14.37C Vancouver
ADS

Dec 11, 2024 5:34 PM - Connect Newsroom

ਬੀ. ਸੀ. ਦੇ ਪ੍ਰੀਮੀਅਰ ਕਰ ਰਹੇ ਵਪਾਰਕ ਰੁਕਾਵਟਾਂ ਘਟਾਉਣ ਦੀ ਤਿਆਰੀ

Share On
premier-david-eby-calls-for-reducing-trade-barriers-and-expanding-trade-opportunities
The Canadian Federation of Independent Business gave B.C. a B grade for interprovincial trade in a report released in July. (Photo: The Canadian Press)

ਪ੍ਰੀਮੀਅਰ ਡੇਵਿਡ ਈਬੀ ਨੇ ਨਵੇਂ ਸਾਲ ਵਿਚ ਟਰੰਪ ਦੇ ਟੈਰਿਫ ਕਾਰਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸੂਬਿਆਂ ਵਿਚਕਾਰ ਵਪਾਰ ਰੁਕਾਵਟਾਂ ਨੂੰ ਘੱਟ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਓਨਟਾਰੀਓ, ਐਲਬਰਟਾ ਅਤੇ ਮੈਨੀਟੋਬਾ ਵਰਗੇ ਸੂਬਿਆਂ ਦੇ ਨਾਲ-ਨਾਲ ਫਿਲੀਪੀਨਜ਼, ਵੀਅਤਨਾਮ ਅਤੇ ਭਾਰਤ ਨਾਲ ਵੀ ਵਪਾਰ ਦੇ ਮੌਕੇ ਦੇਖਣੇ ਚਾਹੀਦੇ ਹਨ। ਪ੍ਰੀਮੀਅਰ ਡੇਵਿਡ ਈਬੀ ਨੇ ਕਿਹਾ ਕਿ ਇਹ ਇੱਕ ਚੰਗਾ ਵਿਚਾਰ ਹੋ ਸਕਦਾ ਹੈ।

ਕੈਨੇਡੀਅਨ ਫੈਡਰੇਸ਼ਨ ਆਫ ਇੰਡੀਪੈਂਡੈਂਟ ਬਿਜ਼ਨਸ ਨੇ ਜੁਲਾਈ ਵਿਚ ਜਾਰੀ ਰਿਪੋਰਟ ਵਿਚ ਅੰਤਰਰਾਜੀ ਵਪਾਰ ਦੇ ਮਾਮਲੇ ਵਿਚ ਬੀ. ਸੀ. ਨੂੰ ਬੀ ਗ੍ਰੇਡ ਦਿੱਤਾ ਸੀ, ਰਿਪੋਰਟ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਸ਼ਰਾਬ ਦੀ ਵਿਕਰੀ ਨੂੰ ਲੈ ਕੇ ਸੂਬੇ ਦਾ ਐਲਬਰਟਾ ਨਾਲ ਵਿਵਾਦ ਹੋਇਆ ਸੀ, ਉਸ ਤੋਂ ਸੰਕੇਤ ਮਿਲਦਾ ਹੈ ਕਿ ਅਜੇ ਵੀ ਅੰਤਰਰਾਜੀ ਵਪਾਰ ਵਿਚ ਸੁਧਾਰ ਦੀ ਗੁੰਜਾਇਸ਼ ਹੈ।

ਇਸ ਦੇ ਨਾਲ ਹੀ ਈਬੀ ਨੇ ਦੱਸਿਆ ਕਿ 18 ਫਰਵਰੀ ਨੂੰ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ’ਤੇ ਉਨ੍ਹਾਂ ਦੀ ਸਰਕਾਰ ਦਾ ਪਹਿਲਾ ਕੰਮ ਕਰਿਆਨੇ ਦੀ ਛੋਟ ਨੂੰ ਪਾਸ ਕਰਨਾ ਹੋਵੇਗਾ, ਜਿਸ ਤਹਿਤ ਪਰਿਵਾਰਾਂ ਨੂੰ $1,000 ਦਿੱਤੇ ਜਾਣੇ ਹਨ।

