15.99C Vancouver
ADS

Feb 21, 2020 10:48 PM -

ਪ੍ਰੀਮਿਅਰ ਜੌਨ ਹੌਰਗਨ: ਪਿਛਲੇ ਕੁਝ ਹਫਤੇ ਮੁਸ਼ਕਿਲ, ਪਰ ਕੋਸਟਲ ਗੈਸਲਿੰਕ ਪ੍ਰੋਜੈਕਟ ਅੱਗੇ ਵਧੇਗਾ

Share On
premier-believes-vast-majority-of-residents-want-to-resolve-a-dispute-with-wetsuweten-hereditary-chiefs
BC premier John Horgan addressing The Greater Vancouver board of trade on Friday, February, 21, 2020. Connect News/Jawad Siddiqui

ਬੀ.ਸੀ. ਦੇ ਪ੍ਰੀਮਿਅਰ ਜੌਨ ਹੌਰਗਨਨੇ ਕਿਹਾ ਹੈ ਕਿ ਰੇਲ ਅੜਿੱਕਿਆਂ ਕਾਰਨ ਪਿਛਲੇ ਕੁਝ ਹਫਤੇ ਬਹੁਤ ਮੁਸ਼ਕਿਲ ਸਨ ਪਰ ਕੋਸਟਲ ਗੈਸਲਿੰਕ ਪ੍ਰੋਜੈਕਟ ਅੱਗੇ ਜ਼ਰੂਰ ਵਧੇਗਾ।

ਗ੍ਰੇਟਰ ਵੈਨਕੂਵਰ ਬੋਰਡ ਆਫ ਟਰੇਡ (Greater Vancouver board of trade) ਨਾਲ ਗੱਲ ਕਰਦਿਆਂ ਪ੍ਰੀਮੀਅਰ ਹੌਰਗਨ ਨੇ ਕਿਹਾ ਕਿ ਬੀ.ਸੀ. ਵਿੱਚ ਹੁਣ ਕੋਈ ਰੇਲ ਅੜਿੱਕਾ ਨਹੀਂ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਔਂਟੈਰੀਓ ਤੋਂ ਵੀ ਵੀਕੇਂਡ ਤੱਕ ਚੰਗੀ ਖਬਰ ਆਵੇਗੀ।

ਪ੍ਰੀਮੀਅਰ ਹੌਰਗਨ ਨੇ ਕਿਹਾ ਕਿ ਮਸਲਾ ਇਹ ਹੈ ਕਿ ਕੁਝ ਲੋਕ ਗੱਲ ਕਰਨ ਲਈ ਤਿਆਰ ਨਹੀਂ।

ਉਨ੍ਹਾਂ ਨੇ ਦੱਸਿਆ ਕਿ ਅੱਜ ਹੀ ਕੈਨੇਡਾ ਦੀ ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਨਾਲ ਵੀ ਗੱਲ ਕੀਤੀ ਹੈ ਅਤੇ ਫੈਡਰਲ ਸਰਕਾਰ ਨੂੰ ਸਥਿਤੀ ਬਾਰੇ ਪੂਰੀ ਜਾਣਕਾਰੀ ਹੈ।

ਹੈਰੀਡਿਟਰੀ ਚੀਫਸ ਦੀ ਅੱਜ ਹੋਣ ਵਾਲੀ ਪ੍ਰੈੱਸ ਕਾਨਫਰੰਸ ਦੇ ਬਾਰੇ ਪ੍ਰੀਮੀਅਰ ਹੌਰਗਨ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਚੀਫਸ, ਸੂਬੇ ਅਤੇ ਫੈਡਰਲ ਸਰਕਾਰ ਨਾਲ ਗੱਲ ਕਰਨਗੇ ਅਤੇ ਆਪਣੀ ਕਮਿਊਨਿਟੀ ਵਿੱਚ ਵੀ ਗੱਲਬਾਤ ਕਰਨਗੇ ਕਿ ਸਮੱਸਿਆਵਾਂ ਦਾ ਹੱਲ ਕਿਵੇਂ ਕਰੀਏ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link