9.14C Vancouver
ADS

Jul 7, 2022 7:23 PM - The Canadian Press

ਔਂਟੈਰੀਓ 'ਚ 5 ਲੋਕਾਂ ਦੀ ਬਹਾਦੁਰੀ 'ਤੇ ਸੂਝਬੂਝ ਆਸਰੇ ਬਚੀ ਟੋਰੌਂਟੋ ਦੇ ਵਾਹਨ ਚਾਲਕ ਦੀ ਜਾਨ, ਸੰਘਰਸ਼ ਕਰਨ ਵਾਲੇ ਆਦਮੀਆਂ ਦਾ ਵੀਡੀਓ ਵਾਇਰਲ

Share On
praise-pouring-in-for-a-group-of-people-who-pulled-a-toronto-man-from-his-burning-vehicle
Ontario Provincial Police are praising a group of people who pulled a Toronto man from his burning vehicle on the westbound QEW on Monday. (Photo - OPP highway safety division)

ਔਂਟੈਰੀਓ ਪ੍ਰੋਵਿੰਸ਼ੀਅਲ ਪੁਲਿਸ ਵੱਲੋਂ ਕੁਝ ਲੋਕਾਂ ਵੱਲੋਂ ਇੱਕ ਹਾਈਵੇਅ 'ਤੇ ਵਿਖਾਈ ਗਈ ਬਹਾਦੁਰੀ ਅਤੇ ਸੂਝਬੂਝ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

ਦਰਅਸਲ ਮਿਸੀਸਾਗਾ ਦੇ ਵਿੱਚ ਕਵਾਰਥਾ ਦੇ ਕੋਲ ਕਵੀਨ ਐਲਿਜ਼ਾਬੈਥ ਵੇਅ 'ਤੇ ਇੱਕ ਵਾਹਨ ਨੂੰ ਅੱਗ ਲਗ ਗਈ ਸੀ।

ਇਸ ਵਾਹਨ 'ਚ ਚਾਲਕ ਫਸ ਗਿਆ ਸੀ।

ਵਾਹਨ ਨੂੰ ਕਥਿਤ ਤੌਰ 'ਤੇ ਤੁਰੇ ਜਾਂਦੇ ਨੂੰ ਹੀ ਅੱਗ ਲਗ ਗਈ ਸੀ ਅਤੇ ਫਿਰ ਇਹ ਵਾਹਨ ਪਾਸੇ ਇੱਕ ਖੱਡ 'ਚ ਜਾ ਡਿੱਗਿਆ ਅਤੇ ਵਾਹਨ 'ਚ ਅੱਗ ਫੈਲ ਗਈ।

ਪੁਲਿਸ ਫੋਰਸ ਦੇ ਹਾਈਵੇਅ ਸੇਫਟੀ ਡਿਵੀਜਨ ਨੇ ਘਟਨਾ ਸੰਬੰਧੀ ਇੱਕ ਵੀਡੀਓ ਟਵੀਟ ਕੀਤਾ ਜਿਸ 'ਚ 5 ਆਦਮੀਆਂ ਨੂੰ ਚਿੱਟੇ ਰੰਗ ਦੇ ਵਾਹਨ ਕੋਲ ਭੱਜ ਕੇ ਪਹੁੰਚਦੇ ਵੇਖਿਆ ਜਾ ਸਕਦਾ ਹੈ।

ਫੋਰਸ ਦਾ ਕਹਿਣਾ ਸੀ ਕਿ ਵਾਹਨ ਚਲਾ ਰਹੇ 36 ਸਾਲਾ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਮੈਡਿਕਲ ਪ੍ਰੇਸ਼ਾਨੀ ਹੋ ਗਈ ਸੀ।

ਇਸੇ ਦੌਰਾਨ ਉਸ ਦੀ ਗੱਡੀ ਕਵਾਰਥਾ ਰੋਡ ਐਗਜ਼ਿਟ ਕੋਲ ਖੱਡ 'ਚ ਜਾ ਡਿੱਗੀ ਸੀ।

ਬਚਾਅ ਲਈ ਪਹੁੰਚੇ 5 ਆਦਮੀਆਂ ਨੇ ਵਾਰ-ਵਾਰ ਸ਼ੀਸ਼ੇ ਭੰਨਣ ਦੀ ਕੋਸ਼ਿਸ਼ ਕੀਤੀ ਅਤੇ ਇੱਕ ਆਦਮੀ ਨੂੰ ਤਾਂ ਖਿੜਕੀ 'ਤੇ ਮੁੱਕੇ ਮਾਰ ਕੇ ਵੀ ਖਿੜਕੀ ਤੋੜਨ ਦੀ ਕੋਸ਼ਿਸ਼ ਕਰਦੇ ਵੇਖਿਆ ਜਾ ਸਕਦਾ ਹੈ।

