Oct 21, 2026 3:12 PM - Connect Newsroom - Ramandeep Kaur

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਨੂੰ ਲੈ ਕੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫ਼ਾ ਮੰਗਿਆ ਜਾਵੇਗਾ।
ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮਾਨਸਾ ਵਿੱਚ ਵਾਪਰੀ ਇਸ ਘਟਨਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਅਸਲੀਅਤ ਸਾਹਮਣੇ ਲਿਆ ਦਿੱਤੀ ਹੈ ਅਤੇ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਵਿੱਚ ਨਾਕਾਮ ਸਾਬਤ ਹੋਈ ਹੈ।
ਬਾਜਵਾ ਬੁੱਧਵਾਰ ਨੂੰ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਵੱਲੋਂ ਲਗਾਏ ਧਰਨੇ ਵਿੱਚ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਇਨਸਾਫ਼ ਦੀ ਲੜਾਈ ਵਿੱਚ ਪੂਰਾ ਸਾਥ ਦੇਣ ਦਾ ਭਰੋਸਾ ਦਿੱਤਾ।



