9.7C Vancouver
ADS

Aug 28, 2020 1:29 AM -

ਭਾਰਤ ਦੇ ਸਾਬਕਾ ਰਾਸ਼ਟਰਪਤੀ ਦੀ ਸਿਹਤ 'ਚ ਨਹੀਂ ਹੋ ਰਿਹਾ ਸੁਧਾਰ, ਡੂੰਘੇ ਕੋਮਾ 'ਚ ਪ੍ਰਣਬ ਮੁਖਰਜੀ

Share On
pranab-mukherjee-continues-to-be-in-deep-coma-on-ventilator-support
Former Indian President Pranab Mukherjee continued to be in a deep coma and on ventilator support, said the Army Hospital, Delhi Cantt on Thursday.Photo-ANI

ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਅਜੇ ਵੀ ਡੂੰਘੇ ਕੋਮਾ ਵਿੱਚ ਹਨ, ਤੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ ਨੇ ਵੀਰਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਸਾਬਕਾ ਰਾਸ਼ਟਰਪਤੀ ਦਾ ਇਲਾਜ ਕਰਨ ਵਾਲੇ ਡਾਕਟਰਾਂ ਨੇ ਕਿਹਾ ਕਿ ਉਹ ਹੇਮੋਡਾਇਨਾਮਿਕ ਰੂਪ ਤੋਂ ਸਿਹਤਮੰਦ ਹਨ। ਇਸ ਅਵਸਥਾ ਵਿੱਚ ਖੂਨ ਸੰਚਾਰ ਦੇ ਮਾਪਦੰਡ-ਬਲੱਡ ਪ੍ਰੈਸ਼ਰ, ਦਿਲ ਤੇ ਨਬਜ਼ ਦੀ ਗਤੀ, ਸਥਿਰ ਤੇ ਸਧਾਰਨ ਹੁੰਦੇ ਹਨ।

ਹਸਪਤਾਲ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, "ਪ੍ਰਣਬ ਮੁਖਰਜੀ ਅਜੇ ਵੀ ਡੂੰਘੇ ਕੋਮਾ ਵਿੱਚ ਹਨ ਤੇ ਜੀਵਨ ਸਹਾਇਤਾ ਪ੍ਰਣਾਲੀ 'ਤੇ ਹਨ। ਉਨ੍ਹਾਂ ਦੇ ਫੇਫੜੇ ਦੀ ਇਨਫੈਕਸ਼ਨ ਤੇ ਗੁਰਦੇ ਦੀਆਂ ਸਮੱਸਿਆਵਾਂ ਦਾ ਇਲਾਜ ਜਾਰੀ ਹੈ।"

ਪਿਛਲੇ ਹਫਤੇ ਪ੍ਰਣਬ ਮੁਖਰਜੀ ਦੇ ਫੇਫੜਿਆਂ ਦੀ ਇਨਫੈਕਸ਼ਨ ਤੋਂ ਬਾਅਦ, ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਸੀ।

ਮਾਹਰਾਂ ਦੀ ਇੱਕ ਟੀਮ ਉਨ੍ਹਾਂ ਦੀ ਸਿਹਤ ਦੀ ਨਿਰੰਤਰ ਨਿਗਰਾਨੀ ਕਰ ਰਹੀ ਹੈ।

ਯਾਦ ਰਹੇ 10 ਅਗਸਤ ਨੂੰ ਹਸਪਤਾਲ 'ਚ ਦਾਖਿਲ ਕਰਵਾਏ ਜਾਣ ਤੋਂ ਬਾਅਦ, ਉਨ੍ਹਾਂ ਦਾ ਕੋਵਿਡ-19 ਟੈਸਟ ਪੌਜੇਟਿਵ ਪਾਇਆ ਗਿਆ ਸੀ।

ਉਦੋਂ ਤੋਂ ਪ੍ਰਣਬ ਮੁਖਰਜੀ ਦੀ ਸਿਹਤ ਵਿੱਚ ਬਹੁਤਾ ਸੁਧਾਰ ਨਹੀਂ ਹੋਇਆ ਹੈ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link