Latest news

15-year-old-arrested-in-lethbridge-sexual-assault-investigation
Punjabi

ਲੈਥਬ੍ਰਿਜ ਪੁਲਿਸ ਵੱਲੋਂ 15 ਸਾਲਾ ਲੜਕਾ ਗ੍ਰਿਫ਼ਤਾਰ, ਔਰਤਾਂ ਨਾਲ ਜਿਨਸੀ ਹਮਲੇ ਤੇ ਅਸ਼ਲੀਲ ਹਰਕਤਾਂ ਦੇ ਲੱਗੇ ਦੋਸ਼

ਲੈਥਬ੍ਰਿਜ ਪੁਲਿਸ ਨੇ 15 ਸਾਲਾ ਲੜਕੇ ਨੂੰ ਸ਼ਹਿਰ ਦੇ ਇੱਕ ਗ੍ਰੀਨ ਸਟ੍ਰਿਪ ਕੋਲ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਜਿਨਸੀ ਹਮਲੇ ਅਤੇ ਅਸ਼ਲੀਲ ਹਰਕਤਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਅਨੁਸਾਰ ਇਹ ਘਟਨਾ 16 ਸਤੰਬਰ ਨੂੰ ਲੇਕਵਿਊ ਡਰਾਈਵ ਦੇ 1500 ਬਲਾਕ ਕੋਲ ਕੋਲਬੈਂਕਸ ਟ੍ਰੇਲ 'ਤੇ ਵਾਪਰੀ, ਜਿੱਥੇ ਸੈਰ ਕਰ ਰਹੀ 41 ਸਾਲਾ ਔਰਤ 'ਤੇ ਜਿਨਸੀ ਹਮਲਾ ਕੀਤਾ ਗਿਆ ਸੀ।
bank-of-canada-governor-warns-trade-war-could-slow-economic-growth
Punjabi

ਅਮਰੀਕਾ ਨਾਲ ਟਰੇਡ ਵਾਰ ਦਾ ਅਸਰ, ਕੈਨੇਡਾ ਦੀ ਆਰਥਿਕ ਵਿਕਾਸ ਦਰ ਹੋ ਸਕਦੀ ਹੈ ਸੁਸਤ

ਕੈਨੇਡਾ ਦੇ ਸੈਂਟਰਲ ਬੈਂਕ ਗਵਰਨਰ ਟਿਫ ਮੈਕਲਮ ਨੇ ਚਿਤਾਵਨੀ ਦਿੱਤੀ ਹੈ ਕਿ ਅਮਰੀਕਾ ਨਾਲ ਟਰੇਡ ਵਾਰ ਕਾਰਨ ਕੈਨੇਡੀਅਨ ਅਰਥਵਿਵਸਥਾ ਵਿਚ ਆਇਆ ਹਾਲੀਆ ਉਛਾਲ ਅੱਗੇ ਹੌਲੀ ਹੋ ਸਕਦਾ ਹੈ। ਸੋਮਵਾਰ ਨੂੰ ਹੈਲੀਫੈਕਸ ਵਿਖੇ ਇੱਕ ਭਾਸ਼ਣ ਦੌਰਾਨ ਗਵਰਨਰ ਨੇ ਕਿਹਾ ਕਿ ਮਿਡਲ ਈਸਟ ਵਿਚ ਟਕਰਾਅ ਅਤੇ ਸਪਲਾਈ ਚੇਨ ਵਿਚ ਆ ਰਹੀਆਂ ਰੁਕਾਵਟਾਂ ਹੁਣ ਆਮ ਹੋ ਰਹੀਆਂ ਹਨ।
sri-anandpur-sahib-sarai-incident-sgpc-forms-five-member-probe-panel-giani-malkit-singh-relieved-of-duties
Punjabi

