13.66C Vancouver
ADS

Mar 5, 2025 5:30 PM - The Canadian Press

ਅਮਰੀਕਾ ਵਲੋਂ ਲਾਏ ਟੈਰਿਫ ਦੇ ਜਵਾਬ ਵਿਚ ਐਲਬਰਟਾ ਦੀ ਪ੍ਰੀਮੀਅਰ ਅੱਜ ਜਾਰੀ ਕਰੇਗੀ ਬਿਆਨ

Share On
premier-danielle-smith-is-to-speak-on-albertas-response-to-u-s-tariffs
Smith has been tight-lipped for weeks about what measures her government might take, although she has repeatedly said counter-tariffs on the province's energy are off the table.

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਅਮਰੀਕਾ ਵਲੋਂ ਲਾਏ ਟੈਰਿਫ ਨੂੰ ਆਰਥਿਕ ਹਮਲਾ ਕਰਾਰ ਦਿੱਤਾ ਹੈ ਪਰ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਹ ਜਵਾਬੀ ਕਾਰਵਾਈ ਵਿਚ ਤੇਲ ਅਤੇ ਗੈਸ ਦੇ ਨਿਰਯਾਤ ਲਈ ਟੈਰਿਫ ਨਹੀਂ ਲਾਵੇਗੀ। ਅੱਜ ਉਹ ਇਸ ਸਬੰਧੀ ਆਪਣੇ ਵਿਚਾਰ ਅਤੇ ਫੈਸਲਾ ਜਨਤਕ ਰੂਪ ਵਿਚ ਸਾਂਝਾ ਕਰਨਗੇ। ਬੀਤੇ ਦਿਨ ਉਨ੍ਹਾਂ ਕਿਹਾ ਸੀ ਕਿ ਆਪਣੀ ਕੈਬਨਿਟ ਨਾਲ ਸਲਾਹ ਮਗਰੋਂ ਉਹ ਇਸ ਬਾਰੇ ਬਿਆਨ ਦੇਣਗੇ।

ਉਨ੍ਹਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸਮਰਥਨ ਕੀਤਾ ਹੈ ਅਤੇ ਕਿਹਾ ਕਿ ਇਹ ਸਮਾਂ ਦੇਸ਼ ਅਤੇ ਸਾਰੇ ਸੂਬਿਆਂ ਨੂੰ ਮਿਲ ਕੇ ਕੰਮ ਕਰਨ ਦਾ ਹੈ। ਸਮਿਥ ਨੇ ਕਿਹਾ ਕਿ ਇਸ ਨਾਲ ਹਜ਼ਾਰਾਂ ਕੈਨੇਡੀਅਨਜ਼਼ ਅਤੇ ਅਮਰੀਕਾ ਦੀਆਂ ਨੌਕਰੀਆਂ ਖਤਰੇ ਵਿਚ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਕੀਤੇ ਵਪਾਰ ਇਕਰਾਰਨਾਮੇ ਦੀ ਉਲੰਘਣਾ ਕੀਤੀ ਹੈ।

ਦੱਸ ਦੇਈਏ ਕਿ ਟਰੰਪ ਨੇ ਕੈਨੇਡੀਅਨ ਸਾਮਾਨ 'ਤੇ 25 ਫੀਸਦੀ ਅਤੇ ਤੇਲ ਅਤੇ ਗੈਸ 'ਤੇ 10 ਫੀਸਦੀ ਟੈਰਿਫ ਲਾਇਆ ਹੈ। ਕੈਨੇਡਾ ਨੇ ਅਮਰੀਕਾ ਦੇ $30 ਬਿਲੀਅਨ ਸਾਮਾਨ 'ਤੇ ਜਵਾਬੀ ਟੈਰਿਫ ਲਾਇਆ ਹੈ। ਸਮਿਥ ਨੇ ਕਿਹਾ ਕਿ ਅਸੀਂ ਹਰ ਰੋਜ਼ ਅਮਰੀਕਾ ਵਿਚ 4.3 ਮਿਲੀਅਨ ਬੈਰਲ ਤੇਲ ਭੇਜਦੇ ਹਾਂ। ਹਾਲਾਂਕਿ ਇਹ ਥੋੜ੍ਹਾ ਮਹਿੰਗਾ ਰਹੇਗਾ ਪਰ ਉਹ ਚਾਹੁੰਦੇ ਹਨ ਕਿ ਇਹ ਵਪਾਰ ਚੱਲਦਾ ਰਹੇ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link