ਜਦ ਇਹ ਲੋਕ ਪੀੜਤ ਨੂੰ ਗੱਡੀ ਵਿੱਚੋਂ ਕੱਢਣ 'ਚ ਕਾਮਯਾਬ ਹੋਏ ਤਾਂ ਉਸ ਤੋਂ ਕੁਝ ਹੀ ਸਮੇਂ 'ਚ ਵਾਹਨ ਪੂਰੀ ਤਰ੍ਹਾਂ ਅੱਗ ਦੀ ਚਪੇਟ 'ਚ ਆਇਆ ਵੇਖਿਆ ਜਾ ਸਕਦਾ ਹੈ।

Latest news

poilievre-reshuffles-conservative-shadow-cabinet-jasraj-singh-hallan-moved-to-national-revenue-role
Punjabi

ਪੌਲੀਐਵ ਨੇ ਕੰਜ਼ਰਵੇਟਿਵ ਸ਼ੈਡੋ ਕੈਬਨਿਟ 'ਚ ਕੀਤਾ ਫੇਰਬਦਲ ,ਜਸਰਾਜ ਸਿੰਘ ਹੱਲਣ ਨੂੰ ਨੈਸ਼ਨਲ ਰੈਵੇਨਿਊ ਦੀ ਮਿਲੀ ਜ਼ਿੰਮੇਵਾਰੀ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਆਪਣੀ ਪਾਰਟੀ ਦੇ ਓਪੋਜੀਸ਼ਨ ਫਰੰਟ ਬੈਂਚ ਅਤੇ ਸ਼ੈਡੋ ਕੈਬਨਿਟ ਵਿਚ ਫੇਰਬਦਲ ਕਰ ਦਿੱਤਾ ਹੈ, ਇਸ ਬਦਲਾਅ ਤਹਿਤ ਕੈਲਗਰੀ ਤੋਂ ਐਮ.ਪੀ. ਜਸਰਾਜ ਸਿੰਘ ਹੱਲਣ ਤੋਂ finance critic ਦੀ ਜ਼ਿੰਮੇਵਾਰੀ ਵਾਪਸ ਲੈ ਕੇ ਓਨਟਾਰੀਓ ਦੇ ਸੰਸਦ ਮੈਂਬਰ ਮਾਈਕਲ ਚੋਂਗ ਨੂੰ ਸੌਂਪ ਦਿੱਤੀ ਗਈ ਹੈ, ਚੋਂਗ ਕੰਜ਼ਰਵੇਟਿਵ ਦੇ ਪ੍ਰਮੁੱਖ ਆਗੂਆਂ ਵਿਚੋਂ ਇੱਕ ਹਨ, ਜੋ ਪਹਿਲਾਂ ਪਿਛਲੇ 6 ਸਾਲਾਂ ਤੋਂ ਪਾਰਟੀ ਦੇ ਵਿਦੇਸ਼ੀ ਮਾਮਲਿਆਂ ਦੇ ਆਲੋਚਕ ਵਜੋਂ ਜ਼ਿੰਮੇਵਾਰੀ ਸੰਭਾਲ ਰਹੇ ਸਨ।
canadian-economy-rebounds-with-0-5-gdp-growth-in-april-statistics-canada-says
Punjabi

ਸਟੈਟਿਸਟਿਕਸ ਕੈਨੇਡਾ ਮੁਤਾਬਕ ਅਪ੍ਰੈਲ ਵਿੱਚ ਕੈਨੇਡਾ ਦੀ ਜੀ.ਡੀ.ਪੀ. 0.5 ਫੀਸਦੀ ਵਧੀ

ਕੈਨੇਡੀਅਨ ਅਰਥਵਿਵਸਥਾ ਨੇ ਸਾਲ 2026 ਦੀ ਪਹਿਲੀ ਤਿਮਾਹੀ ਦੀ ਮਾਮੂਲੀ ਮੰਦੀ ਨੂੰ ਪਛਾੜਦਿਆਂ ਮੁੜ ਮਜ਼ਬੂਤ ਵਾਪਸੀ ਕੀਤੀ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਅਪ੍ਰੈਲ ਮਹੀਨੇ ਦੌਰਾਨ ਦੇਸ਼ ਦੀ ਜੀ.ਡੀ.ਪੀ. ਵਿਚ 0.5 ਫੀਸਦੀ ਦਾ ਉਛਾਲ ਦੇਖਣ ਨੂੰ ਮਿਲਿਆ ਹੈ, ਜੋ ਜੁਲਾਈ 2025 ਤੋਂ ਬਾਅਦ ਸਭ ਤੋਂ ਤੇਜ਼ ਵਾਧਾ ਹੈ।
teen-girl-dies-following-single-vehicle-crash-in-calgary
Punjabi

