13.8C Vancouver
ADS

Sep 3, 2024 4:14 PM - Connect Newsroom

ਪ੍ਰਤਾਪ ਬਾਜਵਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਦਾ ਸਦਨ ​​’ਚ ਚੁੱਕਿਆ

Share On
pratap-bajwa-raised-the-issue-of-gangster-lawrence-bishnois-interview-in-the-house
He said that this gang was involved in the murder case of Sidhu Moosewala, now shots have been fired at the singer's house abroad. (Photo: Facebook/Partap Singh Bajwa)

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਦੂਜੇ ਦਿਨ ਅੱਜ ਕਾਂਗਰਸ ਦੇ ਸੀਨੀਅਰ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮੁੱਦੇ ’ਤੇ ਸੂਬੇ ਦੀ ਆਮ ਆਦਮੀ ਪਾਰਟੀ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੂਰੇ ਪੰਜਾਬ ਨੂੰ ਪ੍ਰਭਾਵਿਤ ਕਰ ਰਿਹਾ ਹੈ, ਇਸ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਇਸ ਗਿਰੋਹ ਦਾ ਹੱਥ ਸੀ, ਹੁਣ ਵਿਦੇਸ਼ ਵਿਚ ਵੀ ਗਾਇਕ ਦੇ ਘਰ ਗੋਲੀਆਂ ਚੱਲੀਆਂ ਹਨ। ਬਾਜਵਾ ਨੇ ਮੰਗ ਕੀਤੀ ਕਿ ਲਾਰੈਂਸ ਮਾਮਲੇ ਦੀ ਜਾਂਚ ਜੁਆਇੰਟ ਪਾਰਲੀਮੈਂਟਰੀ ਕਮੇਟੀ ਦੀ ਤਰਜ ਬਣਾ ਕੇ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਉਸ ਦਾ ਸਾਥ ਦੇਣ ਵਾਲੇ ਅਫਸਰਾਂ, ਪੁਲਿਸ ਮੁਲਾਜ਼ਮਾਂ ਦਾ ਪਤਾ ਲੱਗ ਸਕੇ।

ਇਸ ਦੇ ਨਾਲ ਹੀ ਵਿਧਾਨ ਸਭਾ ਵਿਚ ਕੋਟਕਪੁਰਾ ਦੇ ਇੱਕ ਏਐੱਸਆਈ ਦਾ ਮਾਮਲਾ ਵੀ ਗੂੰਜਿਆ, ਜਿਸ ’ਤੇ ਇੱਕ ਗੈਂਗਸਟਰ ਤੋਂ ਰਿਸ਼ਵਤ ਲੈਣ ਦੀ ਮਾਮਲੇ ਵਿਚ ਐੱਫਆਈਆਰ ਦਰਜ ਹੋਈ ਹੈ। ਬਾਜਵਾ ਨੇ ਕਿਹਾ ਕਿ ਅਜਿਹੇ ਏਐੱਸਆਈ ਨੂੰ ਤਾਂ ਅੱਧਾ ਘੰਟਾ ਵੀ ਸਰਵਿਸ ਵਿਚ ਨਹੀਂ ਰੱਖਿਆ ਜਾਣਾ ਚਾਹੀਦਾ ਹੈ।

ਓਧਰ,ਸਪੀਕਰ ਨੇ ਜਿਵੇਂ ਹੀ ਆਪ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਇਸ ਮਾਮਲੇ ’ਤੇ ਮਸ਼ਵਰਾ ਦੇਣ ਲਈ ਕਿਹਾ ਤਾਂ ਉਨ੍ਹਾਂ ਕਿਹਾ, ’ਮੈਂ ਇਸ ਨਤੀਜੇ ਉਪਰ ਪੁੱਜੇ ਹਾਂ ਕਿ ਸਿਸਟਮ ਨੂੰ ਮਾਫ਼ੀਆ ਚਲਾਉਂਦਾ ਹੈ ਅਤੇ ਇਸ ਮਾਫ਼ੀਆ ਰਾਜ ਨੂੰ ਬਰੇਕ ਕਰਕੇ ਹੀ ਸਮਾਜ ਵਿਚਲੀ ਹਰ ਬਿਮਾਰੀ ਦਾ ਇਲਾਜ ਹੋ ਸਕਦਾ ਹੈ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link