12.72C Vancouver
ADS

Nov 12, 2024 4:32 PM - The Canadian Press

ਪੋਸਟਲ ਯੂਨੀਅਨ ਨੇ ਕੈਨੇਡਾ ਪੋਸਟ ਨੂੰ 72 ਘੰਟੇ ਦੀ ਹੜਤਾਲ ਦਾ ਨੋਟਿਸ ਕੀਤਾ ਜਾਰੀ

Share On
postal-union-issues-72-hour-strike-notice-to-canada-post
Canada Post's latest contract offer included annual wage increases that amounted to 11.5 per cent over four years. It also offered protection of the defined benefit pension for current employees, as well as job security and health benefits.(Photo: The Canadian Press)

ਕੈਨੇਡੀਅਨ ਪੋਸਟਲ ਵਰਕਰਜ਼ ਯੂਨੀਅਨ ਨੇ ਕੈਨੇਡਾ ਪੋਸਟ ਨੂੰ ਹੜਤਾਲ ਦਾ ਨੋਟਿਸ ਥਮਾ ਦਿੱਤਾ ਹੈ, ਜਿਸ ਨਾਲ ਕ੍ਰਿਸਮਸ ਡਿਲੀਵਰੀ ਪ੍ਰਭਾਵਿਤ ਹੋ ਸਕਦੀਆਂ ਹਨ। ਮੰਗਲਵਾਰ ਸਵੇਰੇ ਇੱਕ ਰਿਲੀਜ਼ ਵਿਚ ਯੂਨੀਅਨ ਨੇ ਕਿਹਾ ਕਿ ਜੇ ਗੱਲਬਾਤ ਦੇ ਮਾਧਿਅਮ ਨਾਲ ਕੋਈ ਹੱਲ ਨਾ ਨਿਕਲਿਆ ਤਾਂ ਵਰਕਰਜ਼ ਸ਼ੁੱਕਰਵਾਰ ਨੂੰ ਹੜਤਾਲ 'ਤੇ ਜਾਣ ਦੀ ਸਥਿਤੀ ਵਿਚ ਹੋਣਗੇ।

ਯੂਨੀਅਨ ਨੇ ਬਿਆਨ ਵਿਚ ਕਿਹਾ ਕਿ ਉਹ ਲਗਭਗ ਇੱਕ ਸਾਲ ਤੋਂ ਆਪਣੇ ਮੁੱਦਿਆਂ ਨੂੰ ਲੈ ਕੇ ਡਿਪਾਰਟਮੈਂਟ ਨਾਲ ਗੱਲ ਕਰ ਰਹੀ ਹੈ ਪਰ ਦੋਹਾਂ ਧਿਰਾਂ ਕਈ ਮੁੱਦਿਆਂ 'ਤੇ ਸਹਿਮਤੀ ਨਹੀਂ ਬਣਾ ਸਕੀਆਂ ਹਨ ਅਤੇ ਇਹ ਹੁਣ ਕੈਨੇਡਾ ਪੋਸਟ 'ਤੇ ਨਿਰਭਰ ਕਰਦਾ ਹੈ ਕਿ ਹੜਤਾਲ ਹੋਵੇਗੀ ਜਾਂ ਨਹੀਂ।

ਕੈਨੇਡਾ ਪੋਸਟ ਨੇ ਵਰਕਰਜ਼ ਯੂਨੀਅਨ ਨੂੰ ਨਵੀਨਤਮ ਇਕਰਾਰਨਾਮੇ ਦੀ ਪੇਸ਼ਕਸ਼ ਵਿਚ 4 ਸਾਲਾਂ ਦੌਰਾਨ ਤਨਖਾਹਾਂ ਵਿਚ 11.5 ਫੀਸਦੀ ਵਾਧੇ ਦੀ ਪੇਸ਼ਕਸ਼ ਕੀਤੀ ਸੀ, ਨਾਲ ਹੀ ਇਸ ਵਿਚ ਮੌਜੂਦਾ ਕਰਮਚਾਰੀਆਂ ਲਈ ਪੈਨਸ਼ਨ ਲਾਭ ਦੇ ਨਾਲ-ਨਾਲ ਨੌਕਰੀ ਦੀ ਸੁਰੱਖਿਆ ਅਤੇ ਸਿਹਤ ਲਾਭ ਵੀ ਸ਼ਾਮਲ ਸਨ। ਹਾਲਾਂਕਿ, ਯੂਨੀਅਨ ਨੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਹੜਤਾਲ ਹੋਈ ਤਾਂ ਇਸਦਾ ਪੇਂਡੂ ਇਲਾਕਿਆਂ 'ਤੇ ਮਹੱਤਵਪੂਰਣ ਪ੍ਰਭਾਵ ਪਵੇਗਾ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link