ਸ੍ਰੀ ਆਨੰਦਪੁਰ ਸਾਹਿਬ ਸਰਾਂ ਮਾਮਲਾ: 5 ਮੈਂਬਰੀ ਜਾਂਚ ਕਮੇਟੀ ਗਠਿਤ, ਗਿਆਨੀ ਮਲਕੀਤ ਸਿੰਘ ਸੇਵਾਵਾਂ ਤੋਂ ਫ਼ਾਰਗ

ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਦੇ ਮਾਮਲੇ ਨੂੰ ਲੈ ਕੇ ਇੱਕ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜਿਨ੍ਹਾਂ ਨੂੰ ਪਹਿਲਾਂ ਮੁਅੱਤਲ ਕੀਤਾ ਗਿਆ ਸੀ, ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।
pm-mark-carney-misses-un-event-after-flight-delays-in-new-york
Punjabi

ਫਲਾਈਟ ’ਚ ਦੇਰੀ ਕਾਰਨ PM ਮਾਰਕ ਕਾਰਨੀ UN ਦੇ ਅਹਿਮ ਪ੍ਰੋਗਰਾਮ ਤੋਂ ਖੁੰਝੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਮਵਾਰ ਨਿਊਯਾਰਕ ਸਿਟੀ ਖੇਤਰ ਦੇ ਹਵਾਈ ਅੱਡਿਆਂ 'ਤੇ ਆਈ ਤਕਨੀਕੀ ਖ਼ਰਾਬੀ ਕਾਰਨ ਫਲਾਈਟ ਵਿਚ ਦੇਰੀ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਹ ਸੰਯੁਕਤ ਰਾਸ਼ਟਰ ਦੇ ਇੱਕ ਅਹਿਮ ਪ੍ਰੋਗਰਾਮ ਵਿਚ ਸ਼ਾਮਲ ਹੋਣ ਤੋਂ ਖੁੰਝ ਗਏ।
two-bodies-found-in-burned-vehicles-in-separate-toronto-areas
Punjabi

ਟੋਰੌਂਟੋ ਦੇ ਦੋ ਇਲਾਕਿਆਂ ’ਚ ਸੜੀਆਂ ਗੱਡੀਆਂ ਵਿਚੋਂ ਮਿਲੀਆਂ ਦੋ ਲਾਸ਼ਾਂ, ਕੀਤੀ ਜਾ ਰਹੀ ਜਾਂਚ

ਟੋਰੌਂਟੋ ਦੇ ਦੋ ਵੱਖ-ਵੱਖ ਇਲਾਕਿਆਂ ਵਿਚ ਅੱਗ ਲਗਾਈਆਂ ਹੋਈਆਂ ਗੱਡੀਆਂ ਵਿਚੋਂ ਦੋ ਲਾਸ਼ਾਂ ਮਿਲੀਆਂ ਹਨ। ਪੁਲਿਸ ਮੁਤਾਬਕ, ਦੋਵੇਂ ਘਟਨਾਵਾਂ ਸੋਮਵਾਰ ਦੇਰ ਰਾਤ ਅਤੇ ਮੰਗਲਵਾਰ ਤੜਕੇ ਵਿਚਕਾਰ ਸਕਾਰਬਰੋ ਅਤੇ ਏਟੋਬਿਕੋਕ ਵਿਚ ਵਾਪਰੀਆਂ। ਪਹਿਲੀ ਘਟਨਾ ਰਾਤ ਲਗਭਗ 11:24 ਵਜੇ ਸਕਾਰਬਰੋ ਦੇ ਰੀਸਰ ਰੋਡ ਵਿਖੇ ਸਾਹਮਣੇ ਆਈ, ਜਿੱਥੇ ਇੱਕ ਗੱਡੀ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਅੱਗ ਬੁਝਾਉਣ ਤੋਂ ਬਾਅਦ ਇਸ ਵਿਚੋਂ ਲਾਸ਼ ਬਰਾਮਦ ਹੋਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link