦੀ ਹਾਦਸੇ ਵਿਚ ਮੌਤ ਹੋ ਗਈ ਸਮਝੀ ਜਾ ਰਹੀ ਸੀ ਉਹ ਲਿਸਬਨ ਦੇ ਇੱਕ ਹਸਪਤਾਲ ਵਿਚ ਪਾਇਆ ਗਿਆ।

ਪੁਲਿਸ ਨੇ ਇਸ ਗਲਤੀ ਦਾ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ। ਚਸ਼ਮਦੀਦਾਂ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਬੁੱਧਵਾਰ ਸ਼ਾਮ ਦੇ ਭੀੜ-ਭੜੱਕੇ ਵਾਲੇ ਸਮੇਂ ਦੌਰਾਨ ਜਦੋਂ ਸਟ੍ਰੀਟਕਾਰ ਪਟੜੀ ਤੋਂ ਕ੍ਰੈਸ਼ ਹੋਈ ਤਾਂ ਉਹ ਕਾਬੂ ਤੋਂ ਬਾਹਰ ਜਾਪ ਰਹੀ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link