17.45C Vancouver
ADS

Mar 20, 2024 8:12 PM - The Connect News

ਡਾ. ਰਾਜ ਕੁਮਾਰ ਚੱਬੇਵਾਲ ਖ਼ਿਲਾਫ਼ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਸੀ.ਬੀ.ਆਈ.ਜਾਂਚ ਦੀ ਮੰਗ

Share On
pratap-singh-bajwa-demanded-a-cbi-investigation-against-dr-raj-kumar-chabewal
Bajwa said that Chabewal had committed a fraud of crores of rupees and in this case he was on bail, which was to expire on March 18. (Photo:Facebook/Dr. Raj Kumar chabbewal)

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਛੱਡ ਕੇ ਆਪ ਵਿਚ ਸ਼ਾਮਲ ਹੋਏ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਖਿਲਾਫ਼ ਜਾਅਲੀ ਸਰਕਾਰੀ ਦਸਤਾਵੇਜ਼ ਬਣਾਉਣ ਦੇ ਦੋਸ਼ ਵਿਚ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ।

ਬਾਜਵਾ ਨੇ ਕਿਹਾ ਕਿ ਚੱਬੇਵਾਲ ਨੇ ਕਰੋੜਾਂ ਰੁਪਏ ਦੀ ਧੋਖਾਧੜੀ ਕੀਤੀ ਅਤੇ ਇਸ ਮਾਮਲੇ ਵਿਚ ਉਹ ਜ਼ਮਾਨਤ ’ਤੇ ਸਨ, ਜਿਸ ਦੀ ਮਿਆਦ 18 ਮਾਰਚ ਨੂੰ ਖ਼ਤਮ ਹੋਣੀ ਸੀ।

ਚੱਬੇਵਾਲ ਨੂੰ ਪਤਾ ਸੀ ਕਿ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ ਇਸ ਲਈ ਉਹ ਆਪਣੀ ਜ਼ਮਾਨਤ ਦੀ ਮਿਆਦ ਖ਼ਤਮ ਹੋਣ ਤੋਂ ਦੋ ਦਿਨ ਪਹਿਲਾਂ ਹੀ ‘ਆਪ’ ਵਿਚ ਸ਼ਾਮਲ ਹੋ ਗਏ। ਬਾਜਵਾ ਨੇ ਕਿਹਾ ਕਿ ਉਹ ਇਹ ਮਾਮਲਾ ਹਾਈਕੋਰਟ ਵਿਚ ਵੀ ਲਿਜਾਣਗੇ।

Latest news

applications-for-canadian-citizenship-certificates-surge-driven-by-thousands-of-americans
Punjabi

ਕੈਨੇਡੀਅਨ ਨਾਗਰਿਕਤਾ ਸਰਟੀਫਿਕੇਟ ਲਈ ਅਰਜ਼ੀਆਂ ਵਧੀਆਂ, ਅਮਰੀਕੀ ਨਾਗਰਿਕਾਂ ਦੀ ਵੱਡੀ ਹਿੱਸੇਦਾਰੀ

ਕੈਨੇਡਾ ਦੇ ਨਾਗਰਿਕਤਾ ਸਰਟੀਫਿਕੇਟ ਲਈ ਦੁਨੀਆ ਭਰ ਵਿਚੋਂ ਅਪੀਲਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ, ਜਿਸ ਨੂੰ ਵਧਾਉਣ ਵਿਚ ਸਭ ਤੋਂ ਵੱਡੀ ਭੂਮਿਕਾ ਅਮਰੀਕੀ ਦੇ ਹਜ਼ਾਰਾਂ ਨਾਗਰਿਕਾਂ ਦੀ ਹੈ। ਦਰਅਸਲ, ਸਰਕਾਰ ਵੱਲੋਂ ਬੀਤੇ ਸਾਲ ਦੇ ਅਖੀਰ ਵਿਚ ਲਾਗੂ ਕੀਤੇ ਗਏ ਬਿੱਲ C-3 ਕਾਨੂੰਨ ਨੇ ਉਨ੍ਹਾਂ ਲੋਕਾਂ ਲਈ ਨਾਗਰਿਕਤਾ ਦੇ ਰਸਤੇ ਖੋਲ੍ਹੇ ਹਨ ਜਿਨ੍ਹਾਂ ਦੇ ਪੁਰਖੇ ਕੈਨੇਡੀਅਨ ਸਨ, ਭਾਵੇਂ ਉਹ ਕਈ ਪੀੜ੍ਹੀਆਂ ਪਹਿਲਾਂ ਕੈਨੇਡਾ ਛੱਡ ਚੁੱਕੇ ਸਨ।
canadas-proposed-under-16-social-media-ban-likely-to-face-charter-challenge
Punjabi

