18.8C Vancouver
ADS

Jun 29, 2026 4:28 PM - Connect Newsroom - Ramandeep Kaur with files from The Canadian Press

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

Share On
premier-danielle-smith-welcomes-agreement-between-calgary-and-stampede-event-operators
Deputy Premier and Minister of Public Safety and Emergency Services Mike Ellis played a key role in resolving the dispute. (Photo: The Canadian Press)

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।

ਇਸ ਵਿਵਾਦ ਨੂੰ ਸੁਲਝਾਉਣ ਲਈ ਡਿਪਟੀ ਪ੍ਰੀਮੀਅਰ ਅਤੇ ਮਨਿਸਟਰ ਔਫ ਪਬਲਿਕ ਸੇਫਟੀ ਅਤੇ ਐਮਰਜੈਂਸੀ ਸਰਵਿਸਸਮਾਈਕ ਐਲਿਸ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਈਵੈਂਟ ਆਪ੍ਰੇਟਰਾਂ, ਕਈ ਕੈਲਗਰੀ ਸਿਟੀ ਕੌਂਸਲਰ, ਮੇਅਰ ਦਫ਼ਤਰ ਦੇ ਸਟਾਫ਼, ਐਲਬਰਟਾ ਸ਼ੈਰਿਫ ਅਤੇ ਕੈਲਗਰੀ ਪੁਲਿਸ ਨੂੰ ਇੱਕ ਮੇਜ਼ 'ਤੇ ਲਿਆ ਕੇ ਗੱਲਬਾਤ ਰਾਹੀਂ ਇਸ ਮਸਲੇ ਦਾ ਹੱਲ ਕੱਢਿਆ।

ਇਸ ਦੌਰਾਨ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਲਈ ਐਲਬਰਟਾ ਸ਼ੈਰਿਫ ਅਤੇ ਕੈਲਗਰੀ ਪੁਲਿਸ ਸਰਵਿਸ ਵਿਚਕਾਰ ਆਪਣੀ ਤਰ੍ਹਾਂ ਦਾ ਪਹਿਲਾ ਸਮਝੌਤਾ ਪੱਤਰ ਸਾਈਨ ਕੀਤਾ ਗਿਆ ਹੈ।ਇਸ ਵਿਵਾਦ ਦੇ ਸੁਲਝਣ ਤੋਂ ਬਾਅਦ ਹੁਣ ਕੈਲਗਰੀ ਸਟੈਂਪੀਡ ਆਪਣੇ ਤੈਅ ਸ਼ਡਿਊਲ ਮੁਤਾਬਕ ਸੁਰੱਖਿਅਤ ਅਤੇ ਸੰਤੁਲਿਤ ਮਾਹੌਲ ਵਿੱਚ ਸ਼ੁਰੂ ਹੋਣ ਲਈ ਤਿਆਰ ਹੈ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link