18.28C Vancouver
ADS

Jan 6, 2025 6:40 PM - Connect Newsroom

ਪ੍ਰੀਮੀਅਰ ਡੇਵਿਡ ਈਬੀ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫੇ ’ਤੇ ਦਿੱਤਾ ਪ੍ਰਤੀਕਰਮ

Share On
premier-david-eby-reacts-to-prime-minister-justin-trudeaus-resignation
Eby acknowledged that there may have been disagreements on certain issues but expressed appreciation for Trudeau's efforts during his tenure.(Photo: The Canadian Press)

ਪ੍ਰੀਮੀਅਰ ਡੇਵਿਡ ਈਬੀ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫੇ ’ਤੇ ਪ੍ਰਤੀਕਰਮ ਦਿੰਦਿਆਂ ਉਨ੍ਹਾਂ ਦੇ ਕੰਮਾਂ ਦਾ ਧੰਨਵਾਦ ਕੀਤਾ ਹੈ। ਈਬੀ ਨੇ ਕਿਹਾ ਕਿ ਪਰਿਵਾਰਾਂ ਲਈ ਬਾਲ ਸੰਭਾਲ ਦਾ ਖ਼ਰਚ ਘੱਟ ਕਰਨ ਸਮੇਤ ਅਸੀਂ ਕਈ ਮਹੱਤਵਪੂਰਨ ਮੁੱਦਿਆਂ ’ਤੇ ਮਿਲ ਕੇ ਕੰਮ ਕੀਤਾ। ਅੱਜ ਸਾਨੂੰ ਕੈਨੇਡੀਅਨ ਕਾਮਿਆਂ ਅਤੇ ਕਾਰੋਬਾਰਾਂ ਨੂੰ ਅਮਰੀਕਨ ਟੈਰਿਫ ਤੋਂ ਬਚਾਉਣ ਲਈ ਇਕਜੁੱਟ ਹੋਣ ਦੀ ਜ਼ਰੂਰਤ ਹੈ।

ਈਬੀ ਨੇ ਕਿਹਾ ਕਿ ਬੇਸ਼ੱਕ ਕੁਝ ਮੁੱਦਿਆਂ ’ਤੇ ਅਸਹਿਮਤੀ ਹੋ ਸਕਦੀ ਹੈ ਪਰ ਉਹ ਟਰੂਡੋ ਦੇ ਕੰਮਾਂ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹਨ।

ਗੌਰਤਲਬ ਹੈ ਕਿ 19 ਅਕਤੂਬਰ 2015 ਨੂੰ ਲਿਬਰਲਸ ਨੇ ਟਰੂਡੋ ਦੀ ਅਗਵਾਈ ਵਿਚ ਬਹੁਮਤ ਨਾਲ ਸਰਕਾਰ ਬਣਾਈ ਸੀ ਪਰ ਉਸ ਤੋਂ ਬਾਅਦ ਅਕਤੂਬਰ 2019 ਦੀਆਂ ਚੋਣਾਂ ਵਿਚ ਲਿਬਰਲਸ ਘੱਟ ਗਿਣਤੀ ਸਰਕਾਰ ਵਿਚ ਆ ਗਏ ਸਨ ਅਤੇ ਮੌਜੂਦਾ ਸਮੇਂ ਵੀ ਲਿਬਰਲਸ ਕੋਲ ਆਪਣਾ ਬਹੁਮਤ ਨਹੀਂ ਹੈ।

ਐਨਡੀਪੀ ਦੀ ਸਪੋਰਟ ਨਾਲ ਸਰਕਾਰ ਸੰਸਦ ਵਿਚ ਡਿੱਗਣ ਤੋਂ ਬਚਦੀ ਰਹੀ ਹੈ। ਹਾਲਾਂਕਿ, ਜਗਮੀਤ ਸਿੰਘ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਹੁਣ ਸੰਸਦ ਵਿਚ ਵੀ ਸਪੋਰਟ ਨਹੀਂ ਕਰਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਲਿਬਰਲਸ ਹੁਣ ਸੱਤਾ ਵਿਚ ਦੁਬਾਰਾ ਵਾਪਸੀ ਦੇ ਹੱਕਦਾਰ ਨਹੀਂ ਰਹੇ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link