10.81C Vancouver
ADS

Jun 29, 2020 10:30 PM -

ਜਾਰਜ ਫਲਾਇਡ ਕਤਲ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਅਫ਼ਸਰਾਂ ਦੀ ਪ੍ਰੀ-ਟ੍ਰਾਇਲ ਹੀਅਰਿੰਗ

Share On
pre-trial-hearing-held-for-former-minneapolis-police-officers-charged-in-the-death-of-george-floyd
File- People hold up signs during a demonstration calling for justice for the death of George Floyd and victims of police brutality, in Montreal, Sunday, June 7, 2020. THE CANADIAN PRESS/Graham Hughes

ਅਮਰੀਕਾ 'ਚ ਜਾਰਜ ਫਲਾਇਡ ਕਤਲ ਮਾਮਲੇ ਸੰਬੰਧੀ ਅੱਜ ਮਿਨੀਆਪੌਲਿਸ ਦੇ ਚਾਰ ਸਾਬਕਾ ਪੁਲਿਸ ਅਫ਼ਸਰਾਂ ਦੀ ਪ੍ਰੀ-ਟ੍ਰਾਇਲ ਹੀਅਰਿੰਗ ਹੋਈ ਹੈ।

ਇਸ ਮਾਮਲੇ 'ਚ ਫਲਾਇਡ ਦੀ ਧੌਣ 'ਤੇ ਕਰੀਬ 7 ਮਿੰਟ ਤੱਕ ਗੋਡੇ ਨਾਲ ਦਬਾਅ ਬਣਾਉਣ ਵਾਲੇ, ਡੈਰੇਕ ਚੌਵੀਨ 'ਤੇ ਸੈਕਿੰਡ ਡਿਗਰੀ ਕਤਲ ਅਤੇ ਹੋਰ ਦੋਸ਼ ਲੱਗੇ ਹਨ।

ਬਾਕੀ ਦੇ ਤਿੰਨ ਅਫ਼ਸਰਾਂ 'ਤੇ 'ਏਡਿੰਗ ਅਤੇ ਅਬੈਟਿੰਗ' ਦੇ ਇਲਜ਼ਾਮ ਲੱਗੇ ਹਨ।

ਫਲਾਇਡ ਦੇ ਰਿਸ਼ਤੇਦਾਰ, ਸੇਲਵਿਨ ਜੋਨਜ਼ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਨ੍ਹਾਂ ਟ੍ਰਾਇਲਜ਼ ਦਾ ਕੁਝ ਸਿੱਟਾ ਜ਼ਰੂਰ ਨਿਕਲੇ।

ਇੱਕ ਜੱਜ ਨੇ ਚੇਤਾਵਨੀ ਦਿੱਤੀ ਹੈ ਕਿ, ਉਹ ਟ੍ਰਾਇਲ ਨੂੰ ਮੀਨੀਆਪੌਲਿਸ ਤੋਂ ਬਾਹਰ ਟਰਾਂਸਫਰ ਕਰ ਸਕਦੇ ਹਨ, ਜੇਕਰ ਫਲਾਇਡ ਦੇ ਅਟੌਰਨੀ, ਜਾਂ ਪਰਿਵਾਰਿਕ ਮੈਂਬਰਾਂ ਜਾਂ ਅਧਿਕਾਰੀਆਂ ਨੇ ਇਸ ਮਾਮਲੇ ਸੰਬੰਧੀ ਗੱਲ ਕਰਨਾ ਬੰਦ ਨਾ ਕੀਤਾ।

Latest news

wildfire-incidents-rise-across-british-columbia-majority-linked-to-human-activity
Punjabi

ਬੀ. ਸੀ. ਵਿਚ ਜੰਗਲੀ ਅੱਗ ਲੱਗਣ ਦੇ ਮਾਮਲਿਆਂ ਵਿਚ ਵਾਧਾ

ਬੀ. ਸੀ. ਵਿਚ ਜੰਗਲੀ ਅੱਗ ਲੱਗਣ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ। ਵਾਈਲਡ ਫਾਇਰ ਸਰਵਿਸ ਏਜੰਸੀ ਮੁਤਾਬਕ, ਸੂਬੇ ਵਿਚ ਇਸ ਸਮੇਂ 15 ਥਾਵਾਂ 'ਤੇ ਅੱਗ ਲੱਗੀ ਹੋਈ ਹੈ, ਜਿਨ੍ਹਾਂ ਵਿਚੋਂ ਦੋ ਆਊਟ ਔਫ ਕੰਟਰੋਲ ਹਨ। ਇਨ੍ਹਾਂ ਵਿਚੋਂ ਚਾਰ ਅੱਗਾਂ ਬੁੱਧਵਾਰ ਨੂੰ ਹੀ ਸ਼ੁਰੂ ਹੋਈਆਂ ਹਨ। ​ਜੇਕਰ ਅੰਕੜਿਆਂ ਦੀ ਗੱਲ ਕਰੀਏ ਤਾਂ 1 ਅਪ੍ਰੈਲ ਤੋਂ ਹੁਣ ਤੱਕ ਸੂਬੇ ਵਿਚ 57 ਜੰਗਲੀ ਅੱਗਾਂ ਰਿਪੋਰਟ ਹੋ ਚੁੱਕੀਆਂ ਹਨ।
langley-rcmp-investigating-serious-crash-one-person-in-critical-condition
Punjabi

ਲੈਂਗਲੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਪੁਲਿਸ ਮੁਤਾਬਕ, ਐਲਡਰਗਰੋਵ ਵਿਚ ਬੁੱਧਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਆਰ.ਸੀ.ਐਮ.ਪੀ. ਅਨੁਸਾਰ, ਸਵੇਰੇ ਕਰੀਬ 8:10 ਵਜੇ ਕ੍ਰੈਸ਼ ਦੀ ਇਹ ਘਟਨਾ ਹਾਈਵੇ 13 'ਤੇ ਹੋਈ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਦੱਸਿਆ ਕਿ ਇਸ ਹਾਦਸੇ ਵਿਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਹਸਪਤਾਲ ਵਿਚ ਬੇਹੱਦ ਨਾਜ਼ੁਕ ਅਤੇ ਜਾਨਲੇਵਾ ਦੱਸੀ ਜਾ ਰਹੀ ਹੈ।
coquihalla-highway-reopens-after-trailer-fire-sparked-roadside-wildfire
Punjabi

ਕੋਕੀਹਾਲਾ ਹਾਈਵੇਅ ਜੰਗਲੀ ਅੱਗ ਮਗਰੋਂ ਕਈ ਘੰਟੇ ਬੰਦ ਰਹਿਣ ਮਗਰੋਂ ਮੁੜ ਖੁੱਲ੍ਹਾ

ਬੀ.ਸੀ. ਦੇ ਲੋਅਰ ਮੇਨਲੈਂਡ ਨੂੰ ਇੰਟੀਰੀਅਰ ਨਾਲ ਜੋੜਨ ਵਾਲਾ ਕੋਕੀਹਾਲਾ ਹਾਈਵੇਅ ਕਈ ਘੰਟੇ ਬੰਦ ਰਹਿਣ ਮਗਰੋਂ ਮੰਗਲਵਾਰ ਸ਼ਾਮ ਟ੍ਰੈਫਿਕ ਲਈ ਮੁੜ ਖੁੱਲ੍ਹਾ ਹੈ। ਹੋਪ ਅਤੇ ਮੈਰਿਟ ਵਿਚਕਾਰ ਇਹ ਹਾਈਵੇਅ ਸੋਮਵਾਰ ਰਾਤ ਇੱਕ ਸੈਮੀ-ਟ੍ਰੇਲਰ ਨੂੰ ਅੱਗ ਲੱਗਣ ਕਾਰਨ ਲਗਭਗ ਪੂਰਾ ਦਿਨ ਬੰਦ ਰਿਹਾ ਸੀ ਅਤੇ ਸੜਕ 'ਤੇ ਫੈਲੇ ਜ਼ਹਿਰੀਲੇ ਪਦਾਰਥ ਨੂੰ ਹਟਾਉਣ ਲਈ ਇਹ ਦੂਜੇ ਦਿਨ ਵੀ ਪ੍ਰਭਾਵਿਤ ਰਿਹਾ।
faa-reports-near-miss-between-air-canada-and-republic-airways-flights-at-jfk
Punjabi

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਕਰੀਬੀ ਟੱਕਰ ਤੋਂ ਬਚਾਅ

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਸੋਮਵਾਰ ਦੁਪਹਿਰ ਨਿਊਯਾਰਕ ਦੇ ਜੌਨ ਐੱਫ. ਕੈਨੇਡੀ ਇੰਟਰਨੈਸ਼ਨਲ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਵਾਲ-ਵਾਲ ਬਚਿਆ ਹੈ। ਅਮਰੀਕੀ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਮੁਤਾਬਕ, ਏਅਰ ਕੈਨੇਡਾ ਦਾ ਇੱਕ ਜਹਾਜ਼ ਅਤੇ ਰਿਪਬਲਿਕ ਏਅਰਵੇਜ਼ ਦੀ ਇੱਕ ਉਡਾਣ ਆਪਸ ਵਿਚ ਟਕਰਾਉਣ ਦੇ ਬਿਲਕੁਲ ਕਰੀਬ ਪਹੁੰਚ ਗਏ ਸਨ।
surrey-police-investigate-overnight-shooting-at-residence-possible-extortion-link
Punjabi

ਸਰੀ ਵਿੱਚ ਰਿਹਾਇਸ਼ੀ ਘਰ 'ਤੇ ਅੱਧੀ ਰਾਤ ਹੋਈ ਗੋਲੀਬਾਰੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਕਿੰਗ ਜਾਰਜ ਬੁਲੇਵਾਰਡ ਅਤੇ 88 ਐਵੇਨਿਊ ਨੇੜੇ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਨੇ ਇਸ ਦੇ ਐਕਸਟੋਸ਼ਨ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਜਤਾਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link