ਕੈਲਗਰੀ ਵਿੱਚ ਵਾਪਰੇ ਸੜਕ ਹਾਦਸੇ ਵਿੱਚ 17 ਸਾਲਾ ਲੜਕੀ ਦੀ ਮੌਤ

ਕੈਲਗਰੀ ਵਿੱਚ ਪਿਛਲੇ ਹਫ਼ਤੇ ਵਾਪਰੇ ਕਾਰ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਈ 17 ਸਾਲਾ ਕੁੜੀ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ ਹੈ। ਇਹ ਹਾਦਸਾ 24 ਜੂਨ ਨੂੰ ਤੜਕੇ ਤਕਰੀਬਨ 3:30 ਵਜੇ ਵਾਪਰਿਆ, ਜਦੋਂ ਪੁਲਿਸ ਨੂੰ 26 ਸਟ੍ਰੀਟ ਸਾਊਥ ਈਸਟ ਅਤੇ 25 ਐਵੇਨਿਊ ਸਾਊਥ ਈਸਟ ਦੇ ਇਲਾਕੇ ਵਿੱਚ ਟੱਕਰ ਹੋਣ ਦੀ ਸੂਚਨਾ ਮਿਲੀ।
wildfire-smoke-expected-to-keep-air-quality-poor-across-parts-of-northern-alberta-and-saskatchewan
Punjabi

ਸਸਕੈਚਵਨ 'ਚ ਜੰਗਲੀ ਅੱਗ ਦੇ ਧੂੰਏਂ ਕਾਰਨ ਐਲਬਰਟਾ ਵਿਚ ਹਵਾ ਦੀ ਗੁਣਵੱਤਾ ਖਰਾਬ

ਸਸਕੈਚਵਨ ਦੇ ਜੰਗਲਾਂ ਵਿੱਚ ਲੱਗੀ ਅੱਗ ਦਾ ਧੂੰਆਂ ਹੁਣ ਐਲਬਰਟਾ ਵੱਲ ਵੱਧ ਰਿਹਾ ਹੈ, ਜਿਸ ਕਾਰਨ ਇਨਵਾਇਰਮੈਂਟ ਕੈਨੇਡਾ ਵੱਲੋਂ ਕੈਲਗਰੀ ਸ਼ਹਿਰ ਲਈ ਏਅਰ ਕੁਆਲਟੀ ਵਾਰਨਿੰਗ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਸੋਮਵਾਰ ਦੁਪਹਿਰ ਤਕਰੀਬਨ 2:30 ਵਜੇ ਜਾਰੀ ਕੀਤੇ ਗਏ ਯੈਲੋ ਵਾਰਨਿੰਗ ਵਿੱਚ ਮੌਸਮ ਵਿਭਾਗ ਨੇ ਦੱਸਿਆ ਕਿ ਇਹ ਧੂੰਆਂ ਐਲਬਰਟਾ ਦੇ ਕਈ ਹਿੱਸਿਆਂ ਵਿੱਚ ਫੈਲ ਚੁੱਕਾ ਹੈ। ਅਗਲੇ ਕੁਝ ਦਿਨਾਂ ਤੱਕ ਸੂਬੇ ਵਿੱਚ ਅਜਿਹੀ ਹੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਹਵਾ ਦੀ ਗੁਣਵੱਤਾ ਵਿਗੜੇਗੀ ਅਤੇ ਵਿਜ਼ੀਬਿਲਟੀ ਵੀ ਘੱਟ ਹੋ ਸਕਦੀ ਹੈ।
canada-to-face-morocco-in-fifa-world-cup-round-of-16-on-july-4
Punjabi

ਰਾਊਂਡ ਔਫ 16 ਵਿੱਚ ਕੈਨੇਡਾ ਦਾ ਸਾਹਮਣਾ ਮੋਰੋਕੋ ਨਾਲ, 4 ਜੁਲਾਈ ਨੂੰ ਹੋਵੇਗਾ ਮੁਕਾਬਲਾ

ਕੈਨੇਡਾ ਦੇ ਫੀਫਾ ਵਰਲਡ ਕੱਪ ਦੇ ਰਾਊਂਡ ਔਫ 16 ਵਿਚ ਅਗਲਾ ਮੁਕਾਬਲਾ ਮੋਰੋਕੋ ਨਾਲ ਹੋਵੇਗਾ। ਨੌਰਥ ਅਫਰੀਕਾ ਦੀ ਇਸ ਟੀਮ ਨੇ ਸੋਮਵਾਰ ਨੂੰ ਮੈਕਸੀਕੋ ਵਿਚ ਖੇਡੇ ਗਏ ਇੱਕ ਰੋਮਾਂਚਕ ਮੈਚ ਵਿਚ ਨੀਦਰਲੈਂਡਜ਼ ਨੂੰ ਪੈਨਲਟੀ ਸ਼ੂਟਆਊਟ ਵਿਚ 3-2 ਨਾਲ ਮਾਤ ਦਿੱਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link