ਕੈਨੇਡਾ 'ਚ ਨਾਬਾਲਗਾਂ ਲਈ ਸੋਸ਼ਲ ਮੀਡੀਆ 'ਤੇ ਬੈਨ ਲਗਾਉਣ ਦੇ ਪ੍ਰਸਤਾਵ ਨੂੰ ਅਦਾਲਤ 'ਚ ਚੁਣੌਤੀ

ਕੈਨੇਡਾ ਸਰਕਾਰ ਵਲੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਬੈਨ ਲਗਾਉਣ ਦੇ ਪ੍ਰਸਤਾਵਿਤ ਕਾਨੂੰਨ ਨੂੰ ਅਦਾਲਤ ਵਿਚ ਸੰਵਿਧਾਨਕ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਾਹਰਾਂ ਨੇ ਇਹ ਸੰਭਾਵਨਾ ਜਤਾਈ ਹੈ। ਇਸ ਦਾ ਆਧਾਰ ਇਹ ਹੈ ਕਿ ਸ਼ੁੱਕਰਵਾਰ ਨੂੰ ਫਰਾਂਸ ਦੀ ਸੁਪਰੀਮ ਕੋਰਟ ਵੱਲੋਂ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ ਦੇ ਕਾਨੂੰਨ ਨੂੰ ਰੱਦ ਕੀਤਾ ਗਿਆ ਹੈ, ਅਦਾਲਤ ਮੁਤਾਬਕ ਇਹ ਪਾਬੰਦੀ ਬਹੁਤ ਜ਼ਿਆਦਾ ਵਿਆਪਕ ਸੀ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਉਲੰਘਣਾ ਕਰਦੀ ਸੀ।
40-year-old-man-charged-in-surrey-sexual-assault-investigation
Punjabi

ਸਰੀ ਵਿਚ ਜਿਨਸੀ ਸ਼ੋਸ਼ਣ ਦੀ ਜਾਂਚ ਵਿੱਚ 40 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਸਰੀ ਵਿਚ ਇੱਕ ਨਾਬਾਲਗ ਲੜਕੀ 'ਤੇ ਹੋਏ ਜਿਨਸੀ ਹਮਲੇ ਦੇ ਸਬੰਧ ਵਿਚ 40 ਸਾਲਾ Jagendar Kurana ਖ਼ਿਲਾਫ਼ ਕ੍ਰਿਮੀਨਲ ਕੋਡ ਤਹਿਤ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਘਟਨਾ 9 ਅਗਸਤ ਨੂੰ ਸ਼ਹਿਰ ਦੇ ਬੀਅਰ ਕਰੀਕ ਪਾਰਕ ਵਿਚ ਵਾਪਰੀ ਸੀ, ਜਿੱਥੇ ਮੌਕੇ 'ਤੇ ਪਹੁੰਚੇ ਫਰੰਟਲਾਈਨ ਅਫਸਰ ਨੂੰ ਪੀੜਤ ਲੜਕੀ ਨੇ ਦੱਸਿਆ ਸੀ ਕਿ ਇੱਕ ਵਿਅਕਤੀ ਨੇ ਉਸ ਨਾਲ ਅਸ਼ਲੀਲ ਹਰਕਤ ਕੀਤੀ ਅਤੇ ਫਿਰ ਉੱਥੋਂ ਫ਼ਰਾਰ ਹੋ ਗਿਆ।
calgary-police-seek-public-help-to-locate-suspect-after-assault
Punjabi

ਕੈਲਗਰੀ 'ਚ ਵਾਪਰੀ ਹਿੰਸਕ ਝੜਪ ਤੋਂ ਬਾਅਦ 3 ਵਿਅਕਤੀ ਜਖਮੀ, ਸ਼ੱਕੀ ਦੀ ਕੀਤੀ ਜਾ ਰਹੀ ਭਾਲ

ਕੈਲਗਰੀ ਵਿਚ ਸ਼ੁੱਕਰਵਾਰ ਦੇਰ ਰਾਤ ਵਾਪਰੀ ਹਿੰਸਕ ਝੜਪ ਵਿਚ 3 ਵਿਅਕਤੀ ਜ਼ਖਮੀ ਹੋ ਗਏ, ਇਸ ਮਾਮਲੇ ਵਿੱਚ ਲੋਕਾਂ ਤੋਂ ਮਦਦ ਮੰਗੀ ਗਈ ਹੈ, ਜਿਸ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਪੁਲਿਸ ਅਨੁਸਾਰ ਰਾਤ ਕਰੀਬ 11:40 ਵਜੇ 219 10 ਐਵੇਨਿਊ ਸਾਊਥ ਵੈਸਟ 'ਤੇ ਸਥਿਤ ਸਪੈਂਕੀ ਸੈਲੂਨ ਵਿਖੇ ਹੰਗਾਮਾ ਹੋਣ ਦੀ ਸੂਚਨਾ ਮਿਲੀ ਸੀ।
third-shooting-near-schools-in-fort-st-john-in-a-month-police-investigating
Punjabi

ਫੋਰਟ ਸੇਂਟ ਜੌਨ ਵਿੱਚ ਸਕੂਲਾਂ ਨੇੜੇ ਇੱਕ ਮਹੀਨੇ ਦੌਰਾਨ ਤੀਜੀ ਸ਼ੂਟਿੰਗ, ਪੁਲਿਸ ਵੱਲੋਂ ਜਾਂਚ ਜਾਰੀ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਪੁਲਿਸ ਵਲੋਂ ਇੱਕ ਸ਼ੂਟਿੰਗ ਦੀ ਵਾਰਦਾਤ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ 22 ਜੁਲਾਈ ਤੋਂ ਬਾਅਦ ਸ਼ਹਿਰ ਵਿਚ ਸਕੂਲਾਂ ਨੇੜੇ ਗੋਲੀਆਂ ਚੱਲਣ ਦੀ ਤੀਜੀ ਘਟਨਾ ਹੈ। ਪੁਲਿਸ ਮੁਤਾਬਕ, ਸ਼ੁੱਕਰਵਾਰ ਰਾਤ ਲਗਭਗ 10 ਵਜੇ 107A ਐਵੇਨਿਊ ਦੇ 8800 ਬਲਾਕ ਵਿਚ ਗੋਲੀਆਂ ਚੱਲੀਆਂ, ਜਿਸ ਵਿਚ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link